ਗਾਜ਼ਾ ਪੱਟੀ ਦੇ ਸਭ ਤੋਂ ਵੱਡੇ ਹਸਪਤਾਲ ਦੇ ਅੰਦਰੋਂ ਨਵਜੰਮੇ ਬੱਚਿਆਂ ਅਤੇ ਹੋਰਾਂ ਨੂੰ ਬਾਹਰ ਕੱਢਣ ਵਿੱਚ ਮਦਦ ਕਰਨ ਦੇ ਇਜ਼ਰਾਈਲ ਦੇ ਦਾਅਵਿਆਂ ਨੂੰ ਰੱਦ ਕਰਦੇ ਹੋਏ ਹਸਪਤਾਲ ਦੇ ਅੰਦਰ ਫਸੇ ਸਿਹਤ ਅਧਿਕਾਰੀਆਂ ਅਤੇ ਹੋਰਾਂ ਨੇ ਕਿਹਾ ਕਿ ਹਸਪਤਾਲ ਦੇ ਬਿਲਕੁਲ ਬਾਹਰ ਇਜ਼ਰਾਈਲੀ ਫੌਜ ਭਿਆਨਕ ਲੜਾਈ ਲੜ ਰਹੀ ਹੈ। ਸਿਹਤ ਅਧਿਕਾਰੀਆਂ ਨੇ ਕਿਹਾ ਹੈ ਕਿ ਹਜ਼ਾਰਾਂ ਮੈਡੀਕਲ ਕਰਮਚਾਰੀਆਂ ਅਤੇ ਮਰੀਜ਼ਾਂ ਨੂੰ ਬਜਿਲੀ ਸਪਲਾਈ ਵਿੱਚ ਵਿਘਨ ਅਤੇ ਜ਼ਰੂਰੀ ਸਪਲਾਈ ਦੀ ਘਾਟ ਕਾਰਨ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਗੋਲੀਬਾਰੀ ਕਾਰਨ ਹਸਪਤਾਲ ਵਿੱਚ ਪਨਾਹ ਲੈ ਰਹੇ ਬੇਘਰ ਹੋਏ ਲੋਕ ਬਾਹਰ ਨਹੀਂ ਆ ਰਹੇ ਹਨ। ਇਨ੍ਹਾਂ ਅਧਿਕਾਰੀਆਂ ਨੇ ਦੱਸਿਆ ਕਿ ਨਵਜੰਮੇ ਬੱਚਿਆਂ ਲਈ ਇਨਕਿਊਬੇਟਰ ਵੀ ਬਜਿਲੀ ਨਾ ਹੋਣ ਕਾਰਨ ਕੰਮ ਨਹੀਂ ਕਰ ਰਹੇ। ਇਜ਼ਰਾਈਲ ਦੇ ਪ੍ਰਧਾਨ ਮੰਤਰੀ ਬੈਂਜਾਮਿਨ ਨੇਤਨਯਾਹੂ ਨੇ ਜੰਗਬੰਦੀ ਦੀਆਂ ਵਧਦੀਆਂ ਅੰਤਰਰਾਸ਼ਟਰੀ ਮੰਗਾਂ ਨੂੰ ਰੱਦ ਕਰਦਿਆਂ ਕਿਹਾ ਕਿ ਜੰਗਬੰਦੀ ਤਾਂ ਹੀ ਸੰਭਵ ਹੈ, ਜਦੋਂ ਗਾਜ਼ਾ ਵਿੱਚ ਹਮਾਸ ਵੱਲੋਂ ਬੰਦੀ ਬਣਾਏ ਸਾਰੇ 240 ਵਿਅਕਤੀਆਂ ਨੂੰ ਰਿਹਾਅ ਕਰ ਦਿੱਤਾ ਜਾਂਦਾ ਹੈ।