No Result
View All Result
Wednesday, May 14, 2025
Press Ki Taquat
No Result
View All Result
  • Login
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US
No Result
View All Result
Press Ki Taquat
No Result
View All Result
Home BREAKING

ਦੇਸ਼ ਦੇ 60 ਫੀਸਦੀ ਹਿੱਸੇ ਦੀ ਨੁਮਾਇੰਦਗੀ ਕਰਦਾ ਹੈ ‘ਇੰਡੀਆ’: ਰਾਹੁਲ

admin by admin
in BREAKING, COVER STORY, DELHI, INDIA, National
0
ਦੇਸ਼ ਦੇ 60 ਫੀਸਦੀ ਹਿੱਸੇ ਦੀ ਨੁਮਾਇੰਦਗੀ ਕਰਦਾ ਹੈ ‘ਇੰਡੀਆ’: ਰਾਹੁਲ

**EDS: IMAGE VIA AICC** Aizawl: Congress leader Rahul Gandhi rides a two-wheeler during his visit to Mizoram ahead of upcoming State Assembly elections, in Aizawl, Tuesday, Oct. 17, 2023. (PTI Photo)(PTI10_17_2023_000032B)

  • Facebook
  • Twitter
  • WhatsApp
  • Telegram
  • Facebook Messenger
  • LinkedIn
  • Copy Link

ਕਾਂਗਰਸ ਆਗੂ ਰਾਹੁਲ ਗਾਂਧੀ ਨੇ ਅੱਜ ਇੱਥੇ ਦਾਅਵਾ ਕੀਤਾ ਕਿ ਵਿਰੋਧੀ ਧਿਰਾਂ ਦਾ ਗੱਠਜੋੜ ‘ਇੰਡੀਆ’ ਦੇਸ਼ ਦੇ 60 ਫੀਸਦੀ ਹਿੱਸੇ ਦੀ ਨੁਮਾਇੰਦਗੀ ਕਰਦਾ ਹੈ, ਜੋ ਕਿ ਭਾਜਪਾ ਨਾਲੋਂ ਵੱਧ ਹੈ। ਉਨ੍ਹਾਂ ਦੋਸ਼ ਲਾਇਆ ਕਿ ਭਾਜਪਾ ਵੱਲੋਂ ਮਿਜ਼ੋਰਮ ਦੀਆਂ ਦੋ ਮੁੱਖ ਮਾਰਟੀਆਂ ਮਿਜ਼ੋ ਨੈਸ਼ਨਲ ਫਰੰਟ (ਐੱਮਐੱਨਐੱਫ) ਅਤੇ ਵਿਰੋਧੀ ਧਿਰ ਜ਼ੋਰਮ ਪੀਪਲਜ਼ ਮੂਵਮੈਂਟ (ਜ਼ੈੱਡਪੀਐੱਮ) ਨੂੰ ਇਸਾਈ ਬਹੁਗਿਣਤੀ ਵਾਲੇ ਸੂਬੇ ਵਿੱਚ ਪੈਰ ਜਮਾਉਣ ਲਈ ਵਰਤਿਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਜੇ ਕਾਂਗਰਸ ਮਿਜ਼ੋਰਮ ਵਿੱਚ ਸੱਤਾ ਵਿੱਚ ਆਉਂਦੀ ਹੈ ਤਾਂ ਉਹ ਬਜ਼ੁਰਗਾਂ ਨੂੰ ਦੋ ਹਜ਼ਾਰ ਰੁਪਏ ਪ੍ਰਤੀ ਮਹੀਨਾ ਪੈਨਸ਼ਨ ਦੇਵੇਗੀ। ਇਸੇ ਤਰ੍ਹਾਂ ਉਨ੍ਹਾਂ ਵੱਲੋਂ ਗੈਸ ਸਿਲੰਡਰ ਵੀ 750 ਰੁਪਏ ਵਿੱਚ ਦਿੱਤਾ ਜਾਵੇਗਾ। ਮਿਜ਼ੋਰਮ ’ਚ ਵਿਧਾਨ ਸਭਾ ਚੋਣਾਂ 7 ਨਵੰਬਰ ਨੂੰ ਹੋਣੀਆਂ ਹਨ।

ਰਾਹੁਲ ਗਾਂਧੀ ਨੇ ਆਇਜ਼ੋਲ ਵਿੱਚ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਭਾਜਪਾ ਅਤੇ ਆਰਐੱਸਐੱਸ ’ਤੇ ਨਿਸ਼ਾਨਾ ਸਾਧਦਿਆਂ ਕਿਹਾ, ‘‘ਦੇਸ਼ ਲਈ ਉਨ੍ਹਾਂ ਦਾ ਦ੍ਰਿਸ਼ਟੀਕੋਣ ਸਾਡੇ ਨਾਲੋਂ ਵੱਖਰਾ ਹੈ। ਅਸੀਂ ਵਿਕੇਂਦਰੀਕਰਨ ਵਿੱਚ ਵਿਸ਼ਵਾਸ ਰੱਖਦੇ ਹਾਂ ਜਦਕਿ ਭਾਜਪਾ ਦਾ ਮੰਨਣਾ ਹੈ ਕਿ ਸਾਰੇ ਫ਼ੈਸਲੇ ਦਿੱਲੀ ਵਿੱਚ ਲਏ ਜਾਣੇ ਚਾਹੀਦੇ ਹਨ।’’ ਉਨ੍ਹਾਂ ਦਾਅਵਾ ਕੀਤਾ ਕਿ ਮਿਜ਼ੋਰਮ, ਛੱਤੀਸਗੜ੍ਹ, ਮੱਧ ਪ੍ਰਦੇਸ਼, ਰਾਜਸਥਾਨ ਅਤੇ ਤੇਲੰਗਾਨਾ ਵਿਧਾਨ ਸਭਾ ਚੋਣਾਂ ਕਾਂਗਰਸ ਹੀ ਜਿੱਤੇਗੀ।

ਉਨ੍ਹਾਂ ਭਾਜਪਾ ’ਤੇ ਦੇਸ਼ ਦੇ ਸਮੁੱਚੇ ਸੰਸਥਾਗਤ ਢਾਂਚੇ ’ਤੇ ਕਬਜ਼ਾ ਕਰਨ ਦੀ ਕੋਸ਼ਿਸ਼ ਕਰਨ ਦਾ ਦੋਸ਼ ਲਾਇਆ। ਉਨ੍ਹਾਂ ਕਿਹਾ ਕਿ ਕਾਂਗਰਸ ਨੇ ਦੇਸ਼ ਦੀ ਨੀਂਹ ਰੱਖਣ ਵਿੱਚ ਮਦਦ ਕੀਤੀ ਹੈ ਅਤੇ ਇਸ ਪੁਰਾਣੀ ਪਾਰਟੀ ਦਾ ਉਸ ਨੀਂਹ ਨੂੰ ਬਚਾਉਣ ਦਾ ਇਤਿਹਾਸ ਰਿਹਾ ਹੈ। ਉਨ੍ਹਾਂ ਕਿਹਾ, “ਉੱਤਰ-ਪੂਰਬ ਦੇ ਕਈ ਸੂਬੇ ਭਾਜਪਾ ਅਤੇ ਆਰਐੱਸਐੱਸ ਦੇ ਹਮਲਿਆਂ ਦਾ ਸਾਹਮਣਾ ਕਰ ਰਹੇ ਹਨ। ਇਹ ਤੁਹਾਡੀਆਂ ਧਾਰਮਿਕ ਆਸਥਾਵਾਂ ਦੀ ਬੁਨਿਆਦ ਲਈ ਖ਼ਤਰਾ ਹੈ। ਅਸੀਂ ਚਾਹੁੰਦੇ ਹਾਂ ਕਿ ਮਿਜ਼ੋਰਮ ਦੇ ਲੋਕ ਆਪਣੇ ਭਵਿੱਖ ਬਾਰੇ ਖੁਦ ਫੈਸਲੇ ਲੈਣ।’’

ਇਸ ਦੌਰਾਨ ਉਨ੍ਹਾਂ ਭਾਜਪਾ ’ਤੇ ਮਿਜ਼ੋਰਮ ਵਿਚ ਪੈਰ ਜਮਾਉਣ ਲਈ ਐੱਮਐੱਨਐੱਫ ਅਤੇ ਜ਼ੈੱਡਪੀਐੱਮ ਦੀ ਵਰਤੋਂ ਕਰਨ ਦਾ ਦੋਸ਼ ਲਾਇਆ। ਉਨ੍ਹਾਂ ਕਿਹਾ ਕਿ ਜਿੱਥੇ ਇੱਕ ਪਾਸੇ ਐੱਮਐੱਨਐੱਫ ਸਿੱਧੇ ਤੌਰ ’ਤੇ ਭਾਜਪਾ ਨਾਲ ਜੁੜਿਆ ਹੋਇਆ ਹੈ, ਉੱਥੇ ਇਹ ਵੀ ਸਪੱਸ਼ਟ ਹੈ ਕਿ ਜ਼ੈੱਡਪੀਐੱਮ ਕੇਂਦਰ ਦੀ ਸੱਤਾਧਾਰੀ ਪਾਰਟੀ ਨਾਲ ਮੁਕਾਬਲਾ ਨਹੀਂ ਕਰ ਰਹੀ ਹੈ। -ਪੀਟੀਆਈ

ਰਾਹੁਲ ਵੱਲੋਂ ਸਕੂਟਰ ਟੈਕਸੀ ਦੀ ਸਵਾਰੀ

ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਨੇ ਅੱਜ ਮਿਜ਼ੋਰਮ ਦੀ ਰਾਜਧਾਨੀ ਆਇਜ਼ੋਲ ਵਿੱਚ ਸਕੂਟਰ ਟੈਕਸੀ ਦੀ ਸਵਾਰੀ ਕੀਤੀ ਅਤੇ ਸ਼ਹਿਰ ਵਿੱਚ ਆਵਾਜਾਈ ਸਬੰਧੀ ਅਨੁਸ਼ਾਸਨ ਦੀ ਸ਼ਲਾਘਾ ਕੀਤੀ। ਮਿਜ਼ੋਰਮ ਦੇ ਆਪਣੇ ਦੋ ਦਿਨਾਂ ਚੋਣ ਦੌਰੇ ਦੇ ਦੂਜੇ ਦਿਨ ਰਾਹੁਲ ਗਾਂਧੀ ਨੇ ਕਾਂਗਰਸ ਦੇ ਸੀਨੀਅਰ ਆਗੂ ਅਤੇ ਸਾਬਕਾ ਮੁੱਖ ਮੰਤਰੀ ਲਾਲ ਥਨਹਾਵਲਾ ਨਾਲ ਉਨ੍ਹਾਂ ਦੀ ਰਿਹਾਇਸ਼ ’ਤੇ ਮੁਲਾਕਾਤ ਕੀਤੀ। ਸੂਬਾ ਕਾਂਗਰਸ ਕਮੇਟੀ ਦੇ ਮੀਡੀਆ ਸੈੱਲ ਦੇ ਮੁਖੀ ਲਾਲਰੇਮਰੁਆਤਾ ਰੇਂਥਲੀ ਨੇ ਦੱਸਿਆ ਕਿ ਲਾਲ ਥਨਹਾਵਲਾ ਦੀ ਰਿਹਾਇਸ਼ ਤੋਂ ਵਾਪਸ ਆਉਂਦੇ ਸਮੇਂ ਰਾਹੁਲ ਗਾਂਧੀ ਨੇ ਦੋਪਹੀਆ ਟੈਕਸੀ ਲਈ। ਉਨ੍ਹਾਂ ਕਿਹਾ ਕਿ ਰਾਹੁਲ ਨੇ ਸੂਬੇ ਵਿੱਚ ਆਵਾਜਾਈ ਸਬੰਧੀ ਅਨੁਸ਼ਾਸਨ ਦੇਖ ਕੇ ਖੁਸ਼ੀ ਦਾ ਪ੍ਰਗਟਾਵਾ ਕੀਤਾ ਅਤੇ ਕਿਹਾ ਕਿ ਇੱਕ ਦੂਜੇ ਦਾ ਸਤਿਕਾਰ ਕਰਨ ਦੇ ਇਸ ਸੱਭਿਆਚਾਰ ਤੋਂ ਬਹੁਤ ਕੁਝ ਸਿੱਖਣ ਨੂੰ ਮਿਲਦਾ ਹੈ।

‘ਮੈਂ ਮਨ ਕੀ ਬਾਤ ਦੱਸਣ ’ਚ ਨਹੀਂ ਸੁਣਨ ਵਿੱਚ ਦਿਲਚਸਪੀ ਰੱਖਦਾਂ’

ਲੁੰਗਲੇਈ ਵਿੱਚ ਰੈਲੀ ਦੌਰਾਨ ਉਨ੍ਹਾਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ‘ਮਨ ਕੀ ਬਾਤ’ ਪ੍ਰੋਗਰਾਮ ’ਤੇ ਚੁਟਕੀ ਲੈਂਦਿਆਂ ਕਿਹਾ, ‘‘ਮੈਂ ਤੁਹਾਨੂੰ ਆਪਣੀ ‘ਮਨ ਕੀ ਬਾਤ’ ਦੱਸਣ ਵਿੱਚ ਘੱਟ ਅਤੇ ਤੁਹਾਡੀ ‘ਮਨ ਕੀ ਬਾਤ’ ਸੁਣਨ ਵਿੱਚ ਜ਼ਿਆਦਾ ਦਿਲਚਸਪੀ ਰੱਖਦਾ ਹਾਂ। ਇਸ ਲਈ ਜਦੋਂ ਵੀ ਤੁਹਾਨੂੰ ਮੇਰੀ ਮਦਦ ਦੀ ਲੋੜ ਹੋਵੇ, ਮੈਂ ਤੁਹਾਡੇ ਲਈ ਹਾਜ਼ਰ ਹਾਂ। ਮੈਨੂੰ ਆਪਣਾ ਸਾਥੀ ਅਤੇ ਦਿੱਲੀ ਵਿੱਚ ਆਪਣਾ ਸਿਪਾਹੀ ਸਮਝੋ।’’

Post Views: 71
  • Facebook
  • Twitter
  • WhatsApp
  • Telegram
  • Facebook Messenger
  • LinkedIn
  • Copy Link
Tags: RAhul Gandhirahul gandhi farmers meetrahul gandhi meet with farmerrahul gandhi newsrahul gandhi viral videorahul gandhi with farmersrahul gandhi with haryana farmersrahul gandhi women farmersSonia Gandhi
Previous Post

ਆਮ ਆਦਮੀ ਪਾਰਟੀ ਨੇ ਪੰਜਾਬ ’ਚ 14 ਹਲਕਾ ਇੰਚਾਰਜ ਨਿਯੁਕਤ ਕੀਤੇ

Next Post

ਅਮਰੀਕੀ ਸ਼ਹਿਰ ਦੇ ਸਿੱਖ ਮੇਅਰ ਤੇ ਉਸ ਦੇ ਪਰਿਵਾਰ ਨੂੰ ਮਾਰਨ ਦੀ ਧਮਕੀ

Next Post
अमेरिका ने वेनेजुएला पर नए प्रतिबंध लगाए

ਅਮਰੀਕੀ ਸ਼ਹਿਰ ਦੇ ਸਿੱਖ ਮੇਅਰ ਤੇ ਉਸ ਦੇ ਪਰਿਵਾਰ ਨੂੰ ਮਾਰਨ ਦੀ ਧਮਕੀ

Press Ki Taquat

© 2023 presskitaquat.com - Powered by AMBIT SOLUTIONS+917488039982

Navigate Site

  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US

Follow Us

No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US

© 2023 presskitaquat.com - Powered by AMBIT SOLUTIONS+917488039982

Welcome Back!

Login to your account below

Forgotten Password?

Retrieve your password

Please enter your username or email address to reset your password.

Log In