Friday, September 11, 2026
Press Ki Taquat
No Result
View All Result
  • Login
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US
No Result
View All Result
Press Ki Taquat
No Result
View All Result
Home BREAKING

ਕੁਲਤਾਰ ਸਿੰਘ ਸੰਧਵਾਂ ਵੱਲੋਂ ਪੰਜਾਬ ਟੈਕਨੀਕਲ ਕਾਲਜਾਂ ਦੇ ਵਿਦਿਆਰਥੀਆਂ ਦੇ ਐਮ.ਐਸ.ਪੀ. ‘ਤੇ ਲੇਖ ਲਿਖਣ ਦੇ ਮੁਕਾਬਲੇ ਕਰਵਾਉਣ ਦਾ ਐਲਾਨ

admin by admin
in BREAKING, Education, INDIA, PUNJAB
0
ਕੁਲਤਾਰ ਸਿੰਘ ਸੰਧਵਾਂ ਵੱਲੋਂ ਪੰਜਾਬ ਟੈਕਨੀਕਲ ਕਾਲਜਾਂ ਦੇ ਵਿਦਿਆਰਥੀਆਂ ਦੇ ਐਮ.ਐਸ.ਪੀ. ‘ਤੇ ਲੇਖ ਲਿਖਣ ਦੇ ਮੁਕਾਬਲੇ ਕਰਵਾਉਣ ਦਾ ਐਲਾਨ
0
SHARES
0
VIEWS
Share on FacebookShare on Twitter
ਪਟਿਆਲਾ, 22 ਫਰਵਰੀ (ਪ੍ਰੈਸ ਕੀ ਤਾਕਤ ਬਿਊਰੋ):   ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਐਲਾਨ ਕੀਤਾ ਹੈ ਕਿ ਕੇਂਦਰ ਅਤੇ ਹਰਿਆਣਾ ਦੀ ਭਾਜਪਾ ਵੱਲੋਂ ਕਿਸਾਨਾਂ ਉਤੇ ਕੀਤੇ ਜਾ ਰਹੇ ਜੁਲਮਾਂ ਦੇ ਚੱਲਦਿਆਂ ਕਿਸਾਨੀ ਮੰਗਾਂ ‘ਚ ਸ਼ਾਮਲ ‘ਐਮ.ਐਸ.ਪੀ. ਦੀ ਲੋੜ ਕਿਉਂ?’ ਬਾਰੇ ਆਮ ਲੋਕਾਂ ਨੂੰ ਜਾਗਰੂਕ ਕਰਨ ਲਈ ਰਾਜ ਦੇ ਸਾਰੇ ਤਕਨੀਕੀ ਸਿੱਖਿਆ ਕਾਲਜਾਂ ਦੇ ਫਾਈਨਲ ਸਾਲ ਦੇ ਵਿਦਿਆਰਥੀਆਂ ਦੇ ਐਮ.ਐਸ.ਪੀ. ‘ਤੇ ਲੇਖ ਲਿਖਣ ਦੇ ਮੁਕਾਬਲੇ ਕਰਵਾਏ ਜਾਣਗੇ।
ਅੱਜ ਇੱਥੇ ਪੰਜਾਬ ਰਾਜ ਅੰਤਰ ਪੋਲੀਟੈਕਨਿਕ ਯੁਵਕ ਮੇਲੇ ਦੇ ਦੂਜੇ ਦਿਨ ਜੇਤੂ ਵਿਦਿਆਰਥੀਆਂ ਨੂੰ ਇਨਾਮ ਵੰਡਣ ਪੁੱਜੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ ਜੇਤੂ ਵਿਦਿਆਰਥੀਆਂ ਨੂੰ 51 ਹਜ਼ਾਰ, 31 ਹਜ਼ਾਰ ਤੇ 21 ਹਜ਼ਾਰ ਰੁਪਏ ਦੇ ਨਗ਼ਦ ਇਨਾਮ ਦਿੱਤੇ ਜਾਣਗੇ। ਉਨ੍ਹਾਂ ਕਿਹਾ ਕਿ ਖੇਤੀ ਕਾਨੂੰਨਾਂ ਦੇ ਸੰਦਰਭ ‘ਚ ਅਤੇ ਹਿੰਦੁਸਤਾਨ ਦੇ ਖੇਤੀਬਾੜੀ ਅਰਥਚਾਰੇ ਵਿੱਚ ਐਮ.ਐਸ.ਪੀ. ਦੀ ਮਹੱਤਤਾ ਤੇ ਮੰਗ ਦੀ ਲੋੜ ਬਾਰੇ ਸਭ ਤੋਂ ਬਿਹਤਰ ਲੇਖ ਲਿਖਣ ਵਾਲੇ ਵਿਦਿਆਰਥੀਆਂ ਦਾ ਸਨਮਾਨ ਪੰਜਾਬ ਵਿਧਾਨ ਸਭਾ ਵਿਖੇ ਬੁਲਾਕੇ ਕੀਤਾ ਜਾਵੇਗਾ।
ਇਸ ਮੌਕੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਕਿਸਾਨਾਂ ਦੇ ਚੱਲ ਰਹੇ ਅੰਦੋਲਣ ਦੇ ਸਮਰਥਨ ‘ਚ ਕਿਸਾਨ ਮਜ਼ਦੂਰ ਏਕਤਾ ਦੇ ਨਾਅਰੇ ਨੂੰ ਬੁਲੰਦ ਕਰਦਿਆਂ ਕਿਹਾ ਕਿ ਪੰਜਾਬ ਦੀ ਕਿਸੇ ਹੋਰ ਮਜ਼ਹਬ, ਜਾਂ ਵਿਅਕਤੀ ਨਾਲ ਕੋਈ ਦੁਸ਼ਮਣੀ ਨਹੀਂ ਬਲਕਿ ਸਾਡਾ ਰੋਸ ਧੱਕੇਸ਼ਾਹੀ ਵਿਰੁੱਧ ਹੈ। ਉਨ੍ਹਾਂ ਨੇ ਦੇਸ਼ ਦੀ ਰਾਜਨੀਤੀ ਵਿੱਚ ਸੁਧਾਰ ਲਿਆਉਣ ਲਈ ਨੌਜਵਾਨ ਵਿਦਿਆਰਥੀਆਂ ਵੀ ਨੂੰ ਰਾਜਨੀਤੀ ਵਿੱਚ ਆਉਣ ਦਾ ਸੱਦਾ ਦਿੱਤਾ।
ਸਪੀਕਰ ਨੇ ਕਿਹਾ ਕਿ ਬਹੁਤ ਅਫ਼ਸੋਸ ਦੀ ਗੱਲ ਹੈ ਕਿ ਕੇਂਦਰ ਸਰਕਾਰ ਨੇ ਦੇਸ਼ ਅੰਦਰ ਖੁਦਕੁਸ਼ੀਆਂ ਕਰ ਰਹੇ ਕਿਸਾਨਾਂ ਦਾ ਡਾਟਾ ਇਕੱਠਾ ਕਰਕੇ ਰੱਖਣਾ ਹੀ ਬੰਦ ਕਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਜਿਵੇਂ ਦੇਸ਼ ਦੀ ਆਜ਼ਾਦੀ ਦੀ ਲੜਾਈ, ਪੰਜਾਬ, ਹਰਿਆਣਾ (ਉਦੋਂ ਇਕੱਠਾ) ਤੇ ਬੰਗਾਲ ਨੇ ਲੜੀ ਉਸੇ ਤਰ੍ਹਾਂ ਹੀ ਹੁਣ ਦੇਸ਼ ਦੇ ਕਿਸਾਨਾਂ ਦੀ ਆਰਥਿਕ ਆਜ਼ਾਦੀ ਦੀ ਲੜਾਈ ਪੰਜਾਬ ਤੇ ਹਰਿਆਣਾ ਦੇ ਕਿਸਾਨ ਲੜ ਰਹੇ ਹਨ।
ਸਪੀਕਰ ਸੰਧਵਾਂ ਨੇ ਕਿਹਾ ਕਿ ਕਿਸਾਨਾਂ ਦੇ ਸ਼ਾਂਤਮਈ ਪ੍ਰਦਰਸ਼ਨ ਦੌਰਾਨ ਗੋਲੀਆਂ ਤੇ ਅੱਥਰੂ ਗੈਸ ਦੇ ਗੋਲੇ ਆਪਣੇ ਉਪਰ ਝੱਲਣ ਵਾਲੇ, ਆਪਣੀਆਂ ਜਾਨਾਂ ਕੁਰਬਾਨ ਕਰਨ ਵਾਲੇ ਕਿਸਾਨਾਂ ਤੇ ਜਿਨ੍ਹਾਂ ਦੇ ਸਰੀਰ ਬੁਰੀ ਤਰ੍ਹਾਂ ਜਖਮੀ ਹੋਏ ਹਨ, ਕਿਸਾਨਾਂ ਦੇ ਨਾਲ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਦੀ ਪੂਰੀ ਹਮਦਰਦੀ ਹੈ ਤੇ ਉਨ੍ਹਾਂ ਦਾ ਇਲਾਜ ਮੁਫ਼ਤ ਹੋ ਰਿਹਾ ਹੈ।
Post Views: 58
Tags: #Kultarsinghsandhawa #punjabtechnicalcollege #competitionofessaywriting #presskitaquat #latestnews #topnews
Previous Post

E-PAPER 23 FEBRUARY 2024

Next Post

ਭਗਵੰਤ ਮਾਨ ਨੇ ਕਿਸਾਨ ਦੀ ਭੈਣ ਨੂੰ 1 ਕਰੋੜ ਦਾ ਮੁਆਵਜ਼ਾ ਤੇ ਨੌਕਰੀ ਦਿੱਤੀ ਹੈ।

Next Post
ਭਗਵੰਤ ਮਾਨ ਨੇ ਕਿਸਾਨ ਦੀ ਭੈਣ ਨੂੰ 1 ਕਰੋੜ ਦਾ ਮੁਆਵਜ਼ਾ ਤੇ ਨੌਕਰੀ ਦਿੱਤੀ ਹੈ।

ਭਗਵੰਤ ਮਾਨ ਨੇ ਕਿਸਾਨ ਦੀ ਭੈਣ ਨੂੰ 1 ਕਰੋੜ ਦਾ ਮੁਆਵਜ਼ਾ ਤੇ ਨੌਕਰੀ ਦਿੱਤੀ ਹੈ।

Press Ki Taquat

© 2026 presskitaquat.com - Powered by Press Ki Taquat+919041568800

Navigate Site

  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US

Follow Us

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US

© 2026 presskitaquat.com - Powered by Press Ki Taquat+919041568800