Sunday, September 6, 2026
Press Ki Taquat
No Result
View All Result
  • Login
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US
No Result
View All Result
Press Ki Taquat
No Result
View All Result
Home BREAKING

ਸ਼ਹਿਰ ‘ਚ ਹੋਰ ਸਾਇਕਲਿੰਗ ਲੇਨ ਬਣਾਉਣ ਦੀ ਵੀ ਤਜਵੀਜ਼

admin by admin
in BREAKING, COVER STORY, PUNJAB
0
ਸ਼ਹਿਰ ‘ਚ ਹੋਰ ਸਾਇਕਲਿੰਗ ਲੇਨ ਬਣਾਉਣ ਦੀ ਵੀ ਤਜਵੀਜ਼
0
SHARES
0
VIEWS
Share on FacebookShare on Twitter

ਪਟਿਆਲਾ, 22-05-2023(ਪ੍ਰੈਸ ਕੀ ਤਾਕਤ)-ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਪਟਿਆਲਾ ਦੇ ਠੀਕਰੀਵਾਲਾ ਚੌਂਕ ਤੋਂ ਵਾਈ.ਪੀ.ਐਸ. ਚੌਂਕ ਤੋਂ ਬਣਾਈ ਗਈ ਸਾਇਕਲਿੰਗ ਲੇਨ ਦਾ ਦੌਰਾ ਕੀਤਾ ਤੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਕੀਤੀ ਗਈ ਨਿਵੇਕਲੀ ਪਹਿਲ ਦੀ ਸਰਾਹਨਾ ਕੀਤੀ।

ਡਾ. ਬਲਬੀਰ ਸਿੰਘ ਨੇ ਸਾਇਕਲ ਲੇਨ ਦੀ ਮਹੱਤਤਾ ‘ਤੇ ਜ਼ੋਰ ਦਿੰਦਿਆਂ ਕਿਹਾ ਕਿ ਸਾਈਕਲ ਚਲਾਉਣ ਵਾਲਿਆਂ ਦੀ ਸੜਕ ‘ਤੇ ਵੱਖਰੀ ਥਾਂ ਹੋਣੀ ਚਾਹੀਦੀ ਹੈ ਤਾਂ ਕਿ ਉਨ੍ਹਾਂ ਨੂੰ ਇਹ ਨਾ ਲੱਗੇ ਕਿ ਕੋਈ ਵਾਹਨ ਉਨ੍ਹਾਂ ਨੂੰ ਨੁਕਸਾਨ ਪਹੁੰਚਾਏਗਾ। ਉਨ੍ਹਾਂ ਕਿਹਾ ਕਿ ਪਟਿਆਲਾ ਸ਼ਹਿਰ ‘ਚ ਅਜਿਹੇ ਸਾਇਕਲਿੰਗ ਟਰੈਕ ਹੋਰ ਵੀ ਬਣਾਏ ਜਾਣਗੇ ਤਾਂ ਜੋ ਜ਼ਿਆਦਾ ਤੋਂ ਜ਼ਿਆਦਾ ਲੋਕ ਖਾਸ ਕਰ ਬੱਚੇ ਸਕੂਲ ਤੇ ਕਾਲਜ ਨੂੰ ਜਾਣ ਸਮੇਂ ਇਨ੍ਹਾਂ ਟਰੈਕਾਂ ਦੀ ਵਰਤੋਂ ਕਰਕੇ ਸੁਰੱਖਿਅਤ ਮਹਿਸੂਸ ਕਰਨ।

ਉਨ੍ਹਾਂ ਕਿਹਾ ਕਿ ਸਾਇਕਲਿੰਗ ਟਰੈਕ ਦੇ ਬਹੁਤ ਫਾਇਦੇ ਹੋਣਗੇ, ਜੋ ਸਾਇਕਲ ‘ਤੇ ਜਾਏਗਾ ਉਸ ਨੂੰ ਤਾਂ ਲਾਭ ਹੋਵੇਗਾ ਹੀ ਸਗੋਂ ਸ਼ਹਿਰ ਨੂੰ ਵੀ ਲਾਭ ਹੋਵੇਗਾ, ਸ਼ਹਿਰ ਦੀ ਟਰੈਫ਼ਿਕ ਸਮੱਸਿਆ ਦਾ ਹੱਲ ਹੋਵੇਗਾ ਤੇ ਤੇਲ ਦੀ ਲਾਗਤ ‘ਚ ਵੀ ਕਮੀ ਹੋਵੇਗੀ ਤੇ ਸਭ ਤੋਂ ਵੱਡਾ ਫਾਇਦਾ ਵਾਤਾਵਰਣ ਦਾ ਹੋਵੇਗਾ ਜੋ ਘੱਟ ਦੂਸ਼ਿਤ ਹੋਵੇਗਾ। ਉਨ੍ਹਾਂ ਪਟਿਆਲਾ ਵਾਸੀਆਂ ਨੂੰ ਸਾਇਕਲਿੰਗ ਟਰੈਕ ਦੀ ਵਰਤੋਂ ਕਰਨ ਦੀ ਅਪੀਲ ਕਰਦਿਆਂ ਕਿਹਾ ਕਿ ਇਸ ਦੀ ਵੱਧ ਤੋਂ ਵੱਧ ਵਰਤੋਂ ਕਰਕੇ ਇਸ ਸਬੰਧੀ ਫੀਡਬੈਕ ਵੀ ਦਿੱਤੀ ਜਾਵੇ ਤਾਂ ਜੋ ਇਸ ਵਿੱਚ ਲੋੜੀਂਦੇ ਸੁਧਾਰ ਕੀਤੇ ਜਾ ਸਕਣ ਅਤੇ ਨਵੇਂ ਟਰੈਕ ਬਣਾਉਣ ਲਈ ਕੰਮ ਕੀਤਾ ਜਾ ਸਕੇ।

ਡਾ. ਬਲਬੀਰ ਸਿੰਘ ਨੇ ਪਟਿਆਲਾ ਜ਼ਿਲ੍ਹੇ ‘ਚ ਲਾਗੂ ਕੀਤੀ ਗਈ ‘ਪੈਦਲ ਚੱਲਣ ਵਾਲਿਆਂ ਦੇ ਅਧਿਕਾਰ’ (ਰਾਈਟ ਟੂ ਵਾਕ) ਦੀ ਨੀਤੀ ਦੀ ਸਰਾਹਨਾ ਕਰਦਿਆਂ ਕਿਹਾ ਕਿ ਇਸ ਨਾਲ ਪੈਦਲ ਚੱਲਣ ਵਾਲਿਆਂ ਨੂੰ ਵੀ ਸੁਰੱਖਿਅਤ ਮਾਹੌਲ ਮਿਲੇਗਾ।

ਜ਼ਿਕਰਯੋਗ ਹੈ ਕਿ ਪਟਿਆਲਾ ਵਿਖੇ ਪਾਇਲਟ ਪ੍ਰਾਜੈਕਟ ਵਜੋਂ 1.2 ਕਿਲੋਮੀਟਰ ਸੜਕ ਲੰਮਾ ਆਪਣੀ ਕਿਸਮ ਦਾ ਪਹਿਲਾ ਸਾਇਕਲਿੰਗ ਟਰੈਕ ਠੀਕਰੀਵਾਲਾ ਚੌਂਕ ਤੋਂ ਵਾਈ.ਪੀ.ਐਸ. ਚੌਂਕ ਤੱਕ ਬਣਾਇਆ ਗਿਆ ਹੈ।

Post Views: 243
Tags: bicyclingbike friendly cities in usbike lanesbus lanescities skylines how tocities skylines how to startcities: skylines losing moneycyclinghow to change a tirehow to fix lanes in cities skylineshow to fix traffic congestion in cities skylineshow to fix traffic in cities skylineshow to fix traffic jams in cities skylineshow to make cars use all lanes cities skylineshow to manage traffic cities skylinesnyc bike lanesrecycling
Previous Post

ਸੜਕ ਸੁਰੱਖਿਆ ਦੇ ਖੇਤਰ ਵਿੱਚ ਵਧੀਆ ਕੰਮ ਕਰਨ ਵਾਲੀਆਂ ਸੰਸਥਾਵਾਂ ਨੂੰ ਸਨਮਾਨਿਤ ਕੀਤਾ ਜਾਵੇਗਾ

Next Post

ਟਰਾਂਸਪੋਰਟ ਮੰਤਰੀ ਵਲੋਂ ਆਰ.ਟੀ.ਏ. ਦਫ਼ਤਰ ਦਾ ਅਚਨਚੇਤ ਦੌਰਾ

Next Post
ਟਰਾਂਸਪੋਰਟ ਮੰਤਰੀ ਵਲੋਂ ਆਰ.ਟੀ.ਏ. ਦਫ਼ਤਰ ਦਾ ਅਚਨਚੇਤ ਦੌਰਾ

ਟਰਾਂਸਪੋਰਟ ਮੰਤਰੀ ਵਲੋਂ ਆਰ.ਟੀ.ਏ. ਦਫ਼ਤਰ ਦਾ ਅਚਨਚੇਤ ਦੌਰਾ

Press Ki Taquat

© 2026 presskitaquat.com - Powered by Press Ki Taquat+919041568800

Navigate Site

  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US

Follow Us

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US

© 2026 presskitaquat.com - Powered by Press Ki Taquat+919041568800