ਜਲੰਧਰ ਪੱਛਮੀ ਵਿਧਾਨ ਸਭਾ ਹਲਕੇ ਦੀ ਜ਼ਿਮਨੀ ਚੋਣ ਲਈ ਆਮ ਆਦਮੀ ਪਾਰਟੀ ਤੋਂ ਬਾਅਦ ਭਾਰਤੀ ਜਨਤਾ ਪਾਰਟੀ ਨੇ ਵੀ ਉਮੀਦਵਾਰ ਦਾ ਐਲਾਨ ਕਰ ਦਿੱਤਾ ਹੈ। ਭਾਜਪਾ ਨੇ ਸਾਬਕਾ ਵਿਧਾਇਕ ਸ਼ੀਤਲ ਅੰਗੁਰਾਲ ‘ਤੇ ਦਾਅ ਖੇਡਿਆ ਹੈ ਅਤੇ ਉਮੀਦਵਾਰ ਐਲਾਨ ਕੀਤਾ ਹੈ।
ਜਲੰਧਰ ਪੱਛਮੀ ਵਿਧਾਨ ਸਭਾ ਹਲਕੇ ਦੀ ਜ਼ਿਮਨੀ ਚੋਣ ਲਈ ਆਮ ਆਦਮੀ ਪਾਰਟੀ ਤੋਂ ਬਾਅਦ ਭਾਰਤੀ ਜਨਤਾ ਪਾਰਟੀ ਨੇ ਵੀ ਉਮੀਦਵਾਰ ਦਾ ਐਲਾਨ ਕਰ ਦਿੱਤਾ ਹੈ। ਭਾਜਪਾ ਨੇ ਸਾਬਕਾ ਵਿਧਾਇਕ ਸ਼ੀਤਲ ਅੰਗੁਰਾਲ ‘ਤੇ ਦਾਅ ਖੇਡਿਆ ਹੈ ਅਤੇ ਉਮੀਦਵਾਰ ਐਲਾਨ ਕੀਤਾ ਹੈ।
ਜਲੰਧਰ ਪੱਛਮੀ ਸੀਟ ਤੋਂ ਪਹਿਲਾਂ ਸ਼ੀਤਲ ਅੰਗੁਰਾਲ ਹੀ ਵਿਧਾਇਕ ਸਨ, ਪਰ ਉਹ ਆਮ ਆਦਮੀ ਪਾਰਟੀ ਦੇ ਵਿਧਾਇਕ ਸਨ ਅਤੇ ਹੁਣ ਉਹ ਭਾਜਪਾ ਦੇ ਆਗੂ ਹਨ। ਦੱਸ ਦਈਏ ਕਿ ਅੰਗੁਰਾਲ ਨੇ ਭਾਜਪਾ ‘ਚ ਸ਼ਾਮਲ ਹੋਣ ਤੋਂ ਪਹਿਲਾਂ ਵਿਧਾਇਕ ਦੇ ਅਹੁਦੇ ਤੋਂ ਅਸਤੀਫਾ ਦਿੱਤਾ ਸੀ, ਜਿਸ ਪਿੱਛੋਂ ਉਹ ਭਾਜਪਾ ‘ਚ ਸ਼ਾਮਲ ਹੋਏ ਸਨ। ਇਸਤੋਂ ਬਾਅਦ ਉਨ੍ਹਾਂ ਦੇ ਅਸਤੀਫਾ ਵਾਪਸ ਲੈਣ ਦੀ ਖ਼ਬਰ ਵੀ ਆਈ ਸੀ, ਪਰ ਫਿਰ ਬਾਅਦ ਵਿੱਚ ਅਸਤੀਫਾ ਮਨਜੂਰ ਹੋ ਗਿਆ ਸੀ। ਦੱਸ ਦਈਏ ਕਿ ਇਸ ਦੌਰਾਨ ਸ਼ੀਤਲ ਅੰਗੁਰਾਲ ਨੇ ਆਪਣੇ ਟਵਿੱਟਰ ਅਕਾਊਂਟ ਤੋਂ ‘ਮੋਦੀ ਦਾ ਪਰਿਵਾਰ’ ਵੀ ਹਟਾ ਲਿਆ ਸੀ, ਪਰ ਹੁਣ ਭਾਜਪਾ ਨੇ ਉਨ੍ਹਾਂ ਨੂੰ ਜਲੰਧਰ ਪੱਛਮੀ ਵਿਧਾਨ ਸਭਾ ਉਪ ਚੋਣ ਲਈ ਆਪਣਾ ਉਮੀਦਵਾਰ ਐਲਾਨ ਕੇ ਸਪੱਸ਼ਟ ਕਰ ਦਿੱਤਾ ਹੈ।