ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੇ ਦੀਵਾਲੀ ਦੇ ਤਿਉਹਾਰ ’ਤੇ ਸੂਬਾ ਤੇ ਦੇਸ਼ਵਾਸੀਆਂ ਨੂੰ ਵਧਾਈ ਦਿੰਦਿਆਂ ਕਾਮਨਾ ਕੀਤੀ ਹੈ ਕਿ ਦੀਵਾਲੀ ਦਾ ਤਿਉਹਾਰ ਸਾਰਿਆਂ ਲਈ ਸੁੱਖ ਤੇ ਖੁਸ਼ਹਾਲੀ ਲੈ ਕੇ ਆਵੇ। ਉਨ੍ਹਾਂ ਨੇ ਲੋਕਾਂ ਨੂੰ ਪ੍ਰਦੂਸ਼ਣ ਮੁਕਤ ਢੰਗ ਨਾਲ ਤਿਉਹਾਰ ਮਨਾਉਣ ਦੀ ਅਪੀਲ ਕੀਤੀ। ਉਨ੍ਹਾਂ ਨੇ ਨੌਜਵਾਨਾਂ ਨੂੰ ਭਗਵਾਨ ਰਾਮ ਦੇ ਆਦਰਸ਼ਾਂ ’ਤੇ ਚੱਲਣ ਦੀ ਅਪੀਲ ਕੀਤੀ।