No Result
View All Result
Friday, March 27, 2026
Press Ki Taquat
No Result
View All Result
  • Login
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US
No Result
View All Result
Press Ki Taquat
No Result
View All Result
Home BREAKING

ਕ੍ਰਿਸ਼ੀ ਵਿਗਿਆਨ ਕੇਂਦਰ ਨੇ ਕਿਸਾਨ-ਵਿਗਿਆਨੀ ਮਿਲਣੀ ਕਰਵਾਈ

admin by admin
in BREAKING, COVER STORY, INDIA, National, POLITICS, PUNJAB
0
ਕ੍ਰਿਸ਼ੀ ਵਿਗਿਆਨ ਕੇਂਦਰ ਨੇ ਕਿਸਾਨ-ਵਿਗਿਆਨੀ ਮਿਲਣੀ ਕਰਵਾਈ
0
SHARES
0
VIEWS
Share on FacebookShare on Twitter

ਪਟਿਆਲਾ, 26 ਜੁਲਾਈ:

ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਕ੍ਰਿਸ਼ੀ ਵਿਗਿਆਨ ਕੇਂਦਰ, ਪਟਿਆਲਾ ਵੱਲੋਂ ਪਿੰਡ ਅਸਰਪੁਰ ਵਿਖੇ ਟਮਾਟਰ ਦੀ ਫਸਲ ਦੀਆਂ ਉਤਪਾਦਨ ਅਤੇ ਪੌਦ ਸੁਰੱਖਿਆ ਤਕਨੀਕਾਂ ਬਾਰੇ ਕਿਸਾਨ ਵਿਗਿਆਨੀ ਮਿਲਣੀ ਦਾ ਆਯੋਜਨ ਕੀਤਾ ਗਿਆ। ਇਸ ਮਿਲਣੀ ਵਿਚ ਪਿੰਡ ਅਸਰਪੁਰ, ਜੋਗੀਪੁਰ, ਫਤਿਹਪੁਰ, ਕਰਤਾਰਪੁਰ ਅਤੇ ਪੂਨੀਆਂ ਦੇ ਤਕਰੀਬਨ 80 ਕਿਸਾਨਾਂ ਵੱਲੋਂ ਸ਼ਿਰਕਤ ਕੀਤੀ ਗਈ। ਇਸ ਪ੍ਰੋਗਰਾਮ ਵਿਚ ਕ੍ਰਿਸ਼ੀ ਵਿਗਿਆਨ ਕੇਂਦਰ, ਪਟਿਆਲਾ ਦੇ ਵਿਗਿਆਨੀਆਂ ਦੇ ਨਾਲ-ਨਾਲ ਪੀ.ਏ.ਯੂ., ਲੁਧਿਆਣਾ ਦੇ ਸਬਜ਼ੀ ਵਿਭਾਗ ਦੇ ਵਿਗਿਆਨੀਆਂ ਨੇ ਉਚੇਚੇ ਤੌਰ ਤੇ ਭਾਗ ਲਿਆ।
ਇਸ ਮੌਕੇ ਬੋਲਦਿਆਂ ਕ੍ਰਿਸ਼ੀ ਵਿਗਿਆਨ ਕੇਂਦਰ, ਪਟਿਆਲਾ ਦੇ ਇੰਚਾਰਜ ਕਮ ਪ੍ਰੋਫੈਸਰ ਡਾ. ਗੁਰਉਪਦੇਸ਼ ਕੌਰ ਨੇ ਆਏ ਹੋਏ ਕਿਸਾਨਾਂ ਦਾ ਸਵਾਗਤ ਕਰਦਿਆਂ ਉਨ੍ਹਾਂ ਨੂੰ ਕੇ.ਵੀ.ਕੇ. ਦੀਆਂ ਵੱਖ-ਵੱਖ ਗਤੀਵਿਧੀਆਂ ਜਿਵੇਂ ਕਿ ਕਿੱਤਾ-ਮੁਖੀ ਸਿਖਲਾਈ ਪ੍ਰੋਗਰਾਮ, ਖੇਤ ਦਿਵਸ ਅਤੇ ਕਿਸਾਨ ਮੇਲਿਆਂ ਆਦਿ ਬਾਰੇ ਜਾਣਕਾਰੀ ਦਿੱਤੀ। ਪੀ.ਏ.ਯੂ. ਤੋਂ ਆਏ ਸਬਜ਼ੀ ਬਰੀਡਰ ਡਾ. ਸ਼ੈਲੇਸ਼ ਜਿੰਦਲ ਨੇ ਕਿਸਾਨਾਂ ਨੂੰ ਪੀ.ਏ.ਯੂ. ਵੱਲੋਂ ਵਿਕਸਿਤ ਕੀਤੀਆਂ ਟਮਾਟਰ ਦੀਆਂ ਸੁਧਰੀਆਂ ਕਿਸਮਾਂ ਨੂੰ ਅਪਣਾਉਣ ਦਾ ਸੱਦਾ ਦਿੱਤਾ ਅਤੇ ਟਮਾਟਰ ਦੀ ਫ਼ਸਲ ਦੇ ਉਤਪਾਦਨ ਦੀਆਂ ਵਿਗਿਆਨਕ ਸਿਫਾਰਸ਼ਾਂ ਬਾਰੇ ਜਾਣਕਾਰੀ ਦਿੱਤੀ।
ਇਸੇ ਤਰ੍ਹਾਂ ਡਾ. ਅਭਿਸ਼ੇਕ, ਪੌਦਾ ਰੋਗ ਵਿਗਿਆਨੀ (ਸਬਜ਼ੀਆਂ), ਪੀ.ਏ.ਯੂ. ਨੇ ਟਮਾਟਰ ਦੀ ਫਸਲ ਤੇ ਹਮਲਾ ਕਰਨ ਵਾਲੇ ਵਿਸ਼ਾਣੂ ਰੋਗਾਂ ਦੀਆਂ ਨਿਸ਼ਾਨੀਆਂ ਅਤੇ ਸੁਚੱਜੀ ਰੋਕਥਾਮ ਦੀਆਂ ਤਕਨੀਕਾਂ ਬਾਰੇ ਚਾਨਣਾ ਪਾਇਆ। ਡਾ. ਐਚ. ਐਸ. ਭੁੱਲਰ, ਕੀਟ ਵਿਗਿਆਨੀ (ਸਬਜ਼ੀਆਂ) ਨੇ ਟਮਾਟਰ ਦੇ ਹਾਨੀਕਾਰਕ ਕੀੜਿਆਂ ਦੀ ਸਮੇਂ ਸਿਰ ਪਹਿਚਾਣ ਅਤੇ ਇਲਾਜ ਬਾਰੇ ਦੱਸਿਆ।
ਇਸ ਪ੍ਰੋਗਰਾਮ ਵਿਚ ਡਾ. ਰਚਨਾ ਸਿੰਗਲਾ, ਪ੍ਰੋਫੈਸਰ (ਬਾਗਬਾਨੀ) ਨੇ ਟਮਾਟਰ ਦੀ ਸਿਹਤਮੰਦ ਨਰਸਰੀ ਤਿਆਰ ਕਰਨ ਦੇ ਨੁਕਤੇ ਸਾਂਝੇ ਕੀਤੇ। ਡਾ. ਰਜਨੀ ਗੋਇਲ, ਪ੍ਰੋਫੈਸਰ (ਭੋਜਨ ਵਿਗਿਆਨ) ਨੇ ਟਮਾਟਰ ਦੀ ਪ੍ਰੋਸੈਸਿੰਗ ਬਾਰੇ ਜਾਣਕਾਰੀ ਦਿੰਦਿਆਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਆਪਣੀ ਫਸਲ ਦੇ ਮੁੱਲ ਵਾਧੇ ਵਾਸਤੇ ਵੀ ਉਪਰਾਲੇ ਕਰਨ।
ਇਸ ਪ੍ਰੋਗਰਾਮ ਦਾ ਸੰਚਾਲਨ ਕਰਦਿਆਂ ਡਾ. ਹਰਦੀਪ ਸਿੰਘ ਸਭਿਖੀ, ਸਹਾਇਕ ਪ੍ਰੋਫੈਸਰ (ਪੌਦ ਸੁਰੱਖਿਆ) ਨੇ ਟਮਾਟਰ ਦੀ ਫਸਲ ਨੂੰ ਪੈਣ ਵਾਲੀ ਗੰਭੀਰ ਬਿਮਾਰੀ ਪਿਛੇਤੇ ਝੁਲਸ ਰੋਗ ਤੋਂ ਬਚਣ ਲਈ ਸਰਵਪੱਖੀ ਰੋਕਥਾਮ ਦੇ ਉਪਰਾਲੇ ਅਪਣਾਉਣ ਲਈ ਪ੍ਰੇਰਿਤ ਕੀਤਾ। ਇਸ ਕਿਸਾਨ ਮਿਲਣੀ ਵਿਚ ਅਸਰਪੁਰ ਅਤੇ ਨਾਲ ਦੇ ਪਿੰਡਾਂ ਤੋਂ ਆਏ ਅਗਾਂਹਵੱਧੂ ਕਿਸਾਨਾਂ ਗੁਰਮੀਤ ਸਿੰਘ, ਬਰਿੰਦਰ ਸਿੰਘ, ਜਸਵਿੰਦਰ ਸਿੰਘ ਆਦਿ ਨੇ ਟਮਾਟਰ ਦੀ ਫਸਲ ਦੇ ਉਤਪਾਦਨ ਸਬੰਧੀ ਦਰਪੇਸ਼ ਮੁਸ਼ਕਿਲਾਂ ਬਾਰੇ ਵਿਗਿਆਨੀਆਂ ਨੂੰ ਜਾਣੂ ਕਰਵਾਇਆ ਅਤੇ ਉਨ੍ਹਾਂ ਦੇ ਹੱਲ ਜਾਣੇ। ਪਿੰਡ ਦੇ ਕਿਸਾਨਾਂ ਨੇ ਵਿਗਿਆਨੀਆਂ ਦੀ ਟੀਮ ਦਾ ਇਸ ਪ੍ਰੋਗਰਾਮ ਦਾ ਆਯੋਜਨ ਕਰਨ ਲਈ ਧੰਨਵਾਦ ਵੀ ਕੀਤਾ।

Post Views: 103
Tags: #latestnewsasarpurkrishi vigyan kendarPatialapatialanewspunjab agriculture universitytopnews
Previous Post

ਮੁਫ਼ਤ ਸੀ.ਏ.ਟੀ ਦੀ ਕੋਚਿੰਗ ਲਈ ਆਨ ਲਾਈਨ ਟੈਸਟ 28 ਜੁਲਾਈ ਨੂੰ

Next Post

ਰੋਹਟੀ ਬਸਤਾ ‘ਚ ਜਨ ਸੁਵਿਧਾ ਕੈਂਪ: ਏ.ਡੀ.ਸੀ. ਕੰਚਨ ਵੱਲੋਂ ਲੋਕਾਂ ਦੀਆਂ ਮੁਸ਼ਕਿਲਾਂ ਦਾ ਮੌਕੇ ‘ਤੇ ਨਿਪਟਾਰਾ

Next Post
ਰੋਹਟੀ ਬਸਤਾ ‘ਚ ਜਨ ਸੁਵਿਧਾ ਕੈਂਪ: ਏ.ਡੀ.ਸੀ. ਕੰਚਨ ਵੱਲੋਂ ਲੋਕਾਂ ਦੀਆਂ ਮੁਸ਼ਕਿਲਾਂ ਦਾ ਮੌਕੇ ‘ਤੇ ਨਿਪਟਾਰਾ

ਰੋਹਟੀ ਬਸਤਾ 'ਚ ਜਨ ਸੁਵਿਧਾ ਕੈਂਪ: ਏ.ਡੀ.ਸੀ. ਕੰਚਨ ਵੱਲੋਂ ਲੋਕਾਂ ਦੀਆਂ ਮੁਸ਼ਕਿਲਾਂ ਦਾ ਮੌਕੇ 'ਤੇ ਨਿਪਟਾਰਾ

Press Ki Taquat

© 2023 presskitaquat.com - Powered by AMBIT SOLUTIONS+917488039982

Navigate Site

  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US

Follow Us

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US

© 2023 presskitaquat.com - Powered by AMBIT SOLUTIONS+917488039982