No Result
View All Result
Saturday, May 9, 2026
Press Ki Taquat
No Result
View All Result
  • Login
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US
No Result
View All Result
Press Ki Taquat
No Result
View All Result
Home BREAKING

ਹੜ੍ਹ ਪ੍ਰਭਾਵਿਤ ਇਲਾਕਿਆਂ ’ਚ ਬਿਮਾਰੀਆਂ ਤੋਂ ਬਚਾਅ ਲਈ ਖੜੇ ਪਾਣੀ ’ਤੇ ਕਰਵਾਈ ਜਾ ਰਹੀ ਹੈ ਲਾਰਵੀਸਾਈਡ ਦਵਾਈ ਦੀ ਸਪਰੇਅ : ਸਿਵਲ ਸਰਜਨ

admin by admin
in BREAKING, COVER STORY, PUNJAB
0
ਹੜ੍ਹ ਪ੍ਰਭਾਵਿਤ ਇਲਾਕਿਆਂ ’ਚ ਬਿਮਾਰੀਆਂ ਤੋਂ ਬਚਾਅ ਲਈ ਖੜੇ ਪਾਣੀ ’ਤੇ ਕਰਵਾਈ ਜਾ ਰਹੀ ਹੈ ਲਾਰਵੀਸਾਈਡ ਦਵਾਈ ਦੀ ਸਪਰੇਅ : ਸਿਵਲ ਸਰਜਨ
0
SHARES
0
VIEWS
Share on FacebookShare on Twitter

ਪਟਿਆਲਾ 14 ਜੁਲਾਈ (ਪ੍ਰੈਸ ਕਿ ਤਾਕਤ ਬਿਊਰੋ)
ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਵੀਰ ਸਿੰਘ ਦੀਆਂ ਹਦਾਇਤਾਂ ਅਨੁਸਾਰ ਜ਼ਿਲ੍ਹਾ ਸਿਹਤ ਵਿਭਾਗ ਵੱਲੋਂ ਬਰਸਾਤੀ ਮੌਸਮ ਅਤੇ ਹੜ੍ਹਾਂ ਦੀ ਸਥਿਤੀ ਕਾਰਨ ਪ੍ਰਭਾਵਿਤ ਇਲਾਕਿਆਂ ਵਿੱਚ ਲੋਕਾਂ ਨੂੰ ਲੋੜੀਂਦੀਆਂ ਸਿਹਤ ਸਹੂਲਤਾਂ ਮੁਹੱਈਆ ਕਰਵਾਉਣ ਲਈ ਪਾਣੀ ਤੋ ਫੈਲਣ ਵਾਲੀਆਂ ਬਿਮਾਰੀਆਂ ਦੀ ਰੋਕਥਾਮ ਲਈ ਜਾਗਰੂਕਤਾ ਪ੍ਰੋਗਰਾਮ ਚਲਾਏ ਜਾ ਰਹੇ ਹਨ।
ਸਿਵਲ ਸਰਜਨ ਡਾ. ਰਮਿੰਦਰ ਕੌਰ ਨੇ ਦੱਸਿਆ ਕਿ ਜ਼ਿਲ੍ਹਾ ਸਿਹਤ ਵਿਭਾਗ ਦੀਆਂ ਟੀਮਾਂ ਵੱਲੋਂ ਸ਼ਹਿਰ ਦੀ ਅਰਬਨ ਅਸਟੇਟ ਫੇਸ-2, ਫਰੈਂਡਜ਼ ਕਲੋਨੀ, ਐਲ ਆਈ ਜੀ ਫਲੈਟ, ਤੇਜ਼ ਬਾਗ ਕਲੋਨੀ ਮਸਜਿਦ ਦੇ ਨਜ਼ਦੀਕੀ ਏਰੀਆ, ਗੋਪਾਲ ਕਲੋਨੀ ਦੇ ਪਿਛਲੇ ਪਾਸੇ ਸਨੌਰ ਰੋਡ ਪਟਿਆਲਾ ਆਦਿ ਵਿੱਚ ਡੇਂਗੂ ਲਾਰਵੇ ਦੀ ਜਾਂਚ ਲਈ ਪਾਣੀ ਦੇ ਖੜੇ ਸਰੋਤਾਂ ਦੀ ਚੈਕਿੰਗ ਕੀਤੀ ਅਤੇ ਲਾਰਵੀਸਾਈਡ ਸਪਰੇਅ ਕੀਤੀ ਗਈ।
ਜ਼ਿਲ੍ਹਾ ਐਪੀਡੋਮੋਲੋਜਿਸਟ ਡਾ. ਸੁਮੀਤ ਸਿੰਘ ਅਤੇ ਡਾ. ਦਿਵਜੋਤ ਸਿੰਘ ਵੱਲੋਂ ਟੀਮ ਸਮੇਤ ਤੇਜ਼ ਬਾਗ ਕਲੋਨੀ ਮਸਜਿਦ ਦੇ ਨਜ਼ਦੀਕੀ ਏਰੀਆ, ਗੋਪਾਲ ਕਲੋਨੀ ਦੇ ਪਿਛਲੇ ਪਾਸੇ ਸਨੌਰ ਰੋਡ ਪਟਿਆਲਾ ਵਿਖੇ ਲੋਕਾਂ ਨੂੰ ਡੇਂਗੂ, ਮਲੇਰੀਆ, ਟਾਈਫ਼ਾਈਡ ਅਤੇ ਪੀਲੀਆ ਆਦਿ ਬਿਮਾਰੀਆਂ ਤੋਂ ਬਚਾਅ ਲਈ ਜਾਗਰੂਕ ਕੀਤਾ ਅਤੇ ਇਕੱਤਰ ਲੋਕਾਂ ਨੂੰ ਮੱਛਰ ਭਜਾਊ ਕਰੀਮਾਂ, ਕਲੋਰੀਨ ਦੀਆਂ ਗੋਲੀਆਂ ਅਤੇ ਮਲਟੀ ਵਿਟਾਮਿਨ ਦਵਾਈਆਂ ਵੀ ਵੰਡੀਆਂ ਗਈਆਂ।
ਸਿਵਲ ਸਰਜਨ ਡਾ. ਰਮਿੰਦਰ ਕੌਰ ਨੇ ਦੱਸਿਆ ਕਿ ਮੁਹਿੰਮ ਤਹਿਤ ਸਿਹਤ ਟੀਮਾਂ ਵੱਲੋਂ ਜ਼ਿਲ੍ਹੇ ਦੇ 38604 ਘਰਾਂ ਵਿਚ ਪਹੁੰਚ ਕੇ ਡੇਂਗੂ ਲਾਰਵੇ ਦੀ ਚੈਕਿੰਗ ਕੀਤੀ ਗਈ ਅਤੇ 594 ਥਾਂਵਾਂ ਤੇ ਮਿਲਿਆ ਲਾਰਵੇ ਨੂੰ ਟੀਮਾਂ ਵੱਲੋਂ ਮੌਕੇ ਤੇ ਹੀ ਨਸ਼ਟ ਕਰਵਾ ਦਿੱਤਾ ਗਿਆ ਅਤੇ 5 ਵਿਅਕਤੀਆਂ ਦੇ ਚਲਾਨ ਵੀ ਕੀਤੇ ਗਏ। ਉਹਨਾਂ ਦੱਸਿਆ ਕਿ ਹੁਣ ਤੱਕ ਸਿਹਤ ਟੀਮਾਂ ਵੱਲੋਂ ਖ਼ੁਸ਼ਕ ਦਿਵਸ ਮੁਹਿੰਮ ਤਹਿਤ 3 ਲੱਖ ਤੋਂ ਵੱਧ ਘਰਾਂ ਦਾ ਸਰਵੇ ਕੀਤਾ ਜਾ ਚੁੱਕਾ ਹੈ ਅਤੇ ਇਹ ਗਤੀਵਿਧੀਆਂ ਲਗਾਤਾਰ ਜਾਰੀ ਹਨ। ਉਹਨਾਂ ਕਿਹਾ ਕਿ ਭਾਵੇਂ ਇਸ ਸੀਜ਼ਨ ਦੌਰਾਨ ਜ਼ਿਲ੍ਹੇ ਵਿੱਚ ਹੁਣ ਤੱਕ 05 ਡੇਂਗੂ ਦੇ ਕੇਸ ਰਿਪੋਰਟ ਹੋਏ ਹਨ। ਪ੍ਰੰਤੂ ਬੀਤੇ ਦਿਨਾਂ ਤੋਂ ਹੜ੍ਹਾਂ ਦੀ ਸਥਿਤੀ ਕਾਰਨ ਪ੍ਰਭਾਵਿਤ ਥਾਂਵਾਂ ਉੱਤੇ ਅਤੇ ਘਰਾਂ ਵਿੱਚ ਪਏ ਟੁੱਟੇ ਫ਼ੁੱਟੇ ਬਰਤਨਾਂ ਵਿੱਚ ਪਾਣੀ ਇਕੱਠਾ ਅਤੇ ਹਵਾ ਵਿੱਚ ਨਮੀ ਹੋਣ ਕਾਰਨ ਮੱਛਰਾਂ ਦੀ ਪੈਦਾਇਸ਼ ਲਈ ਅਨੁਕੂਲ ਵਾਤਾਵਰਣ ਹੋਣ ਕਾਰਨ ਮੱਛਰਾਂ ਦੀ ਪੈਦਾਇਸ਼ ਦਾ ਵਧਣਾ ਲਾਜ਼ਮੀ ਹੈ।
ਜ਼ਿਲ੍ਹਾ ਐਪੀਡੋਲੋਜਿਸਟ ਡਾ. ਸੁਮੀਤ ਸਿੰਘ ਨੇ ਕਿਹਾ ਕਿਸੇ ਕਿਸਮ ਦਾ ਬੁਖ਼ਾਰ ਹੋਣ ਜਾਂਚ ਯਕੀਨੀ ਬਣਾਈ ਜਾਵੇ ਜੋ ਕਿ ਸਰਕਾਰੀ ਸਿਹਤ ਸੰਸਥਾਵਾਂ ਵਿੱਚ ਮੁਫ਼ਤ ਉਪਲਬਧ ਹੈ ਅਤੇ ਬੁਖ਼ਾਰ ਹੋਣ ਦੀ ਸੁਰਤ ਵਿੱਚ ਪੈਰਾਸੀਟਾਮੋਲ ਦੀ ਗੋਲੀ ਹੀ ਲਈ ਜਾਵੇ ਅਤੇ ਹੋਰ ਦਵਾਈ ਡਾਕਟਰੀ ਸਲਾਹ ਨਾਲ ਹੀ ਲਈ ਜਾਵੇ। ਸਿਹਤ ਵਿਭਾਗ ਵੱਲੋਂ ਬਰਸਾਤੀ ਮੌਸਮ ਅਤੇ ਹੜ੍ਹਾਂ ਦੀ ਸਥਿਤੀ ਕਾਰਨ ਪ੍ਰਭਾਵਿਤ ਇਲਾਕਿਆਂ ਵਿੱਚ ਹੜ੍ਹ ਪੀੜਤਾਂ ਨੂੰ ਜ਼ਰੂਰਤ ਮੁਤਾਬਕ ਦਵਾਈਆਂ, ਮੱਛਰ ਭਜਾਊ ਕਰੀਮਾਂ ਅਤੇ ਕਲੋਰੀਨ ਦੀਆਂ ਗੋਲੀਆਂ ਵੱਖ ਵੱਖ ਖੇਤਰਾਂ ਵਿਚ ਟੀਮਾਂ ਵੱਲੋਂ ਜਾ ਕੇ ਵੰਡੀਆਂ ਗਈਆਂ ਹਨ।ਇਸ ਤੋ ਇਲਾਵਾ ਲੋਕਾਂ ਨੂੰ ਨਜ਼ਦੀਕ ਹੀ ਲੋੜੀਂਦੀਆਂ ਸਿਹਤ ਸੇਵਾਵਾਂ ਮੁਹੱਈਆ ਕਰਵਾਉਣ ਲਈ ਰਿਲੀਫ ਮੈਡੀਕਲ ਕੈਂਪ ਲਗਾਏ ਜਾ ਰਹੇ ਹਨ।
ਫ਼ੋਟੋ ਕੈਪਸ਼ਨ :1. ਜ਼ਿਲ੍ਹਾ ਐਪੀਡੋਲੋਜਿਸਟ ਡਾ. ਸੁਮੀਤ ਸਿੰਘ ਡੇਂਗੂ ਤੇ ਹੋਰ ਬਿਮਾਰੀਆਂ ਤੋਂ ਬਚਾਅ ਬਾਰੇ ਜਾਣਕਾਰੀ ਦਿੰਦੇ ਹੋਏ ਅਤੇ ਓਡੋਮੌਸ ਦੀ ਵੰਡ ਕਰਦੇ ਹੋਏ।
2. ਸਿਹਤ ਵਿਭਾਗ ਦੀਆਂ ਟੀਮਾਂ ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ ਡੇਂਗੂ ਤੋਂ ਬਚਾਅ ਲਈ ਖੜੇ ਪਾਣੀ ਤੇ ਲਾਰਵੀਸਾਈਡ ਦਵਾਈ ਦੀ ਸਪਰੇਅ ਕਰਦੇ ਹੋਏ।

Post Views: 99
Tags: #civil surgeon#diseases#flood affected#larvicide drug
Previous Post

ਹੜ੍ਹਾਂ ਨਾਲ ਪ੍ਰਭਾਵਿਤ ਖੇਤਰਾਂ ਦੇ ਲੋਕਾਂ ਦੀ ਮਦਦ ਲਈ ਹਰਮੀਤ ਸਿੰਘ ਪਠਾਣਮਾਜਰਾ ਨਿਰੰਤਰ ਕਾਰਜਸ਼ੀਲ

Next Post

e-paper 15 July 2023

Next Post

e-paper 15 July 2023

Press Ki Taquat

© 2026 presskitaquat.com - Powered by Press Ki Taquat+919041568800

Navigate Site

  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US

Follow Us

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US

© 2026 presskitaquat.com - Powered by Press Ki Taquat+919041568800