ਨਵੀਂ ਦਿੱਲੀ, 25 ਜੁਲਾਈ(ਪ੍ਰੈਸ ਕੀ ਤਾਕਤ ਬਿਊਰੋ)
ਵਿਰੋਧੀ ਪਾਰਟੀਆਂ ਦੇ ਗਠਜੋੜ ਇੰਡੀਆ ਨੇ ਮਨੀਪੁਰ ਹਿੰਸਾ ਦੇ ਮੁੱਦੇ ‘ਤੇ ਸਰਕਾਰ ਵਿਰੁੱਧ ਬੇਭਰੋਸਗੀ ਮਤਾ ਲਿਆਉਣ ਦਾ ਫੈਸਲਾ ਕੀਤਾ ਹੈ। ਇਸ ਬਾਰੇ ਜਲਦੀ ਹੀ ਨੋਟਿਸ ਦੇਣ ਦੀ ਸੰਭਾਵਨਾ ਹੈ। ਭਾਵੇਂ ਕਿ ਲੋਕ ਸਭਾ ਦੇ ਸਪੀਕਰ ਓਮ ਬਿਰਲਾ ਨੇ ਸੰਸਦ ਵਿਚਲੇ ਚੱਲ ਰਹੀ ਖੜੋਤ ਨੂੰ ਤੋੜਨ ਕੋਸ਼ਿਸ਼ ਵਜੋਂ ਸਾਰੀਆਂ ਪਾਰਟੀਆਂ ਨੂੰ ਬਾਅਦ ਦੁਪਹਿਰ ਮੀਟਿੰਗ ਸੱਦੀ ਹੈ। ਬੇਭਰੋਸਗੀ ਇਸ ਸਬੰਧੀ ਫੈਸਲਾ ਅੱਜ ਵਿਰੋਧੀ ਧਿਰ ਦੇ ਨੇਤਾ ਮੱਲਿਕਾਰਜੁਨ ਖੜਗੇ ਦੇ ਚੈਂਬਰ ਵਿੱਚ ਵਿਰੋਧੀ ਪਾਰਟੀਆਂ ਦੀ ਮੀਟਿੰਗ ਵਿੱਚ ਲਿਆ ਗਿਆ।