ਵਿਦੇਸ਼ ਮੰਤਰੀ ਐਸ ਜੈਸ਼ੰਕਰ ਨੇ ਅੱਜ ਉਨ੍ਹਾਂ ਅੱਠ ਭਾਰਤੀ ਨਾਗਰਿਕਾਂ ਦੇ ਪਰਿਵਾਰਕ ਮੈਂਬਰਾਂ ਨਾਲ ਮੁਲਾਕਾਤ ਕੀਤੀ, ਜਨਿ੍ਹਾਂ ਨੂੰ ਕਤਰ ਦੀ ਅਦਾਲਤ ਵਲੋਂ ਮੌਤ ਦੀ ਸਜ਼ਾ ਸੁਣਾਈ ਗਈ ਹੈ। ਸ੍ਰੀ ਜੈਸ਼ੰਕਰ ਨੇ ਪਰਿਵਾਰਕ ਮੈਂਬਰਾਂ ਨੂੰ ਕਿਹਾ ਕਿ ਸਰਕਾਰ ਕਤਰ ‘ਚ ਮੌਤ ਦੀ ਸਜ਼ਾ ਦਾ ਸਾਹਮਣਾ ਕਰ ਰਹੇ ਭਾਰਤੀਆਂ ਦੀ ਰਿਹਾਈ ਲਈ ਹਰ ਸੰਭਵ ਕੋਸ਼ਿਸ਼ ਕਰੇਗੀ। 26 ਅਕਤੂਬਰ ਨੂੰ ਕਤਰ ਦੀ ‘ਕੋਰਟ ਆਫ ਫਸਟ ਇੰਸਟੈਂਸ’ ਦੁਆਰਾ ਅੱਠ ਸਾਬਕਾ ਭਾਰਤੀ ਜਲ ਸੈਨਾ ਦੇ ਕਰਮਚਾਰੀਆਂ ਨੂੰ ਮੌਤ ਦੀ ਸਜ਼ਾ ਸੁਣਾਈ ਗਈ ਸੀ।