ਵਿਦੇਸ਼ ਮੰਤਰੀ ਐਸ. ਜੈਸ਼ੰਕਰ ਨੇ ਵੀਰਵਾਰ ਨੂੰ ਇਥੇ ਨੇਪਾਲ ਦੇ ਰਾਸ਼ਟਰਪਤੀ ਰਾਮਚੰਦਰ ਪੌਡੇਲ ਅਤੇ ਪ੍ਰਧਾਨ ਮੰਤਰੀ ਪੁਸ਼ਪ ਕਮਲ ਦਾਹਾਲ ‘ਪੰਚਡ’ ਨਾਲ ਮੁਲਾਕਾਤ ਕੀਤੀ ਅਤੇ ਇਸ ਦੌਰਾਨ ਦੋਵਾਂ ਪੱਖਾਂ ਨੇ ਸਦਿਆਂ ਪੁਰਾਣੇ ਨੇਪਾਲ-ਭਾਰਤ ਸਬੰਧਾਂ ’ਤੇ ਵਿਸਥਾਰ ਨਾਲ ਵਿਚਾਰ ਕੀਤਾ। ਇਸ ਸਾਲ ਦੀ ਆਪਣੀ ਪਹਿਲੀ ਵਿਦੇਸ਼ ਯਾਤਰਾ ਤਹਿਤ ਨੇਪਾਲ ਪੁੱਜੇ ਜੈਸ਼ੰਕਰ ਨੇ ਪ੍ਰਧਾਨ ਮੰਤਰੀ ਪ੍ਰਚੰਡ ਨਾਲ ਉਸ ਦੇ ਦਫ਼ਤਰ ਸਿੰਹਦਰਬਾਰ ’ਚ ਮੁਲਾਕਾਤ ਕੀਤੀ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਉਨ੍ਹਾਂ ਨੂੰ ਸ਼ੁੱਭਕਾਮਨਾਵਾਂ ਦਿੱਤੀਆਂ।

