No Result
View All Result
Monday, April 27, 2026
Press Ki Taquat
No Result
View All Result
  • Login
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US
No Result
View All Result
Press Ki Taquat
No Result
View All Result
Home BREAKING

ਜ਼ਿਲ੍ਹੇ ’ਚ ਸਵੀਪ ਗਤੀਵਿਧੀਆਂ ’ਚ ਹੋਰ ਤੇਜ਼ੀ ਲਿਆਉਣ ਲਈ ਨੋਡਲ ਅਫ਼ਸਰਾਂ ਨੂੰ ਹਦਾਇਤ

admin by admin
in BREAKING, COVER STORY, PUNJAB
0
ਜ਼ਿਲ੍ਹੇ ’ਚ ਸਵੀਪ ਗਤੀਵਿਧੀਆਂ ’ਚ ਹੋਰ ਤੇਜ਼ੀ ਲਿਆਉਣ ਲਈ ਨੋਡਲ ਅਫ਼ਸਰਾਂ ਨੂੰ ਹਦਾਇਤ
0
SHARES
0
VIEWS
Share on FacebookShare on Twitter

-1 ਜਨਵਰੀ 2024 ਨੂੰ 18 ਸਾਲ ਪੂਰੇ ਕਰਨ ਵਾਲੇ ਹਰੇਕ ਨੌਜਵਾਨ ਦੀ ਵੋਟ ਬਣਾਈ ਜਾਵੇ : ਵਧੀਕ ਜ਼ਿਲ੍ਹਾ ਚੋਣ ਅਫ਼ਸਰ

ਪਟਿਆਲਾ, 10 ਅਕਤੂਬਰ (ਪ੍ਰੈਸ ਕੀ ਤਾਕਤ ਬਿਊਰੋ)

ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਆਗਾਮੀ ਲੋਕ ਸਭਾ ਚੋਣਾਂ 2024 ਨੂੰ ਮੁੱਖ ਰੱਖਦਿਆਂ ਸਵੀਪ ਗਤੀਵਿਧੀਆਂ ਸਬੰਧੀ ਅਹਿਮ ਮੀਟਿੰਗ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਕੀਤੀ ਗਈ। ਮੀਟਿੰਗ ਦੌਰਾਨ ਵਧੀਕ ਜ਼ਿਲ੍ਹਾ ਚੋਣ ਅਫ਼ਸਰ ਜਗਜੀਤ ਸਿੰਘ ਨੇ ਦੱਸਿਆ ਕਿ ਨੌਜਵਾਨ ਵੋਟਰਾਂ ਦੀਆਂ ਵੋਟਾਂ ਬਣਾਉਣ ਲਈ ਜ਼ਿਲ੍ਹੇ ’ਚ ਜਾਗਰੂਕਤਾ ਮੁਹਿੰਮ ਸ਼ੁਰੂ ਕੀਤੀ ਗਈ ਹੈ ਅਤੇ ਯੋਗਤਾ ਮਿਤੀ 01.01.2024 ਦੇ ਆਧਾਰ ਤੇ 18 ਸਾਲ ਦੀ ਉਮਰ ਪੂਰੀ ਕਰਨ ਵਾਲੇ ਹਰੇਕ ਨੌਜਵਾਨ ਦੀ ਵੋਟ ਬਣਾਈ ਜਾ ਰਹੀ ਹੈ ਤਾਂ ਜੋ ਕੋਈ ਵੀ ਨੌਜਵਾਨ ਵੋਟ ਪਾਉਣ ਤੋਂ ਵਾਂਝਾ ਨਾ ਰਹਿ ਜਾਵੇ।
ਉਨ੍ਹਾਂ ਕਿਹਾ ਕਿ ਪਟਿਆਲਾ ਜ਼ਿਲ੍ਹਾ ਦੇ ਅਧੀਨ ਆਉਂਦੀ ਹਰ ਯੂਨੀਵਰਸਿਟੀ, ਕਾਲਜ, ਸੀਨੀਅਰ ਸੈਕੰਡਰੀ ਸਕੂਲ ਵਿੱਚ ਇੱਕ ਸਪੈਸ਼ਲ ਵੋਟਰ ਰਜਿਸਟ੍ਰੇਸ਼ਨ ਹੈਲਪ ਡੈਸਕ ਬਣਾਇਆ ਜਾਵੇ, ਜਿਸ ਵਿਚ 18 ਸਾਲ ਦੀ ਉਮਰ ਪੂਰੀ ਕਰ ਚੁਕਾ ਨੌਜਵਾਨ ਆਪਣੀ ਵੋਟ ਬਣਵਾ ਸਕੇ ਅਤੇ ਇਸ ਸਬੰਧੀ ਪ੍ਰਚਾਰ ਕਰਨ ਲਈ ਵੱਖ ਵੱਖ ਸਵੀਪ ਗਤੀਵਿਧੀਆਂ ਜਿਵੇਂ ਕਿ ਕਵੀਜ, ਰੰਗੋਲੀ ਪ੍ਰਤੀਯੋਗਤਾ, ਭਾਸ਼ਣ ਮੁਕਾਬਲੇ, ਨਾਟਕ ਕਰਵਾਏ ਜਾਣ। ਉਹਨਾਂ ਵੱਲੋਂ ਇਹ ਵੀ ਦੱਸਿਆ ਗਿਆ ਕਿ ਵੋਟਰ ਸੂਚੀਆਂ ਦੀ ਸਪੈਸ਼ਲ ਸੁਧਾਈ ਯੋਗਤਾ ਮਿਤੀ 01-01-2024 ਦੌਰਾਨ ਵੱਖ-ਵੱਖ ਗਰੁੱਪਾਂ ਦੀ ਪਛਾਣ ਕੀਤੀ ਜਾਵੇ ਅਤੇ ਇਨ੍ਹਾਂ ਨੂੰ ਵੋਟਰ ਸੂਚੀ ਵਿੱਚ ਸ਼ਾਮਲ ਕਰਨ ਲਈ ਹਰ ਸੰਭਵ ਯਤਨ ਕੀਤੇ ਜਾਣ ਅਤੇ ਇਸ ਸਬੰਧੀ ਇਕ ਸ਼ਡਿਊਲ ਤਿਆਰ ਕਰ ਲਿਆ ਜਾਵੇ ਤਾਂ ਜੋ ਭਾਰਤ ਚੋਣ ਕਮਿਸ਼ਨ ਵੱਲੋਂ ਜਾਰੀ ਸ਼ਡਿਊਲ ਅਨੁਸਾਰ ਯੋਗਤਾ ਮਿਤੀ 01-01-2024 ਦੇ ਆਧਾਰ ਤੇ ਫ਼ੋਟੋ ਵੋਟਰ ਸੂਚੀਆਂ ਦੀ ਸੁਧਾਈ ਦੇ ਕੰਮ ਮਿਤੀ 27-10-2023 ਤੋਂ 09-12-2023 ਦੌਰਾਨ ਹਰ ਯੋਗ ਵਿਅਕਤੀ, ਜਿਸ ਦੀ ਉਮਰ 01-01-2024 ਨੂੰ 18 ਸਾਲ ਪੂਰੀ ਹੋ ਜਾਂਦੀ ਹੈ ਅਤੇ ਉਸ ਦਾ ਨਾਮ ਭਾਰਤ ਦੇਸ਼ ਦੇ ਕਿਸੇ ਵੀ ਚੋਣ ਹਲਕੇ ਦੀ ਵੋਟਰ ਸੂਚੀ ਵਿੱਚ ਸ਼ਾਮਲ ਨਹੀਂ ਹੈ ਤਾਂ ਉਹ ਆਪਣਾ ਨਾਮ ਵੋਟਰ ਸੂਚੀ ਵਿੱਚ ਸ਼ਾਮਲ ਕਰਵਾਉਣ ਲਈ ਫਾਰਮ ਨੰ: 6 ਭਰ ਕੇ ਜਾਂ ਆਨਲਾਈਨ https://voters.eci.gov.in/ ਪੋਰਟਲ ਤੇ ਅਪਲਾਈ ਕਰਕੇ ਬਤੌਰ ਵੋਟਰ ਰਜਿਸਟਰ ਹੋ ਸਕਦਾ ਹੈ।
ਆਮ ਜਨਤਾ ਨੂੰ ਵੀ ਇਹ ਅਪੀਲ ਕੀਤੀ ਜਾਂਦੀ ਹੈ ਕਿ ਜਿਨ੍ਹਾਂ ਦੀ ਵੋਟ ਅਜੇ ਤੱਕ ਨਹੀਂ ਬਣੀ ਹੋਈ, ਉਹ ਆਪਣਾ ਨਾਮ ਲਾਜ਼ਮੀ ਤੋਰ ਤੇ ਵੋਟਰ ਸੂਚੀ ਵਿੱਚ ਸ਼ਾਮਲ ਕਰਵਾਉਣ ਅਤੇ ਭਾਰਤ ਦੇ ਲੋਕਤੰਤਰ ਨੂੰ ਮਜ਼ਬੂਤ ਬਣਾਉਣ ਦਾ ਹਿੱਸਾ ਬਣਨ। ਇਸ ਮੀਟਿੰਗ ਵਿੱਚ ਵਧੀਕ ਜ਼ਿਲ੍ਹਾ ਚੋਣ ਅਫ਼ਸਰ-ਕਮ-ਵਧੀਕ ਡਿਪਟੀ ਕਮਿਸ਼ਨਰ, ਚੋਣ ਤਹਿਸੀਲਦਾਰ, ਜ਼ਿਲ੍ਹਾ ਸਵੀਪ ਨੋਡਲ ਅਫ਼ਸਰ-ਕਮ-ਜ਼ਿਲ੍ਹਾ ਸਿੱਖਿਆ ਅਫ਼ਸਰ (ਸੈਕੰਡਰੀ), ਪ੍ਰੋ. ਸਵਿੰਦਰ ਰੇਖੀ, ਮਹਿੰਦਰਾ ਕਾਲਜ, ਪਟਿਆਲਾ (ਸਹਾਇਕ ਜ਼ਿਲ੍ਹਾ ਸਵੀਪ ਨੋਡਲ ਅਫ਼ਸਰ, ਪਟਿਆਲਾ) ਅਤੇ ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰ, ਪਟਿਆਲਾ ਦੇ ਨੁਮਾਇੰਦੇ ਅਤੇ ਸਮੂਹ ਹਲਕਿਆਂ ਦੇ ਨੋਡਲ ਅਫ਼ਸਰ ਸ਼ਾਮਲ ਆਏ।

Post Views: 97
Tags: aap punjablatest news punjabLatest Punjab Newslive newsnews punjabPunjab Governmentpunjab govtpunjab latest newspunjab newsPunjab news todaypunjab politicspunjabi newstoday news punjab
Previous Post

‘ਬਿਲ ਲਿਆਓ ਇਨਾਮ ਪਾਓ’; ਸਤੰਬਰ ਲਈ 227 ਨੇ ਜਿੱਤੇ 13 ਲੱਖ ਰੁਪਏ ਤੋਂ ਵੱਧ ਦੇ ਇਨਾਮ – ਹਰਪਾਲ ਸਿੰਘ ਚੀਮਾ

Next Post

ਪੰਜਾਬ ’ਚ ਭਲਕੇ ਭਾਰੀ ਮੀਂਹ ਦੀ ਪੇਸ਼ੀਨਗੋਈ

Next Post
ਅੱਜ ਤੋਂ ਸਾਫ਼ ਹੋਵੇਗਾ ਮੌਸਮ, 2 ਤੋਂ 4 ਡਿਗਰੀ ਸੈਲਸੀ ਤਕ ਵਧ ਸਕਦਾ ਹੈ ਪਾਰਾ

ਪੰਜਾਬ ’ਚ ਭਲਕੇ ਭਾਰੀ ਮੀਂਹ ਦੀ ਪੇਸ਼ੀਨਗੋਈ

Press Ki Taquat

© 2026 presskitaquat.com - Powered by Press Ki Taquat+919041568800

Navigate Site

  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US

Follow Us

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US

© 2026 presskitaquat.com - Powered by Press Ki Taquat+919041568800