No Result
View All Result
Friday, May 8, 2026
Press Ki Taquat
No Result
View All Result
  • Login
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US
No Result
View All Result
Press Ki Taquat
No Result
View All Result
Home BREAKING

ਅਮਨ ਅਰੋੜਾ ਵੱਲੋਂ ਤੋਲਾਵਾਲ ਵਿਖੇ ਖੇਤਾਂ ਤੱਕ ਨਹਿਰੀ ਪਾਣੀ ਪਹੁੰਚਾਉਣ ਲਈ ਅੰਡਰਗਰਾਊਂਡ ਪਾਈਪਲਾਈਨ ਪ੍ਰੋਜੈਕਟ ਦੀ ਸ਼ੁਰੂਆਤ

admin by admin
in BREAKING, COVER STORY, PUNJAB
0
ਅਮਨ ਅਰੋੜਾ ਵੱਲੋਂ ਤੋਲਾਵਾਲ ਵਿਖੇ ਖੇਤਾਂ ਤੱਕ ਨਹਿਰੀ ਪਾਣੀ ਪਹੁੰਚਾਉਣ ਲਈ ਅੰਡਰਗਰਾਊਂਡ ਪਾਈਪਲਾਈਨ ਪ੍ਰੋਜੈਕਟ ਦੀ ਸ਼ੁਰੂਆਤ
0
SHARES
0
VIEWS
Share on FacebookShare on Twitter

ਸੁਨਾਮ ਊਧਮ ਸਿੰਘ ਵਾਲਾ,ਸੁਨਾਮ,ਜੋਗਿੰਦਰ,16-05-2023(ਪ੍ਰੈਸ ਕੀ ਤਾਕਤ)- ਪੰਜਾਬ ਦੇ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਪਿੰਡ ਤੋਲਾਵਾਲ ਵਿਖੇ ਕਰੀਬ ਇੱਕ ਕਰੋੜ ਰੁਪਏ ਦੀ ਲਾਗਤ ਨਾਲ ਪੈਣ ਵਾਲੀਆਂ ਅੰਡਰਗਰਾਊਂਡ ਪਾਈਪਲਾਈਨ ਦੇ ਪ੍ਰੋਜੈਕਟ ਦੀ ਰਸਮੀ ਸ਼ੁਰੂਆਤ ਕੀਤੀ। ਕੈਬਨਿਟ ਮੰਤਰੀ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਵਿਧਾਨ ਸਭਾ ਹਲਕਾ ਸੁਨਾਮ ਦੇ 47 ਪਿੰਡਾਂ ਵਿੱਚ ਨਹਿਰੀ ਪਾਣੀ ਨੂੰ ਖੇਤਾਂ ਤੱਕ ਪਹੁੰਚਾਉਣ ਲਈ ਜਮੀਨਦੋਜ਼ ਪ੍ਰਣਾਲੀ ਰਾਹੀਂ ਪਾਈਪਲਾਈਨ ਪਾਈ ਜਾ ਰਹੀ ਹੈ ਜਿਸ ਤਹਿਤ ਬੀਤੇ ਦਿਨੀਂ ਨਮੋਲ ਰੋਡ ਵਿਖੇ ਇਸ ਪ੍ਰੋਜੈਕਟ ਦਾ ਆਗਾਜ ਕਰਨ ਤੋਂ ਬਾਅਦ ਹੁਣ ਲੜੀਵਾਰ ਬਾਕੀ ਪਿੰਡਾਂ ਵਿੱਚ ਇਹ ਪਾਈਪਲਾਈਨ ਪਾਈ ਜਾ ਰਹੀ ਹੈ।

 

 

ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਹਲਕਾ ਸੁਨਾਮ ਲਈ 68 ਕਰੋੜ ਰੁਪਏ ਦਾ ਪ੍ਰੋਜੈਕਟ ਮੰਜੂਰ ਕੀਤਾ ਗਿਆ ਹੈ ਜਿਸ ਦੇ ਪਹਿਲੇ ਪੜਾਅ ਤਹਿਤ 30 ਕਰੋੜ ਨਾਲ 32000 ਏਕੜ ਰਕਬੇ ਨੂੰ ਨਹਿਰੀ ਪਾਣੀ ਮਿਲ ਸਕੇਗਾ। ਤੋਲਾਵਾਲ ਵਿਖੇ ਪਿੰਡ ਵਾਸੀਆਂ ਨੂੰ ਸੰਬੋਧਨ ਕਰਦਿਆਂ ਕੈਬਨਿਟ ਮੰਤਰੀ ਨੇ ਕਿਹਾ ਕਿ ਕਿਸਾਨਾਂ ਨੂੰ ਖੇਤੀ ਲਈ ਨਹਿਰੀ ਪਾਣੀ ਮੁਹੱਈਆ ਕਰਵਾਉਣ ਦੀ ਵਚਨਬੱਧਤਾ ਦੇ ਤਹਿਤ ਪੰਜਾਬ ਸਰਕਾਰ ਧਰਤੀ ਦੇ ਹੇਠਲੇ ਪਾਣੀ ਨੂੰ ਬਚਾਉਣ ਦੀ ਦਿਸ਼ਾ ਵਿੱਚ ਇਹ ਮਹੱਤਵਪੂਰਨ ਉਪਰਾਲਾ ਕਰ ਰਹੀ ਹੈ ਜਿਸ ਵਿੱਚ ਕਿਸਾਨਾਂ ਅਤੇ ਗ੍ਰਾਮ ਪੰਚਾਇਤਾਂ ਦੇ ਸਹਿਯੋਗ ਦੀ ਵੀ ਲੋੜ ਹੈ।

 

ਇਸ ਮੌਕੇ ਉਨ੍ਹਾਂ ਨੇ ਕਿਸਾਨਾਂ ਨੂੰ ਕਣਕ ਅਤੇ ਝੋਨੇ ਦੇ ਰਵਾਇਤੀ ਫ਼ਸਲੀ ਚੱਕਰ ਵਿੱਚੋਂ ਨਿਕਲ ਕੇ ਫ਼ਸਲੀ ਵਿਭਿੰਨਤਾ ਅਪਨਾਉਣ ਦੀ ਲੋੜ ਉੱਤੇ ਵੀ ਜੋਰ ਦਿੱਤਾ।

 

ਇਸ ਉਪਰੰਤ ਕੈਬਨਿਟ ਮੰਤਰੀ ਨੇ ਪਿੰਡ ਤੋਲਾਵਾਲ ਵਿਖੇ ਹੀ ਲਗਭਗ 10 ਲੱਖ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਸ਼ਹੀਦ ਗੁਰਬਿੰਦਰ ਸਿੰਘ ਯਾਦਗਾਰੀ ਗੇਟ ਦਾ ਵੀ ਨਿਰਮਾਣ ਕਾਰਜ ਸ਼ੁਰੂ ਕਰਵਾਇਆ। ਇਥੇ ਇਹ ਵੀ ਜਿਕਰਯੋਗ ਹੈ ਕਿ ਸ਼੍ਰੀ ਅਮਨ ਅਰੋੜਾ ਵੱਲੋਂ ਬੀਤੇ ਸਾਲ ਸਤੰਬਰ ਮਹੀਨੇ ਵਿੱਚ ਸ਼ਹੀਦ ਗੁਰਬਿੰਦਰ ਸਿੰਘ ਦੀ ਯਾਦ ਵਿੱਚ ਏਸੇ ਪਿੰਡ ਵਿਖੇ ਲਾਇਬ੍ਰੇਰੀ ਦਾ ਉਦਘਾਟਨ ਕੀਤਾ ਗਿਆ ਸੀ। ਇਸ ਮੌਕੇ ਕੈਬਨਿਟ ਮੰਤਰੀ ਨੇ ਭਾਰਤੀ ਫ਼ੌਜ ਦੇ ਜਾਂਬਾਜ਼ ਸਿਪਾਹੀ ਸ਼ਹੀਦ ਗੁਰਬਿੰਦਰ ਸਿੰਘ ਦੀ ਸ਼ਹਾਦਤ ਨੂੰ ਨਮਨ ਕੀਤਾ ਅਤੇ ਕਿਹਾ ਕਿ ਦੇਸ਼ ਦੇ ਯੋਧਿਆਂ ਦੀ ਸ਼ਹਾਦਤ ਨੂੰ ਕਦੇ ਵੀ ਭੁਲਾਇਆ ਨਹੀ ਜਾ ਸਕਦਾ।
ਇਸ ਮੌਕੇ ਦੀਪਾ ਤੋਲਾਵਾਲ, ਮੇਵਾ ਸਿੰਘ ਸਰਪੰਚ, ਸਰਬਾ ਸਿੰਘ, ਜੇਂਟੀ ਆਦਿ ਵੀ ਹਾਜ਼ਰ ਸਨ।

Post Views: 101
Previous Post

ਅਮਨ ਅਰੋੜਾ ਨੇ ਬਡਰੁੱਖਾਂ ਵਿਖੇ ਹੈਲਥ ਐਂਡ ਵੈਲਨੈਸ ਸੈਂਟਰ ਦਾ ਨੀਂਹ ਪੱਥਰ ਰੱਖਿਆ

Next Post

ਹਾਈਕੋਰਟ ਨੇ ਰੱਦ ਕੀਤੀ ਹਰਪਾਲ ਚੀਮਾ ਦੀ ਐਫਆਈਆਰ

Next Post
ਹਾਈਕੋਰਟ ਨੇ ਰੱਦ ਕੀਤੀ ਹਰਪਾਲ ਚੀਮਾ ਦੀ ਐਫਆਈਆਰ

ਹਾਈਕੋਰਟ ਨੇ ਰੱਦ ਕੀਤੀ ਹਰਪਾਲ ਚੀਮਾ ਦੀ ਐਫਆਈਆਰ

Press Ki Taquat

© 2026 presskitaquat.com - Powered by Press Ki Taquat+919041568800

Navigate Site

  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US

Follow Us

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US

© 2026 presskitaquat.com - Powered by Press Ki Taquat+919041568800