ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਵਿਜੀਲੈਂਸ ਮੰਤਰੀ ਆਤਿਸ਼ੀ ਦੀ ਰਿਪੋਰਟ ਲੈਫਟੀਨੈਂਟ ਗਵਰਨਰ ਨੂੰ ਭੇਜ ਦਿੱਤੀ ਹੈ, ਜਿਸ ਵਿਚ ਮੁੱਖ ਸਕੱਤਰ ਨਰੇਸ਼ ਕੁਮਾਰ ‘ਤੇ ਆਪਣੇ ਅਹੁਦੇ ਦੀ ਦੁਰਵਰਤੋਂ ਕਰਕੇ ਆਪਣੇ ਪੁੱਤ ਦੀ ਹਿੱਸੇਦਾਰੀ ਵਾਲੀ ਕੰਪਨੀ ਅਤੇ ਆਈਐੱਲਬੀਐੱਸ ਵਿਚਾਲੇ ਲਾਭ ਲੈਣ ਲਈ ਸਹਿਯੋਗ ਕਰਾਉਣ ਦੋਸ਼ ਲਗਾਇਆ ਗਿਆ ਹੈ। ਇਹ ਰਿਪੋਰਟ ਵੀਰਵਾਰ ਨੂੰ ਵਿਜੀਲੈਂਸ ਮੰਤਰੀ ਨੇ ਕੇਜਰੀਵਾਲ ਨੂੰ ਸੌਂਪੀ। ਰਿਪੋਰਟ ਵਿੱਚ ਨਰੇਸ਼ ਕੁਮਾਰ ਨੂੰ ਮੁਅੱਤਲ ਕਰਨ ਅਤੇ ਮਾਮਲੇ ਦੀ ਕੇਂਦਰੀ ਜਾਂਚ ਬਿਊਰੋ (ਸੀਬੀਆਈ) ਤੋਂ ਜਾਂਚ ਕਰਵਾਉਣ ਦੀ ਸਿਫ਼ਾਰਸ਼ ਕੀਤੀ ਗਈ ਹੈ।
ਮੁੱਖ ਸਕੱਤਰ ਨੇ ਰਿਪੋਰਟ ਵਿੱਚ ਦੋਸ਼ਾਂ ਨੂੰ ਹਾਸੋਹੀਣਾ ਅਤੇ ਬਕਵਾਸ ਕਰਾਰ ਦਿੱਤਾ ਹੈ। ਉਹ 30 ਨਵੰਬਰ ਨੂੰ ਸੇਵਾਮੁਕਤ ਹੋਣ ਵਾਲੇ ਹਨ।

