No Result
View All Result
Friday, July 4, 2025
Press Ki Taquat
No Result
View All Result
  • Login
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US
No Result
View All Result
Press Ki Taquat
No Result
View All Result
Home BREAKING

ਅੰਤਰਰਾਸ਼ਟਰੀ ਕਬੱਡੀ ਖਿਡਾਰੀ ਵਿਧਾਇਕ ਗੁਰਲਾਲ ਘਨੌਰ ਸਰਬ ਸੰਮਤੀ ਨਾਲ ਕਬੱਡੀ ਐਸੋਸੀਏਸ਼ਨ ਪੰਜਾਬ ਦੇ ਬਣੇ ਪ੍ਰਧਾਨ

admin by admin
in BREAKING, COVER STORY, INDIA, National, POLITICS, PUNJAB
0
ਅੰਤਰਰਾਸ਼ਟਰੀ ਕਬੱਡੀ ਖਿਡਾਰੀ ਵਿਧਾਇਕ ਗੁਰਲਾਲ ਘਨੌਰ ਸਰਬ ਸੰਮਤੀ ਨਾਲ ਕਬੱਡੀ ਐਸੋਸੀਏਸ਼ਨ ਪੰਜਾਬ ਦੇ ਬਣੇ ਪ੍ਰਧਾਨ
  • Facebook
  • Twitter
  • WhatsApp
  • Telegram
  • Facebook Messenger
  • LinkedIn
  • Copy Link

ਰਾਜਪੁਰਾ/ਪਟਿਆਲਾ, 9 ਨਵੰਬਰ:
ਅੰਤਰਰਾਸ਼ਟਰੀ ਕਬੱਡੀ ਖਿਡਾਰੀ ਅਤੇ ਹਲਕਾ ਘਨੌਰ ਤੋਂ ਵਿਧਾਇਕ ਗੁਰਲਾਲ ਘਨੌਰ ਨੂੰ ਸਰਬ ਸੰਮਤੀ ਨਾਲ ਕਬੱਡੀ ਐਸੋਸੀਏਸ਼ਨ ਪੰਜਾਬ
ਦਾ ਪ੍ਰਧਾਨ ਚੁਣਿਆ ਗਿਆ ਹੈ।ਐਸੋਸੀਏਸ਼ਨ ਦੇ ਸਮੂਹ ਮੈਂਬਰਾਂ ਨੇ ਰਾਜਪੁਰਾ ਵਿਖੇ ਕੀਤੀ ਮੀਟਿੰਗ ਦੌਰਾਨ ਇਹ ਚੋਣ ਸਰਬ ਸੰਮਤੀ ਕੀਤੀ। ਇਸ ਮੌਕੇ ਤੇਜਿੰਦਰ ਸਿੰਘ ਮਿੱਡੂ ਖੇੜਾ ਨੂੰ ਜਨਰਲ ਸਕੱਤਰ
ਚੁਣਿਆ ਗਿਆ।
ਕਬੱਡੀ ਐਸੋਸੀਏਸ਼ਨ ਪੰਜਾਬ ਦੀ ਇਹ ਚੋਣ ਮੁੱਖ ਚੋਣ ਅਧਿਕਾਰੀ ਦਲ ਸਿੰਘ ਬਰਾੜ, ਚੋਣ ਅਬਜਰਵਰ ਉਪਕਾਰ ਸਿੰਘ ਵਿਰਕ ਅਤੇ ਜ਼ਿਲ੍ਹਾ ਖੇਡ ਅਫਸਰ ਪਟਿਆਲਾ ਹਰਪਿੰਦਰ ਸਿੰਘ ਦੀ ਅਗਵਾਈ ਵਿੱਚ ਹੋਈ। ਜਿਸ ਵਿੱਚ ਪੰਜਾਬ ਦੇ ਕੁੱਲ 23 ਜ਼ਿਲ੍ਹਿਆਂ ਵਿੱਚੋਂ 18 ਜ਼ਿਲ੍ਹਿਆਂ ਦੇ 36 ਮੈਂਬਰਾਂ ਨੇ ਆਪਣੀ ਹਾਜ਼ਰੀ ਦਰਜ ਕਰਵਾਈ। ਜਿਸ ਵਿੱਚ ਸਰਬ ਸੰਮਤੀ ਦੇ ਨਾਲ ਚੋਣ ਪ੍ਰਕਿਰਿਆ ਆਰੰਭੀ ਗਈ ਜਿਸ ਤਹਿਤ ਹਲਕਾ ਘਨੌਰ ਦੇ ਵਿਧਾਇਕ ਗੁਰਲਾਲ ਸਿੰਘ ਘਨੌਰ ਨੂੰ ਕਬੱਡੀ ਐਸੋਸੀਏਸ਼ਨ ਪੰਜਾਬ ਦਾ ਪ੍ਰਧਾਨ, ਤੇਜਿੰਦਰ ਸਿੰਘ ਮਿੱਡੂ ਖੇੜਾ ਜਰਨਲ ਸਕੱਤਰ, ਬਲਜੀਤ ਸਿੰਘ ਅਤੇ ਇਕਬਾਲ ਸਿੰਘ ਸੀਨੀਅਰ ਵਾਈਸ ਪ੍ਰਧਾਨ, ਭੁਪਿੰਦਰ ਸਿੰਘ ਕਮਲਪ੍ਰੀਤ ਸਿੰਘ ਹਰਜੀਤ ਸਿੰਘ ਅਤੇ ਨਿਰਮਲ ਸਿੰਘ ਵਾਈਸ ਪ੍ਰਧਾਨ, ਕਮਲਜੀਤ ਸਿੰਘ ਕੁਲਦੀਪ ਸਿੰਘ ਬਲਜਿੰਦਰ ਸਿੰਘ ਅਤੇ ਜਸਕਰਨ ਕੌਰ ਜੁਆਇੰਟ ਸਕੱਤਰ ਅਤੇ ਚਰਨ ਸਿੰਘ ਨੂੰ ਖਜਾਨਚੀ ਚੁਣ ਲਿਆ ਗਿਆ।
ਨਵੇਂ ਚੁਣੇ ਗਏ ਕਬੱਡੀ ਐਸੋਸੀਏਸ਼ਨ ਦੇ ਪ੍ਰਧਾਨ ਗੁਰਲਾਲ ਸਿੰਘ ਘਨੌਰ ਨੇ ਕਿਹਾ ਕਿ ਅੱਜ ਦੀ ਚੋਣ ਬਹੁਤ ਹੀ ਸ਼ਾਂਤਮਈ ਤਰੀਕੇ ਨਾਲ ਨੇਪਰੇ ਚੜੀ ਹੈ। ਉਹਨਾਂ ਐਸੋਸੀਏਸ਼ਨ ਦੇ ਸਮੂਹ ਮੈਂਬਰਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਬਹੁਤ ਜਲਦ ਪੰਜਾਬ ਪੱਧਰ ਉੱਤੇ ਦੋ ਨੈਸ਼ਨਲ ਪੱਧਰ ਦੇ ਕਬੱਡੀ ਟੂਰਨਾਮੈਂਟ ਕਰਵਾਏ ਜਾਣਗੇ ਇਸ ਤੋਂ ਇਲਾਵਾ ਮਾਂ ਖੇਡ ਕਬੱਡੀ ਨੂੰ ਪ੍ਰਫੁੱਲਤ ਕਰਨ ਦੇ ਲਈ ਵੱਖ-ਵੱਖ ਉਪਰਾਲੇ ਕੀਤੇ ਜਾਣਗੇ। ਗੁਰਲਾਲ ਘਨੌਰ ਨੇ ਕਿਹਾ ਕਿ ਭਾਵੇਂ ਕਿ ਐਸੋਸੀਏਸ਼ਨ ਦੀ ਚੋਣ ਚਾਰ ਸਾਲਾਂ ਦੇ ਲਈ ਹੁੰਦੀ ਹੈ ਪਰ ਹੁਣ ਲੰਬੇ ਸਮੇਂ ਤੋਂ ਐਸੋਸੀਏਸ਼ਨ ਦੀ ਚੋਣ ਨਹੀਂ ਹੋਈ ਸੀ ਜਿਸ ਦੇ ਚਲਦਿਆਂ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੇ ਉਪਰਾਲਿਆਂ ਸਦਕਾ ਕਬੱਡੀ ਐਸੋਸੀਏਸ਼ਨ ਪੰਜਾਬ ਦੀ ਚੋਣ ਨੇਪਰੇ ਚੜ੍ਹੀ ਹੈ। ਇਸ ਮੌਕੇ ਗੁਰਤਾਜ ਸਿੰਘ ਸੰਧੂ, ਰਣਜੋਧ ਸਿੰਘ ਵਿਰਕ, ਗੁਰਮੀਤ ਸਿੰਘ ਢੰਡਾ, ਮਨਜੀਤ ਸਿੰਘ ਦਰਸਨ ਮਜੋਲੀ, ਇੰਦਰਜੀਤ ਸਿੰਘ ਸਿਆਲੂ, ਨਿਸ਼ਾਨ ਸਿੰਘ ਸੰਧੂ, ਡਿੰਪਲ ਸੁਹਰੋ, ਚਰਨਜੀਤ ਸਿੰਘ, ਗੁਰਨਾਮ ਸਿੰਘ, ਲਾਲਾ ਸੰਧਾਰਸੀ, ਦਮਨਪ੍ਰੀਤ ਸਿੰਘ ਖੇੜੀ, ਰਛਪਾਲ ਸਿੰਘ,ਪਿੰਦਰ ਬਘੋਰਾ, ਰੋਡੀ ਗੁਰਨਾ ਖੇੜੀ, ਗੁਰਪ੍ਰੀਤ ਸਿੰਘ ਢਿਲੋਂ, ਵਰਿੰਦਰ ਲੋਚਮਾ, ਐਡਵੋਕੇਟ ਪਰਮਵੀਰ ਸਿੰਘ, ਸੰਦੀਪ ਜਰੀਕਪੁਰ, ਸਤਨਾਮ ਸਿੰਘ ਹਰਪਾਲਾ, ਸਰਬਾ ਨਰੜੂ, ਮਨਦੀਪ ਸਿੰਘ ਢਿੱਲੋਂ, ਸਮੇਤ ਵੱਡੀ ਗਿਣਤੀ ਵਿਚ ਸਾਬਕਾ ਖਿਡਾਰੀ ਪੰਚ ਸਰਪੰਚ ਅਤੇ ਹਲਕਾ ਨਿਵਾਸੀ ਮੌਜੂਦ ਸਨ।

Post Views: 120
  • Facebook
  • Twitter
  • WhatsApp
  • Telegram
  • Facebook Messenger
  • LinkedIn
  • Copy Link
Tags: gurlal ghanaurgurlal ghanaur best raidsgurlal ghanaur biographygurlal ghanaur interviewgurlal ghanaur kabaddigurlal ghanaur kabaddi matchgurlal ghanaur kabaddi playergurlal ghanaur mlagurlal ghanaur with bhagwant maanKabaddikabaddi playerkabaddi player gurlal ghanaurkabaddi player gurlal ghanaur joins aam aadmi partykabaddi player gurlal ghanaur joins aapkabaddi player joins aapmla gurlal ghanaur
Previous Post

ਪਾਕਿਸਤਾਨੀ ਅਭਿਨੇਤਰੀ ਮਾਹਿਰਾ ਖਾਨ ਆਪਣੇ ਸਪੱਸ਼ਟ, ਅਣਦੇਖੇ ਪਲਾਂ ਨਾਲ ਪ੍ਰਸ਼ੰਸਕਾਂ ਦਾ ਮਨ ਮੋਹ ਲੈਂਦੀ ਹੈ।

Next Post

ਖੇਤੀਬਾੜੀ ਵਿਭਾਗ ਵੱਲੋਂ ਖਾਦ ਵਿਕਰੇਤਾ ਦਾ ਲਾਇਸੈਂਸ ਰੱਦ

Next Post
ਖੇਤੀਬਾੜੀ ਵਿਭਾਗ ਵੱਲੋਂ ਖਾਦ ਵਿਕਰੇਤਾ ਦਾ ਲਾਇਸੈਂਸ ਰੱਦ

ਖੇਤੀਬਾੜੀ ਵਿਭਾਗ ਵੱਲੋਂ ਖਾਦ ਵਿਕਰੇਤਾ ਦਾ ਲਾਇਸੈਂਸ ਰੱਦ

Press Ki Taquat

© 2023 presskitaquat.com - Powered by AMBIT SOLUTIONS+917488039982

Navigate Site

  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US

Follow Us

No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US

© 2023 presskitaquat.com - Powered by AMBIT SOLUTIONS+917488039982

Welcome Back!

Login to your account below

Forgotten Password?

Retrieve your password

Please enter your username or email address to reset your password.

Log In