ਲੁਧਿਆਣਾ, 4 ਮਾਰਚ (ਪ੍ਰੈਸ ਕੀ ਤਾਕਤ)- ਲੁਧਿਆਣਾ ਦੇ ਡੀ.ਐਮ.ਸੀ. ਹਸਪਤਾਲ ਵਿਚ ਪਿਛਲੇ 8 ਸਾਲਾਂ ਤੋਂ ਦਾਖ਼ਲ ਜਥੇਦਾਰ ਸੂਰਤ ਸਿੰਘ ਖ਼ਾਲਸਾ ਨੂੰ ਅੱਜ ਹਸਪਤਾਲ ਤੋਂ ਛੁੱਟੀ ਮਿਲ ਰਹੀ ਹੈ। ਯੂਨਾਈਟਿਡ ਅਕਾਲੀ ਦਲ, ਕੌਮੀ ਇਨਸਾਫ਼ ਮੋਰਚਾ ਤੇ ਹੋਰ ਜਥੇਬੰਦੀਆਂ ਦੇ ਸੰਘਰਸ਼ ਸਦਕਾ ਪੰਜਾਬ ਸਰਕਾਰ ਤੇ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਅੱਜ ਸ਼ਾਮ 4 ਵਜੇ ਜਥੇਦਾਰ ਖ਼ਾਲਸਾ ਨੂੰ ਹਸਪਤਾਲ ਤੋਂ ਛੁੱਟੀ ਦੇ ਕੇ ਰਵਾਨਾ ਕੀਤਾ ਜਾਵੇਗਾ। ਇਹ ਜਾਣਕਾਰੀ ਤਰੁਣ ਜੈਨ ਬਾਵਾ ਅਤੇ ਹਰਕੀਰਤ ਸਿੰਘ ਰਾਣਾ ਨੇ ਦਿੱਤੀ।