ਮੋਗਾ, 11 ਜੁਲਾਈ 2023 ( ਪ੍ਰੈਸ ਕੀ ਤਾਕਤ ਬਿਊਰੋ ) : ਜ਼ਿਲ੍ਹਾ ਮੋਗਾ ਦੇ ਪਿੰਡ ਰਣਸੀਂਹ ਕਲਾਂ ਦੀ ਖੁਸ਼ਪ੍ਰੀਤ ਕੌਰ ਨੇ ਕੌਮੀ ਕਿੱਕ ਬਾਕਸਿੰਗ ਚੈਂਪੀਅਨਸ਼ਿਪ ਦੇ ਦੋ ਈਵੈਂਟਸ ਵਿਚ ਸੋਨ ਤਮਗਾ ਪ੍ਰਾਪਤ ਕਰ ਪੰਜਾਬ ਅਤੇ ਮੋਗਾ ਜ਼ਿਲ੍ਹੇ ਦਾ ਨਾਂ ਰੌਸ਼ਨ ਕੀਤਾ ਹੈ। ਖੁਸ਼ਪ੍ਰੀਤ ਦੀ ਇਸ ਮਾਣਮੱਤੀ ਪ੍ਰਾਪਤੀ ‘ਤੇ ਜਿੱਥੇ ਮਾਪਿਆਂ ਅਤੇ ਕੋਚ ਸਾਹਿਬਾਨ ਨੂੰ ਮਾਣ ਹੈ ਉਥੇ ਹੀ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਨੇ ਖੁਸ਼ਪ੍ਰੀਤ ਨੂੰ ਸਨਮਾਨਿਤ ਕਰਕੇ ਹੌਂਸਲਾ ਵਧਾਇਆ ਹੈ।

