No Result
View All Result
Tuesday, March 3, 2026
Press Ki Taquat
No Result
View All Result
  • Login
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US
No Result
View All Result
Press Ki Taquat
No Result
View All Result
Home BREAKING

ਪੰਜਾਬ ਦੇ ਕਿਸਾਨਾਂ ਨਾਲ ਵਿਤਕਰਾ ਬੰਦ ਕਰਕੇ ਆਰ.ਡੀ.ਐਫ. ਤੁਰੰਤ ਜਾਰੀ ਕਰੇ ਮੋਦੀ ਸਰਕਾਰ-ਚੀਮਾ

admin by admin
in BREAKING, COVER STORY, PUNJAB
0
ਪੰਜਾਬ ਦੇ ਕਿਸਾਨਾਂ ਨਾਲ ਵਿਤਕਰਾ ਬੰਦ ਕਰਕੇ ਆਰ.ਡੀ.ਐਫ. ਤੁਰੰਤ ਜਾਰੀ ਕਰੇ ਮੋਦੀ ਸਰਕਾਰ-ਚੀਮਾ
0
SHARES
0
VIEWS
Share on FacebookShare on Twitter

 ਕਿਸਾਨਾਂ ਨੂੰ ਉਨਤ ਤੇ ਖੁਸ਼ਹਾਲ ਕਰਨ ਲਈ ਪੰਜਾਬ ਦੀ ਨਵੀਂ ਖੇਤੀ ਨੀਤੀ ਜਲਦ ਹੋਵੇਗੀ ਲਾਗੂ

ਨਵੀਂ ਆਬਕਾਰੀ ਨੀਤੀ ਨਾਲ ਕਮਾਈ ‘ਚ 44 ਫੀਸਦੀ ਤੋਂ ਵਾਧਾ ਦਰਜ ਕੀਤਾ-ਵਿੱਤ ਮੰਤਰੀ

 

ਕਿਹਾ, ਸੂਬੇ ਦੇ ਲੋਕਾਂ ਦਾ ਖ਼ਜਾਨਾ ਲਗਾਤਾਰ ਹੋ ਰਿਹਾ ਤੰਦਰੁਸਤ

ਕੈਨੇਡਾ ਮਸਲੇ ਦੇ ਸੰਜੀਦਾ ਹੱਲ ਲਈ ਪ੍ਰਧਾਨ ਮੰਤਰੀ ਮੋਦੀ ਕੈਨੇਡਾ ਦੇ ਹਮਰੁਤਬਾ ਨਾਲ ਤੁਰੰਤ ਗੱਲ ਕਰਨ

 

ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਕ੍ਰਿਸ਼ੀ ਵਿਗਿਆਨ ਕੇਂਦਰ, ਰੌਣੀ ਕਿਸਾਨ ਮੇਲੇ ਦਾ ਉਦਘਾਟਨ

ਪਟਿਆਲਾ, 22 ਸਤੰਬਰ (ਪ੍ਰੈਸ ਕੀ ਤਾਕਤ ਬਿਊਰੋ)

ਪੰਜਾਬ ਦੇ ਵਿੱਤ, ਯੋਜਨਾ ਅਤੇ ਕਰ ਤੇ ਆਬਕਾਰੀ ਮੰਤਰੀ ਹਰਪਾਲ ਸਿੰਘ ਚੀਮਾ ਨੇ ਭਾਰਤ ਦੀ ਕੇਂਦਰ ਸਰਕਾਰ ਤੋਂ ਮੰਗ ਕੀਤੀ ਹੈ ਕਿ ਮੋਦੀ ਸਰਕਾਰ ਪੰਜਾਬ ਦੇ ਕਿਸਾਨਾਂ ਨਾਲ ਵਿਤਕਰਾ ਬੰਦ ਕਰਕੇ ਸੂਬੇ ਦੇ ਆਰ.ਡੀ.ਐਫ਼. ਦਾ ਕਰੀਬ 5000 ਕਰੋੜ ਰੁਪਏ ਤੁਰੰਤ ਜਾਰੀ ਕਰੇ। ਵਿੱਤ ਮੰਤਰੀ ਚੀਮਾ ਅੱਜ ਇੱਥੇ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਕ੍ਰਿਸ਼ੀ ਵਿਗਿਆਨ ਕੇਂਦਰ, ਰੌਣੀ ਵਿਖੇ ਕਿਸਾਨ ਮੇਲੇ ਦਾ ਉਦਘਾਟਨ ਕਰਨ ਪੁੱਜੇ ਹੋਏ ਸਨ।
ਵਿੱਤ ਮੰਤਰੀ ਨੇ ਦੱਸਿਆ ਕਿ ਆਰ.ਡੀ.ਐਫ. ਜਾਰੀ ਕਰਵਾਉਣ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪਹਿਲਾਂ ਕੇਂਦਰ ਨੂੰ ਪੱਤਰ ਲਿਖੇ ਸਨ ਅਤੇ ਹੁਣ ਇਸ ਲਈ ਰਾਜਪਾਲ ਨੂੰ ਵੀ ਕਾਰਵਾਈ ਕਰਨ ਲਈ ਲਿਖਿਆ ਗਿਆ ਹੈ। ਉਨ੍ਹਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਨੇ ਆਰ.ਡੀ.ਐਫ. ਦੀ ਵਰਤੋਂ ਕਿਸੇ ਹੋਰ ਪਾਸੇ ਕਰ ਲਈ ਸੀ ਪਰੰਤੂ ਹੁਣ ਪੰਜਾਬ ਸਰਕਾਰ ਨੇ ਐਕਟ ਵਿੱਚ ਸੋਧ ਕਰਕੇ ਕੇਂਦਰ ਸਰਕਾਰ ਨੂੰ ਭੇਜੀ ਹੈ ਕਿ ਇਹ ਪੈਸਾ ਕੇਵਲ ਕਿਸਾਨਾਂ ਤੇ ਮੰਡੀਕਰਨ ਢਾਂਚੇ ‘ਤੇ ਹੀ ਖਰਚ ਕੀਤਾ ਜਾਵੇਗਾ, ਇਸ ਲਈ ਇਹ ਪੈਸਾ ਤੁਰੰਤ ਜਾਰੀ ਕੀਤਾ ਜਾਵੇ।
ਕਿਸਾਨਾਂ ਦੀ ਵਿਸ਼ਾਲ ਇਕੱਤਰਤਾ ਨੂੰ ਸੰਬੋਧਨ ਕਰਦਿਆਂ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਪੰਜਾਬ ਖੇਤੀ ਪ੍ਰਧਾਨ ਸੂਬਾ ਹੈ ਅਤੇ ਇਹ ਖੁਸ਼ੀ ਦੀ ਗੱਲ ਹੈ ਕਿ ਇੱਥੇ ਦੀ ਖੇਤੀਬਾੜੀ ਯੂਨੀਵਰਸਿਟੀ ਆਪਣੇ ਸਥਾਪਨਾ ਦੇ ਮੰਤਵ ਨੂੰ ਪੂਰਾ ਕਰ ਰਹੀ ਹੈ। ਉਨ੍ਹਾਂ ਦੱਸਿਆ ਕਿ ਸੂਬਾ ਸਰਕਾਰ ਵੱਲੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸਾਡੇ ਕਿਸਾਨਾਂ ਦੀ ਉਨਤੀ ਤੇ ਖੁਸ਼ਹਾਲੀ ਅਤੇ ਖੇਤੀ ਹੋਰ ਵੀ ਚੰਗੇ ਤਰੀਕੇ ਨਾਲ ਕਰਨ ਲਈ ਨਵੀਂ ਖੇਤੀ ਨੀਤੀ ਦਾ ਖਰੜਾ ਤਿਆਰ ਕੀਤਾ ਜਾ ਰਿਹਾ ਹੈ ਅਤੇ ਇਸ ਨੂੰ ਜਲਦੀ ਹੀ ਲਾਗੂ ਕਰ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਇਸ ਲਈ ਖੇਤੀਬਾੜੀ ਯੂਨੀਵਰਸਿਟੀ ਵਿਖੇ ਮੁੱਖ ਮੰਤਰੀ ਨੇ ਕਿਸਾਨ ਮਿਲਣੀਆਂ ਕੀਤੀਆਂ ਤੇ ਕਿਸਾਨਾਂ ਸਮੇਤ ਹੋਰ ਭਾਈਵਾਲਾਂ ਦੇ ਸੁਝਾਓ ਵੀ ਇਸ ਖੇਤੀ ਨੀਤੀ ਲਈ ਹਾਸਲ ਕੀਤੇ ਗਏ ਹਨ।
ਹਰਪਾਲ ਸਿੰਘ ਚੀਮਾ ਨੇ ਅੱਗੇ ਕਿਹਾ ਕਿ ਖੇਤੀ ਨੂੰ ਹੋਰ ਵਿਗਿਆਨ ਲੀਹਾਂ ‘ਤੇ ਲਿਜਾਣ ਲਈ ਪੰਜਾਬ ਸਰਕਾਰ ਨੇ ਜਿੱਥੇ ਖੇਤੀ ਬਜਟ ਹਰ ਸਾਲ ਵਧਾਉਣ ਦਾ ਫੈਸਲਾ ਕੀਤਾ ਹੈ, ਉਥੇ ਹੀ ਖੇਤੀਬਾੜੀ ਯੂਨੀਵਰਸਿਟੀ ਨੂੰ ਵੀ ਖੇਤੀ ਖੋਜਾਂ ਲਈ ਮੰਗ ਮੁਤਾਬਕ ਫੰਡ ਮੁਹੱਈਆ ਕਰਵਾਏ ਜਾ ਰਹੇ ਹਨ। ਵਿੱਤ ਮੰਤਰੀ ਨੇ ਇਸ ਮੌਕੇ ਵਿਸ਼ੇਸ਼ ਤੌਰ ‘ਤੇ ਪੁੱਜੇ ਚਾਵਲਾਂ ਦੇ ਬਾਦਸ਼ਾਹ ਤੇ ਪ੍ਰਸਿੱਧ ਖੇਤੀ ਵਿਗਿਆਨੀ ਡਾ. ਗੁਰਦੇਵ ਸਿੰਘ ਖੁਸ਼ ਨੂੰ ਪੰਜਾਬ ਦੇ ਕਿਸਾਨਾਂ ਲਈ ਝੋਨੇ ਦੀਆਂ ਕਿਸਮਾਂ ਦੀ ਖੋਜ ਕਰਨ ਬਦਲੇ ਸਨਮਾਨਤ ਵੀ ਕੀਤਾ।
ਮੀਡੀਆ ਨਾਲ ਗ਼ੈਰ ਰਸਮੀ ਗੱਲਬਾਤ ਦੌਰਾਨ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਇੱਕ ਸਵਾਲ ਦੇ ਜਵਾਬ ਵਿੱਚ ਆਖਿਆ ਕਿ ਕੈਨੇਡਾ ਨਾਲ ਵਿਗੜੇ ਸਬੰਧਾਂ ਦਾ ਪੰਜਾਬ ਤੇ ਪੰਜਾਬੀਆਂ ਉਪਰ ਬਹੁਤ ਅਸਰ ਪਵੇਗਾ ਇਸ ਲਈ ਮਸਲੇ ਦੇ ਸੰਜੀਦਾ ਹੱਲ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਕੈਨੇਡਾ ਦੇ ਆਪਣੇ ਹਮਰੁਤਬਾ ਨਾਲ ਗੱਲ ਕਰਕੇ ਦੁਵੱਲੇ ਸਬੰਧਾਂ ਨੂੰ ਤੁਰੰਤ ਸੁਧਾਰਨਾ ਚਾਹੀਦਾ ਹੈ ਤਾਂ ਕਿ ਇਸ ਦਾ ਪੰਜਾਬੀਆਂ ਉਪਰ ਕੋਈ ਮਾੜਾ ਅਸਰ ਨਾ ਪਵੇ।
ਵਿੱਤ ਮੰਤਰੀ ਨੇ ਦੱਸਿਆ ਕਿ ਪੰਜਾਬ ਦਾ ਖ਼ਜਾਨਾ ਲੋਕਾਂ ਦਾ ਖ਼ਜਾਨਾ ਹੈ ਅਤੇ ਸਰਕਾਰ ਇਸ ਨੂੰ ਲਗਾਤਾਰ ਤੰਦਰੁਸਤ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਇਸ ਵਿੱਚ ਚੋਰ ਮੋਰੀਆਂ ਬੰਦ ਕਰਕੇ ਖ਼ਜਾਨਾ ਭਰਿਆ ਹੈ ਤੇ ਹੁਣ ਲੀਡਰਾਂ ਦੇ ਘਰ ਜਾਣ ਦੀ ਥਾਂ ਪੈਸਾ ਲੋਕਾਂ ਦੀ ਭਲਾਈ ਲਈ ਵਰਤਿਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਨਵੀਂ ਆਬਕਾਰੀ ਨੀਤੀ ਨਾਲ 44 ਫੀਸਦੀ ਲਗਪਗ 3000 ਕਰੋੜ ਰੁਪਏ ਸਾਲਾਨਾ ਵੱਧ ਕਮਾਈ ਕੀਤੀ ਗਈ ਹੈ। ਇਸ ਤੋਂ ਪਹਿਲਾਂ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਡਾ. ਸਤਿਬੀਰ ਸਿੰਘ ਗੋਸਲ ਨੇ ਵਿੱਤ ਮੰਤਰੀ ਦਾ ਸਵਾਗਤ ਕਰਦਿਆਂ ਯੂਨੀਵਰਸਿਟੀ ਦੀਆਂ ਪ੍ਰਾਪਤੀਆਂ ਦਾ ਜਿਕਰ ਕੀਤਾ।
ਇਸ ਮੌਕੇ ਪਨਸੀਡ ਦੇ ਚੇਅਰਮੈਨ ਮਹਿੰਦਰ ਸਿੰਘ ਸਿੱਧੂ, ਓ.ਐਸ.ਡੀ. ਤਪਿੰਦਰ ਸਿੰਘ ਸੋਹੀ, ਨਿਰਦੇਸ਼ਕ ਪਸਾਰ ਸਿੱਖਿਆ ਡਾ. ਗੁਰਮੀਤ ਸਿੰਘ ਬੁੱਟਰ, ਡਾ. ਜਸਵਿੰਦਰ ਸਿੰਘ ਸੋਢੀ, ਐਸ.ਡੀ.ਐਮ. ਡਾ. ਇਸਮਤ ਵਿਜੇ ਸਿੰਘ, ਡਾ. ਗੁਰਉਪਦੇਸ਼ ਕੌਰ, ਡਾ. ਸੋਨਿੰਦਰ ਗੁਪਤਾ, ਅਤੇ ਵੱਡੀ ਗਿਣਤੀ ਕਿਸਾਨ ਵੀ ਮੌਜੂਦ ਸਨ। ਇਸ ਦੌਰਾਨ ਖੇਤੀਬਾੜੀ ਯੂਨੀਵਰਸਿਟੀ ਵੱਲੋਂ ਤਿਆਰ ਕੀਤੀਆਂ ਕਣਕ, ਛੋਲਿਆਂ ਤੇ ਹੋਰ ਫ਼ਸਲਾਂ ਦੇ ਬੀਜ ਵੀ ਕਿਸਾਨਾਂ ਨੂੰ ਪ੍ਰਦਾਨ ਕੀਤੇ ਗਏ। ਇਸ ਦੌਰਾਨ ਫ਼ਸਲ ਵਿਗਿਆਨੀਆਂ ਤੇ ਹੋਰ ਮਾਹਰਾਂ ਨੇ ਆਪਣੇ ਸੁਝਾਓ ਕਿਸਾਨਾਂ ਨਾਲ ਸਾਂਝੇ ਕੀਤੇ ਤੇ ਮੇਲੇ ਮੌਕੇ ਪਰਾਲੀ ਨੂੰ ਖੇਤਾਂ ਵਿੱਚ ਹੀ ਵਾਹ ਕੇ ਕਣਕ ਬੀਜਣ ਵਾਲੀ ਮਸ਼ੀਨ ਸਰਫੇਸ ਸੀਡਰ ਕਿਸਾਨਾਂ ਤੇ ਦਰਸ਼ਕਾਂ ਦੀ ਖਿੱਚ ਦਾ ਕੇਂਦਰ ਰਹੀ ਜਦਕਿ ਦਰਸ਼ਕਾਂ ਨੇ ਵੱਖ-ਵੱਖ ਪ੍ਰਦਰਸ਼ਨੀਆਂ ਦਾ ਵੀ ਲਾਭ ਲਿਆ।

Post Views: 71
Tags: aap punjablatest news punjabLatest Punjab Newslive newsnews punjabPunjab Governmentpunjab govtpunjab latest newspunjab newsPunjab news todaypunjab politicspunjabi newstoday news punjab
Previous Post

ਪੰਜਾਬ ‘ਚ ਬਾਰਸ਼ ਦਾ ਅਲਰਟ! ਅਗਲੇ 3 ਦਿਨ ਕਈ ਜ਼ਿਲ੍ਹਿਆਂ ‘ਚ ਪਏਗਾ ਮੀਂਹ

Next Post

ਡਿਪਟੀ ਕਮਿਸ਼ਨਰ ਵੱਲੋਂ ਪਿੰਡਾਂ ‘ਚ ਚੱਲ ਰਹੇ ਵਿਕਾਸ ਕਾਰਜਾਂ ਦਾ ਜਾਇਜ਼ਾ

Next Post
ਡਿਪਟੀ ਕਮਿਸ਼ਨਰ ਵੱਲੋਂ ਪਿੰਡਾਂ ‘ਚ ਚੱਲ ਰਹੇ ਵਿਕਾਸ ਕਾਰਜਾਂ ਦਾ ਜਾਇਜ਼ਾ

ਡਿਪਟੀ ਕਮਿਸ਼ਨਰ ਵੱਲੋਂ ਪਿੰਡਾਂ 'ਚ ਚੱਲ ਰਹੇ ਵਿਕਾਸ ਕਾਰਜਾਂ ਦਾ ਜਾਇਜ਼ਾ

Press Ki Taquat

© 2023 presskitaquat.com - Powered by AMBIT SOLUTIONS+917488039982

Navigate Site

  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US

Follow Us

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US

© 2023 presskitaquat.com - Powered by AMBIT SOLUTIONS+917488039982