No Result
View All Result
Friday, May 23, 2025
Press Ki Taquat
No Result
View All Result
  • Login
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US
No Result
View All Result
Press Ki Taquat
No Result
View All Result
Home BREAKING

ਸਥਾਨਕ ਸਰਕਾਰਾਂ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਟਿਆਲਾ ‘ਚ ਵਿਕਾਸ ਪ੍ਰੋਜੈਕਟਾਂ ਦਾ ਜਾਇਜ਼ਾ

admin by admin
in BREAKING, COVER STORY, INDIA, PUNJAB
0
ਸਥਾਨਕ ਸਰਕਾਰਾਂ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਟਿਆਲਾ ‘ਚ ਵਿਕਾਸ ਪ੍ਰੋਜੈਕਟਾਂ ਦਾ ਜਾਇਜ਼ਾ
  • Facebook
  • Twitter
  • WhatsApp
  • Telegram
  • Facebook Messenger
  • LinkedIn
  • Copy Link

ਪਟਿਆਲਾ, 18 ਫਰਵਰੀ:

ਪੰਜਾਬ ਦੇ ਸਥਾਨਕ ਸਰਕਾਰਾਂ ਮੰਤਰੀ ਡਾ. ਰਵਜੋਤ ਸਿੰਘ ਨੇ ਅੱਜ ਸ਼ਾਮ ਇੱਥੇ ਨਗਰ ਨਿਗਮ ਦਫ਼ਤਰ ਵਿਖੇ ਸ਼ਹਿਰ ਵਿੱਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਅਤੇ ਬੁਨਿਆਦੀ ਢਾਂਚੇ ਦੇ ਸੁਧਾਰਾਂ ਦਾ ਮੁਲਾਂਕਣ ਕਰਨ ਲਈ ਇੱਕ ਸਮੀਖਿਆ ਮੀਟਿੰਗ ਕੀਤੀ। ਮੀਟਿੰਗ ਵਿੱਚ ਸਿਹਤ ਮੰਤਰੀ ਡਾ. ਬਲਬੀਰ ਸਿੰਘ, ਵਿਧਾਇਕ ਪਟਿਆਲਾ ਸ਼ਹਿਰੀ ਅਜੀਤਪਾਲ ਸਿੰਘ ਕੋਹਲੀ, ਮੇਅਰ ਕੁੰਦਨ ਗੋਗੀਆ, ਚੇਅਰਮੈਨ ਇੰਪਰੂਵਮੈਂਟ ਟਰੱਸਟ ਮੇਘ ਚੰਦ ਸ਼ੇਰਮਾਜਰਾ, ਆਪ ਸ਼ਹਿਰੀ ਪ੍ਰਧਾਨ ਤੇਜਿੰਦਰ ਮਹਿਤਾ, ਨਗਰ ਨਿਗਮ ਕਮਿਸ਼ਨਰ ਡਾ. ਰਜਤ ਓਬਰਾਏ ਅਤੇ ਹੋਰ ਸੀਨੀਅਰ ਅਧਿਕਾਰੀ ਸ਼ਾਮਲ ਸਨ।

ਇਸ ਦੌਰਾਨ ਡਾ. ਰਵਜੋਤ ਸਿੰਘ ਨੇ ਸਫਾਈ, ਸੁੰਦਰੀਕਰਨ, ਸੜਕ ਨਿਰਮਾਣ, ਸਟਰੀਟ ਲਾਈਟਿੰਗ, ਪਾਣੀ ਦੀ ਸਪਲਾਈ ਅਤੇ ਸੀਵਰੇਜ ਪ੍ਰਬੰਧਨ ਸਮੇਤ ਬੁਨਿਆਦੀ ਸਹੂਲਤਾਂ ਵਿੱਚ ਹੋਰ ਸੁਧਾਰਾਂ ਦੀ ਲੋੜ ‘ਤੇ ਜ਼ੋਰ ਦਿੱਤਾ। ਉਨ੍ਹਾਂ ਨਗਰ ਨਿਗਮ ਦੇ ਅਧਿਕਾਰੀਆਂ ਨੂੰ ਕੌਂਸਲਰਾਂ ਨਾਲ ਤਾਲਮੇਲ ਕਰਨ ਅਤੇ ਵਾਰਡ ਪੱਧਰ ਦੇ ਮੁੱਖ ਪ੍ਰੋਜੈਕਟਾਂ ਨੂੰ ਨਿਰਧਾਰਤ ਸਮਾਂ ਸੀਮਾ ਦੇ ਅੰਦਰ ਪੂਰਾ ਕਰਨ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਇਹ ਵੀ ਕਿਹਾ ਕੀਤਾ ਕਿ ਉਹ ਇੱਕ ਮਹੀਨੇ ਬਾਅਦ ਸਾਰੇ ਪ੍ਰੋਜੈਕਟਾਂ ਦੀ ਪ੍ਰਗਤੀ ਦੀ ਨਿੱਜੀ ਤੌਰ ‘ਤੇ ਸਮੀਖਿਆ ਕਰਨਗੇ।

ਮੰਤਰੀ ਡਾ. ਰਵਜੋਤ ਸਿੰਘ ਨੇ 24×7 ਨਹਿਰੀ ਪਾਣੀ ਸਪਲਾਈ ਪ੍ਰੋਜੈਕਟ ਨੂੰ ਸਮੇਂ ਸਿਰ ਪੂਰਾ ਕਰਨ ਅਤੇ ਪਾਈਪਲਾਈਨ ਪਾਉਣ ਲਈ ਪੁੱਟੀਆਂ ਸੜਕਾਂ ਦੀ ਤੁਰੰਤ ਮੁਰੰਮਤ ‘ਤੇ ਜ਼ੋਰ ਦਿੱਤਾ। ਇਸ ਪ੍ਰਾਜੈਕਟ ‘ਚ ਹੋ ਰਹੀ ਦੇਰੀ ‘ਤੇ ਚਿੰਤਾ ਪ੍ਰਗਟ ਕਰਦੇ ਹੋਏ, ਵਿਧਾਇਕ ਅਜੀਤਪਾਲ ਸਿੰਘ ਕੋਹਲੀ ਨੇ ਪ੍ਰੋਜੈਕਟ ‘ਚੋਂ ਦੇਰੀ ਲਈ ਜ਼ਿੰਮੇਵਾਰ ਐਲ ਐਂਡ ਟੀ ਅਤੇ ਹੋਰਨਾਂ ਵਿਰੁੱਧ ਕਾਰਵਾਈ ਕਰਨ ਦੀ ਗੱਲ ਕੀਤੀ। ਡਾ. ਰਵਜੋਤ ਸਿੰਘ ਨੇ ਵੱਡੀ ਨਦੀ ਅਤੇ ਛੋਟੀ ਨਦੀ ਦੇ ਨੇੜੇ ਸੀਵਰ ਲਾਈਨਾਂ ਵਿਛਾਉਣ ਵਿੱਚ ਬੇਨਿਯਮੀਆਂ ਦਾ ਵੀ ਗੰਭੀਰ ਨੋਟਿਸ ਲਿਆ, ਅਤੇ ਸੀਵਰੇਜ ਬੋਰਡ ਦੇ ਅਧਿਕਾਰੀਆਂ ਨੂੰ ਸਪੱਸ਼ਟੀਕਰਨ ਲਈ ਸੱਦਿਆ।ਸਿਹਤ ਮੰਤਰੀ ਡਾ. ਬਲਬੀਰ ਸਿੰਘ ਤੇ ਮੇਅਰ ਕੁੰਦਨ ਗੋਗੀਆ ਸਮੇਤ ਹੋਰਨਾਂ ਨੇ ਵੀ ਮਸਲੇ ਉਠਾਏ, ਜਿਸ ‘ਤੇ ਮੰਤਰੀ ਨੇ ਅਧਿਕਾਰੀਆਂ ਨੂੰ ਲੋੜੀਂਦੀਆਂ ਹਦਾਇਤਾਂ ਦਿੱਤੀਆਂ।

ਡਾ. ਰਵਜੋਤ ਸਿੰਘ ਨੇ ਨਗਰ ਨਿਗਮ ਨੂੰ ਨਵੇਂ ਮਾਲੀਆ ਸਰੋਤਾਂ ਦੀ ਖੋਜ ਕਰਨ ਅਤੇ ਸ਼ਹਿਰ ਦੀ ਸਫਾਈ ਦੇ ਯਤਨਾਂ ਵਿੱਚ ਕੁਸ਼ਲਤਾ ਨੂੰ ਯਕੀਨੀ ਬਣਾਉਣ ਲਈ ਸਫਾਈ ਕਰਮਚਾਰੀਆਂ ਦੀ ਹਾਜ਼ਰੀ ਦੀ ਫਿਜੀਕਲ ਤਸਦੀਕ ਕਰਨ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਨੇ ਸੀਵਰ ਸਫਾਈ ਲਈ ਵਾਧੂ ਮਨੁੱਖੀ ਸ਼ਕਤੀ ਅਤੇ ਸੀਵਰੇਜ ਪ੍ਰਣਾਲੀ ਨੂੰ ਬਿਹਤਰ ਬਣਾਉਣ ਲਈ ਸੁਪਰ-ਸਕਸ਼ਨ ਅਤੇ ਜੈੱਟ-ਸਕਸ਼ਨ ਮਸ਼ੀਨਾਂ ਦੀ ਖਰੀਦ ‘ਤੇ ਜ਼ੋਰ ਦਿੱਤਾ।

ਮੰਤਰੀ ਨੇ ਐਮਆਰਐਫ (ਮਟੀਰੀਅਲ ਰਿਕਵਰੀ ਫੈਸਿਲਿਟੀ) ਸੈਂਟਰਾਂ ਅਤੇ ਠੋਸ ਰਹਿੰਦ-ਖੂੰਹਦ ਪ੍ਰਬੰਧਨ ਪਲਾਂਟਾਂ ਦੇ ਕੰਮਕਾਜ ਦੀ ਵੀ ਸਮੀਖਿਆ ਕੀਤੀ। ਕੂੜੇ ਦੇ ਪੁਰਾਣੇ ਢੇਰਾਂ ਦੇ ਵਿਗਿਆਨਕ ਢੰਗ ਨਾਲ ਨਿਪਟਾਰੇ ਦੀ ਲੋੜ ‘ਤੇ ਜ਼ੋਰ ਦਿੰਦੇ ਹੋਏ, ਉਨ੍ਹਾਂ ਅਧਿਕਾਰੀਆਂ ਨੂੰ ਰੋਜ਼ਾਨਾ ਗਲੀਆਂ ਦੀ ਸਫਾਈ ਯਕੀਨੀ ਬਣਾਉਣ ਲਈ ਡੰਪਿੰਗ ਸਾਈਟਾਂ ਨੂੰ ਘਟਾਉਣ ਅਤੇ ਘਰਾਂ ਤੋਂ ਕੂੜਾ ਇਕੱਠਾ ਕਰਨ ਨੂੰ ਵਧਾਉਣ ਲਈ ਠੋਸ ਕੰਮ ਕਰਨ ਦੇ ਨਿਰਦੇਸ਼ ਦਿੱਤੇ।

ਡਾ. ਰਵਜੋਤ ਸਿੰਘ ਨੇ ਅਧਿਕਾਰੀਆਂ ਨੂੰ ਸੁਪਰ-ਸਕਸ਼ਨ ਮਸ਼ੀਨਾਂ ਦਾ ਪ੍ਰਬੰਧਨ ਕਰਨ ਵਾਲੀ ਏਜੰਸੀ ਦੁਆਰਾ ਕੀਤੇ ਗਏ ਕੰਮ ਦਾ ਆਡਿਟ ਕਰਨ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਨੇ ਸ਼ਹਿਰੀ ਖੇਤਰਾਂ ਦੀ ਦਿੱਖ ਨੂੰ ਬਿਹਤਰ ਬਣਾਉਣ ਲਈ ਪੁਰਾਣੀਆਂ ਸਟਰੀਟ ਲਾਈਟਾਂ ਦੀ ਤੁਰੰਤ ਮੁਰੰਮਤ ਅਤੇ ਨਵੀਆਂ ਤੇਜ਼ੀ ਨਾਲ ਲਗਾਉਣ ‘ਤੇ ਵੀ ਜ਼ੋਰ ਦਿੱਤਾ।

ਸ਼ਹਿਰ ਦੇ ਅੰਦਰੂਨੀ ਹਿੱਸਿਆਂ ਵਿੱਚ ਪਾਰਕਿੰਗ ਅਤੇ ਟ੍ਰੈਫਿਕ ਭੀੜ ਦੇ ਮੁੱਦਿਆਂ ਨੂੰ ਦੀ ਸਮੀਖਿਆ ਕਰਦੇ ਹੋਏ ਉਨ੍ਹਾਂ ਨੇ ਐਂਟਰੀ ਪੁਆਇੰਟਾਂ ‘ਤੇ ਸੁੰਦਰੀਕਰਨ ਅਤੇ ਸਫਾਈ, ਸੜਕ ਡਿਵਾਈਡਰਾਂ ਦੀ ਸਹੀ ਦੇਖਭਾਲ ਅਤੇ ਲੋੜੀਂਦੀਆਂ ਲਾਇਟਾਂ ਲਗਾਉਣ ਦੇ ਆਦੇਸ਼ ਦਿੱਤੇ।

ਅਗਾਮੀ ਮਾਨਸੂਨ ਸੀਜ਼ਨ ਦੇ ਮੱਦੇਨਜ਼ਰ ਰੱਖਦੇ, ਡਾ. ਰਵਜੋਤ ਸਿੰਘ ਨੇ ਅਧਿਕਾਰੀਆਂ ਨੂੰ ਨਾਲਿਆਂ, ਸੀਵਰ ਲਾਈਨਾਂ ਅਤੇ ਮੀਂਹ ਦੇ ਪਾਣੀ ਦੇ ਆਊਟਲੇਟਾਂ ਦੀ ਸਫਾਈ, ਪਾਣੀ ਦੀ ਸਪਲਾਈ ਲੀਕ ਦੀ ਜਾਂਚ ਕਰਨ ਅਤੇ ਸ਼ਹਿਰੀ ਹੜ੍ਹਾਂ ਨੂੰ ਰੋਕਣ ਲਈ ਲੋੜੀਂਦੀ ਮਸ਼ੀਨਰੀ ਦੀ ਉਪਲਬਧਤਾ ਨੂੰ ਯਕੀਨੀ ਬਣਾਉਣ ਦੇ ਵੀ ਨਿਰਦੇਸ਼ ਦਿੱਤੇ।

ਕੁੱਤਿਆਂ ਦੇ ਕੱਟਣ ਦੇ ਵਧ ਰਹੇ ਮਾਮਲਿਆਂ ਨਾਲ ਨਜਿੱਠਣ ਲਈ, ਉਨ੍ਹਾਂ ਨੇ ਨਗਰ ਨਿਗਮ ਨੂੰ ਨਸਬੰਦੀ ਪ੍ਰੋਗਰਾਮ ਨੂੰ ਤੇਜ਼ ਕਰਨ ਦੇ ਨਿਰਦੇਸ਼ ਦਿੱਤੇ, ਤਾਂ ਅਵਾਰਾ ਕੁੱਤਿਆਂ ਦੀ ਗਿਣਤੀ ‘ਤੇ ਕੰਟਰੋਲ ਕੀਤਾ ਜਾ ਸਕੇ।

ਮੰਤਰੀ ਡਾ. ਰਵਜੋਤ ਸਿੰਘ ਨੇ ਨਿਗਮ ਅਧਿਕਾਰੀਆਂ ਨੂੰ ਨਵੇਂ ਚੁਣੇ ਕੌਂਸਲਰਾਂ ਨਾਲ ਮਿਲ ਕੇ ਕੰਮ ਕਰਨ ਦੀ ਤਾਕੀਦ ਕੀਤੀ। ਉਨ੍ਹਾਂ ਨੇ ਝੁੱਗੀ-ਝੌਂਪੜੀ ਵਾਲੇ ਇਲਾਕਿਆਂ ਦੇ ਵਸਨੀਕਾਂ ਨੂੰ ਬਿਹਤਰ ਨਾਗਰਿਕ ਸਹੂਲਤਾਂ ਪ੍ਰਦਾਨ ਕਰਨ ਲਈ ਵੀ ਕਿਹਾ। ਉਨ੍ਹਾਂ ਚੇਤਾਵਨੀ ਦਿੱਤੀ ਕਿ ਬੁਨਿਆਦੀ ਢਾਂਚੇ ਦੇ ਪ੍ਰੋਜੈਕਟਾਂ ਨੂੰ ਲਾਗੂ ਕਰਨ ਵਿੱਚ ਕਿਸੇ ਵੀ ਤਰ੍ਹਾਂ ਦੀ ਲਾਪਰਵਾਹੀ ਸਾਹਮਣੇ ਆਉਣ ‘ਤੇ ਸਖ਼ਤ ਕਾਰਵਾਈ ਕੀਤੀ ਜਾਵੇਗੀ।

ਮੀਟਿੰਗ ਵਿੱਚ ਸੀਨੀਅਰ ਡਿਪਟੀ ਮੇਅਰ ਹਰਿੰਦਰ ਕੋਹਲੀ, ਡਿਪਟੀ ਮੇਅਰ ਜਗਦੀਪ ਜੱਗਾ, ਸਥਾਨਕ ਸਰਕਾਰਾਂ ਵਿਭਾਗ ਦੇ ਸੰਯੁਕਤ ਡਾਇਰੈਕਟਰ ਜਗਦੀਪ ਸਹਿਗਲ, ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਨਵਰੀਤ ਕੌਰ ਸੇਖੋਂ, ਸੰਯੁਕਤ ਕਮਿਸ਼ਨਰ ਬੱਬਨਦੀਪ ਸਿੰਘ ਵਾਲੀਆ ਅਤੇ ਦੀਪਜੋਤ ਕੌਰ ਅਤੇ ਨਗਰ ਨਿਗਮ ਦੇ ਹੋਰ ਅਧਿਕਾਰੀ ਵੀ ਸ਼ਾਮਲ ਹੋਏ।

Post Views: 31
  • Facebook
  • Twitter
  • WhatsApp
  • Telegram
  • Facebook Messenger
  • LinkedIn
  • Copy Link
Tags: development projects in PatialaDr. Ravjot Singhgovernment ministerlatest newsLocal Government MinisterLocal Government Minister of patialanew updatePatialaPunjabravjot singh
Previous Post

ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਮੈਂਬਰ ਸਕੱਤਰ ਵੱਲੋਂ ਕੇਂਦਰੀ ਜੇਲ੍ਹ ਦਾ ਦੌਰਾ

Next Post

ਆਜ਼ਾਦੀ ਘੁਲਾਟੀਆਂ, ਸਾਬਕਾ ਸੈਨਿਕਾਂ, ਵਿਧਵਾਵਾਂ ਅਤੇ ਉਨ੍ਹਾਂ ਦੇ ਆਸ਼ਰਿਤਾਂ ਦੀ ਭਲਾਈ ਸਭ ਤੋਂ ਵੱਡੀ ਤਰਜੀਹ : ਮੋਹਿੰਦਰ ਭਗਤ

Next Post
ਆਜ਼ਾਦੀ ਘੁਲਾਟੀਆਂ, ਸਾਬਕਾ ਸੈਨਿਕਾਂ, ਵਿਧਵਾਵਾਂ ਅਤੇ ਉਨ੍ਹਾਂ ਦੇ ਆਸ਼ਰਿਤਾਂ ਦੀ ਭਲਾਈ ਸਭ ਤੋਂ ਵੱਡੀ ਤਰਜੀਹ : ਮੋਹਿੰਦਰ ਭਗਤ

ਆਜ਼ਾਦੀ ਘੁਲਾਟੀਆਂ, ਸਾਬਕਾ ਸੈਨਿਕਾਂ, ਵਿਧਵਾਵਾਂ ਅਤੇ ਉਨ੍ਹਾਂ ਦੇ ਆਸ਼ਰਿਤਾਂ ਦੀ ਭਲਾਈ ਸਭ ਤੋਂ ਵੱਡੀ ਤਰਜੀਹ : ਮੋਹਿੰਦਰ ਭਗਤ

Press Ki Taquat

© 2023 presskitaquat.com - Powered by AMBIT SOLUTIONS+917488039982

Navigate Site

  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US

Follow Us

No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US

© 2023 presskitaquat.com - Powered by AMBIT SOLUTIONS+917488039982

Welcome Back!

Login to your account below

Forgotten Password?

Retrieve your password

Please enter your username or email address to reset your password.

Log In