ਬਠਿੰਡਾ,17-04-2023(ਪ੍ਰੈਸ ਕੀ ਤਾਕਤ)-ਬਠਿੰਡਾ ਮਿਲਟਰੀ ਸਟੇਸ਼ਨ ‘ਤੇ ਗੋਲੀਬਾਰੀ ਦੀ ਘਟਨਾ ‘ਚ ਪੁਲਿਸ ਨੇ ਇਕ ਜਵਾਨ ਨੂੰ ਗ੍ਰਿਫ਼ਤਾਰ ਕੀਤਾ ਹੈ। ਉਸ ਨੇ ਹੀ ਆਪਸੀ ਦੁਸ਼ਮਣੀ ਕਾਰਨ ਚਾਰ ਜਵਾਨਾਂ ਨੂੰ ਗੋਲੀ ਮਾਰ ਕੇ ਮਾਰ ਦਿੱਤਾ ਸੀ।ਐਸਐਸਪੀ ਗੁਲਨੀਤ ਸਿੰਘ ਖੁਰਾਣਾ ਨੇ ਦੱਸਿਆ ਕਿ ਪੰਜਾਬ ਪੁਲਿਸ ਦੀ ਟੀਮ ਘਟਨਾ ਦੀ ਜਾਂਚ ਕਰ ਰਹੀ ਹੈ। ਜਾਂਚ ਦੌਰਾਨ ਜਦੋਂ ਚਸ਼ਮਦੀਦ ਗਵਾਹ ਗਨਰ ਦਿਸਾਈ ਮੋਹਨ ਨੂੰ ਜਾਂਚ ਵਿੱਚ ਸ਼ਾਮਲ ਕਰਕੇ ਸਖ਼ਤੀ ਨਾਲ ਪੁੱਛਗਿੱਛ ਕੀਤੀ ਗਈ ਤਾਂ ਮੁਲਜ਼ਮ ਨੇ ਆਪਣਾ ਜੁਰਮ ਕਬੂਲ ਕਰ ਲਿਆ। ਜਿਸ ਦਾ ਕਾਰਨ ਨਿੱਜੀ ਦੁਸ਼ਮਣੀ ਦੱਸਿਆ ਜਾ ਰਿਹਾ ਹੈ, ਪੁਲਿਸ ਨੇ ਦੋਸ਼ੀ ਸਿਪਾਹੀ ਨੂੰ ਗ੍ਰਿਫਤਾਰ ਕਰ ਲਿਆ ਹੈ।