ਫਰੀਦਕੋਟ,1 ਅਪ੍ਰੈਲ (ਪ੍ਰੈਸ ਕੀ ਤਾਕਤ)– ਕੋਟਕਪੂਰਾ ਗੋਲੀਕਾਂਡ ਵਿਚ ਡੀ.ਜੀ.ਪੀ. ਸੁਮੇਧ ਸੈਣੀ ਅੱਜ ਮੈਜਿਸਟਰੇਟ ਅਜੇਪਾਲ ਸਿੰਘ ਦੀ ਅਦਾਲਤ ਵਿਚ ਪੇਸ਼ ਹੋਏ। ਅਦਾਲਤ ਨੇ ਡੀ.ਜੀ.ਪੀ. ਨੂੰ ਚਲਦੇ ਮੁਕੱਦਮੇ ਤੱਕ ਜ਼ਮਾਨਤ ’ਤੇ ਰਿਹਾਅ ਕਰਨ ਦਾ ਹੁਕਮ ਦਿੱਤਾ ਹੈ। ਅਦਾਲਤ ਦੇ ਹੁਕਮ ’ਤੇ ਸੁਮੇਧ ਸੈਣੀ ਨੇ ਅਦਾਲਤ ਵਿਚ 5 ਲੱਖ ਰੁਪਏ ਦਾ ਜ਼ੁਰਮਾਨਾ ਭਰਿਆ।