ਬਠਿੰਡਾ, 25 ਮਾਰਚ(ਪ੍ਰੈਸ ਕੀ ਤਾਕਤ) – ਇੱਥੋਂ ਦੇ ਐਸ.ਐਸ.ਪੀ. ਗੁਲਨੀਤ ਖ਼ੁਰਾਣਾ ਨੇ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਅੰਮ੍ਰਿਤਪਾਲ ਸਿੰਘ ਦੀ ਗ੍ਰਿਫ਼ਤਾਰੀ ਬਾਰੇ ਜੋ ਜਾਅਲੀ ਜਾਣਕਾਰੀ ਸੋਸ਼ਲ ਮੀਡੀਆ ’ਤੇ ਫੈਲਾਈ ਜਾ ਰਹੀ ਹੈ, ਲੋਕ ਉਸ ’ਤੇ ਯਕੀਨ ਨਾ ਕਰਨ। ਜਦੋਂ ਵੀ ਕੋਈ ਗ੍ਰਿਫ਼ਤਾਰੀ ਹੁੰਦੀ ਹੈ ਤਾਂ ਪੁਲਿਸ ਵਲੋਂ ਪ੍ਰੈਸ ਕਾਨਫ਼ਰੰਸ ਕਰਕੇ ਜਾਣਕਾਰੀ ਦਿੱਤੀ ਜਾਵੇਗੀ। ਉਨ੍ਹਾਂ ਅੱਗੇ ਕਿਹਾ ਕਿ ਯੂ.ਕੇ., ਅਮਰੀਕਾ ਅਤੇ ਕੈਨੇਡਾ ਵਿਚ ਬੈਠੇ ਕੁਝ ਲੋਕ ਸੋਸ਼ਲ ਮੀਡੀਆ ’ਤੇ ਝੂਠੀਆਂ ਖ਼ਬਰਾਂ ਫੈਲਾ ਰਹੇ ਹਨ ਬਠਿੰਡਾ ’ਚ ਇਸ ਸਮੇਂ ਅਮਨ-ਸ਼ਾਂਤੀ ਨੂੰ ਯਕੀਨੀ ਬਣਾਉਣ ਲਈ ਬੀ.ਐਸ.ਐਫ਼. ਦੀਆਂ 2 ਕੰਪਨੀਆਂ ਪੁਲਿਸ ਮੁਲਾਜ਼ਮਾਂ ਅਤੇ ਬਹਾਦਰਗੜ੍ਹ ਤੋਂ 140 ਸੁਰੱਖਿਆ ਮੁਲਾਜ਼ਮ ਤਾਇਨਾਤ ਹਨ।