ਜੰਮੂ-ਕਸ਼ਮੀਰ,20-04-2023(ਪ੍ਰੈਸ ਕੀ ਤਾਕਤ)-ਜੰਮੂ-ਕਸ਼ਮੀਰ ਦੇ ਪੁੰਛ ‘ਚ ਵੀਰਵਾਰ ਨੂੰ ਫੌਜ ਦੀ ਗੱਡੀ ‘ਤੇ ਹੋਏ ਅੱਤਵਾਦੀ ਹਮਲੇ ‘ਚ 5 ਜਵਾਨ ਸ਼ਹੀਦ ਹੋ ਗਏ। ਇਕ ਜ਼ਖਮੀ ਜਵਾਨ ਦਾ ਹਸਪਤਾਲ ਵਿਚ ਇਲਾਜ ਚੱਲ ਰਿਹਾ ਹੈ। ਪੀਪਲਜ਼ ਐਂਟੀ ਫਾਸ਼ੀਵਾਦੀ ਫਰੰਟ (ਪੀਏਐਫਐਫ) ਨੇ ਹਮਲੇ ਦੀ ਜ਼ਿੰਮੇਵਾਰੀ ਲਈ ਹੈ। ਇਸ ਨੂੰ ਪਾਕਿਸਤਾਨ ਦੇ ਅੱਤਵਾਦੀ ਸੰਗਠਨ ਜੈਸ਼-ਏ-ਮੁਹੰਮਦ ਦੀ ਹਮਾਇਤ ਵਾਲਾ ਸੰਗਠਨ ਦੱਸਿਆ ਜਾ ਰਿਹਾ ਹੈ।
ਫੌਜ ਦੇ ਅਧਿਕਾਰੀ ਨੇ ਦੱਸਿਆ ਕਿ ਇਹ ਘਟਨਾ ਦੁਪਹਿਰ ਕਰੀਬ 3 ਵਜੇ ਵਾਪਰੀ।ਉਨ੍ਹਾਂ ਕਿਹਾ ਕਿ ਭਾਰਤੀ ਫੌਜ ਦੇ ਇੱਕ ਵਾਹਨ ਨੂੰ ਉਸ ਸਮੇਂ ਅੱਗ ਲੱਗ ਗਈ ਜਦੋਂ ਇਹ ਪੁਣਛ ਜ਼ਿਲ੍ਹੇ ਦੇ ਭਿੰਬਰ ਗਲੀ ਤੋਂ ਸੰਗਤੋਤ ਵੱਲ ਜਾ ਰਹੀ ਸੀ। ਉਨ੍ਹਾਂ ਕਿਹਾ ਕਿ ਇਸ ਦੁਖਦਾਈ ਘਟਨਾ ਵਿੱਚ ਭਾਰਤੀ ਫੌਜ ਦੇ ਪੰਜ ਜਵਾਨ ਸ਼ਹੀਦ ਹੋ ਗਏ ਹਨ।