ਭਾਰਤ ‘ਚ ਕੋਰੋਨਾ ਦੇ 609 ਨਵੇਂ ਮਾਮਲੇ ਦਰਜ ਕੀਤੇ ਗਏ ਹਨ ਅਤੇ ਇਲਾਜ ਅਧੀਨ ਮਰੀਜ਼ਾਂ ਦੀ ਗਿਣਤੀ ਘੱਟ ਕੇ 3,368 ਰਹਿ ਗਈ ਹੈ। ਸਿਹਤ ਮੰਤਰਾਲੇ ਨੇ ਅੱਜ ਇਹ ਜਾਣਕਾਰੀ ਦਿੱਤੀ। ਅੱਜ ਸਵੇਰੇ 8 ਵਜੇ ਤੱਕ ਦੇ ਤਾਜ਼ਾ ਅੰਕੜਿਆਂ ਅਨੁਸਾਰ ਪਿਛਲੇ 24 ਘੰਟਿਆਂ ਵਿੱਚ ਕੋਰੋਨਾ ਕਾਰਨ ਤਿੰਨ ਵਿਅਕਤੀਆਂ ਦੀ ਮੌਤ ਹੋ ਗਈ ਹੈ। ਮ੍ਰਿਤਕਾਂ ‘ਚ ਦੋ ਕੇਰਲ ਅਤੇ ਇਕ ਕਰਨਾਟਕ ਦਾ ਰਹਿਣ ਵਾਲਾ ਹੈ।