ਕੇਰਲ ਵਿਚ 24 ਘੰਟਿਆਂ ਵਿਚ ਕਰੋਨਾ ਦੇ 300 ਨਵੇਂ ਮਾਮਲੇ ਸਾਹਮਣੇ ਆਏ ਹਨ, ਜਦੋਂ ਕਿ ਵਾਇਰਸ ਕਾਰਨ ਤਿੰਨ ਵਿਅਕਤੀਆਂ ਦੀ ਮੌਤ ਹੋ ਗਈ ਹੈ। ਕੇਂਦਰੀ ਸਿਹਤ ਮੰਤਰਾਲੇ ਦੀ ਵੈੱਬਸਾਈਟ ਅਨੁਸਾਰ ਵੀਰਵਾਰ ਸਵੇਰੇ 8 ਵਜੇ ਤੱਕ ਦੇਸ਼ ਭਰ ਵਿੱਚ ਕੋਵਿਡ -19 ਦੇ ਕੁੱਲ 358 ਮਾਮਲੇ ਸਾਹਮਣੇ ਆਏ, ਜਿਨ੍ਹਾਂ ਵਿੱਚੋਂ 300 ਕੇਸ ਕੇਰਲ ਦੇ ਹਨ। ਮੰਤਰਾਲੇ ਅਨੁਸਾਰ ਰਾਜ ਵਿੱਚ ਇਲਾਜ ਅਧੀਨ ਮਰੀਜ਼ਾਂ ਦੀ ਗਿਣਤੀ ਵਧ ਕੇ 2,341 ਹੋ ਗਈ ਹੈ। ਇਸ ਨਾਲ ਸੂਬੇ ਵਿੱਚ ਪਿਛਲੇ ਤਿੰਨ ਸਾਲਾਂ ਵਿੱਚ ਕਰੋਨਾ ਵਾਇਰਸ ਕਾਰਨ ਮਰਨ ਵਾਲਿਆਂ ਦੀ ਗਿਣਤੀ ਵੱਧ ਕੇ 72,059 ਹੋ ਗਈ ਹੈ।
