ਕਿਹਾ, ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬਾ ਵਾਸੀਆਂ ਨੂੰ ਬੁਨਿਆਦੀ ਸਹੂਲਤਾਂ, ਸਾਫ਼-ਸੁਥਰਾ ਅਤੇ ਪ੍ਰਦੂਸ਼ਣ ਰਹਿਤ ਵਾਤਾਵਰਣ ਮੁਹੱਈਆਂ ਕਰਵਾਉਣ ਲਈ ਵਚਨਬੱਧ
ਚੰਡੀਗੜ੍ਹ, 18 ਅਗਸਤ (ਪ੍ਰੈਸ ਕੀ ਤਾਕਤ ਬਿਊਰੋ)
ਸਥਾਨਕ ਸਰਕਾਰਾਂ ਬਾਰੇ ਮੰਤਰੀ ਸ਼ ਬਲਕਾਰ ਸਿੰਘ ਨੇ ਅੱਜ ਸ਼ੁਕਰਵਾਰ ਨੂੰ ਮਿਊਂਸੀਪਲ ਭਵਨ ਸੈਕਟਰ-35 ਚੰਡੀਗੜ੍ਹ ਵਿਖੇ ਜ਼ਿਲ੍ਹਾ ਜਲੰਧਰ, ਕਪੂਰਥਲਾ, ਹੁਸ਼ਿਆਰਪੁਰ ਅਤੇ ਸ਼ਹੀਦ ਭਗਤ ਸਿੰਘ ਨਗਰ ਵਿੱਚ ਪੈਂਦੀਆਂ ਨਗਰ ਕੌਂਸਲਾਂ/ਨਗਰ ਪੰਚਾਇਤ ਗੁਰਾਇਆ,ਬਿਲਗਾ, ਸ਼ਾਹਕੋਟ, ਭੋਗਪੁਰ, ਬੇਗੋਬਾਲ, ਢਿੱਲਵਾਂ, ਨਡਾਲਾ, ਭੁਲੱਥ, ਮਾਹਿਲਪੁਰ ਅਤੇ ਬਲਾਚੋਰ ਵਿਚ ਵੱਖ-ਵੱਖ ਸਕੀਮਾਂ ਅਧੀਨ ਚਲ ਰਹੇ ਵਿਕਾਸ ਕਾਰਜਾਂ ਦਾ ਜਾਇਜ਼ਾ ਲੈਂਦਿਆਂ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਇਨ੍ਹਾਂ ਵਿਕਾਸ ਕਾਰਜਾਂ ਨੂੰ ਤੇਜੀ ਨਾਲ ਮੁਕੰਮਲ ਕੀਤਾ ਜਾਵੇ।
ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਸ. ਬਲਕਾਰ ਸਿੰਘ ਨੇ ਕਿਹਾ ਕਿ ਜਲੰਧਰ, ਕਪੂਰਥਲਾ, ਹੁਸ਼ਿਆਰਪੁਰ ਅਤੇ ਸ਼ਹੀਦ ਭਗਤ ਸਿੰਘ ਨਗਰ ਦੀਆਂ ਨਗਰ ਕੌਂਸਲਾਂ ਅਤੇ ਨਗਰ ਪੰਚਾਇਤਾਂ ਵਿੱਖੇ ਅਮਰੁਤ, ਸਵੱਛ ਭਾਰਤ ਮਿਸ਼ਨ, ਸਵਛ ਭਾਰਤ ਮਿਸ਼ਨ-2, ਸ਼ਹਿਰੀ ਵਾਤਾਵਰਣ ਸੁਧਾਰ ਪ੍ਰੋਗਰਾਮ-3 ਅਤੇ ਨਵੀਆਂ ਗਰਾਂਟਾ ਨਾਲ ਚਲਣ ਵਾਲੇ ਵਿਕਾਸ ਕਾਰਜਾਂ ਸਬੰਧੀ ਵਿਸਥਾਰ ਪੂਰਵਕ ਚਰਚਾ ਕੀਤੀ ਅਤੇ ਅਧਿਕਾਰੀਆਂ ਨੂੰ ਕਿਹਾ ਕਿ ਉਹ ਨਿਜੀ ਦਿਲਚਸਪੀ ਲੈ ਕੇ ਜੰਗੀ ਪੱਧਰ ‘ਤੇ ਇਨ੍ਹਾਂ ਕਾਰਜਾਂ ਨੂੰ ਮੁਕੰਮਲ ਕਰਨ। ਇਸ ਤੋ ਇਲਾਵਾ ਉਨ੍ਹਾਂ ਨੇ ਕਾਰਜ ਸਾਧਕ ਅਫਸਰਾਂ ਅਤੇ ਸੀਵਰੇਜ ਬੋਰਡ ਦੇ ਅਧਿਕਾਰੀਆਂ ਨੂੰ ਕਿਹਾ ਕਿ ਉਹ ਜ਼ਿਲ੍ਹਾ ਪ੍ਰਸ਼ਾਸਨ ਨਾਲ ਤਾਲਮੇਲ ਕਰਕੇ ਸੀਵਰੇਜ ਟਰੀਟਮੈਂਟ ਪਲਾਂਟ ਅਤੇ ਵਾਟਰ ਟਰੀਟਮੈਂਟ ਪਲਾਂਟ ਲਈ ਢੁੱਕਵੀ ਜਗ੍ਹਾਂ ਦੀ ਚੋਣ ਕਰਨ।
ਕੈਬਨਿਟ ਮੰਤਰੀ ਨੇ ਨਗਰ ਕੌਂਸਲ/ਨਗਰ ਪੰਚਾਇਤਾਂ ਦੇ ਅਧਿਕਾਰੀਆਂ ਨੂੰ ਕਿਹਾ ਕਿ ਜੇਕਰ ਉਨ੍ਹਾਂ ਨੂੰ ਆਪਣੇ ਇਲਾਕੇ ਵਿੱਚ ਸਾਫ਼ ਸਫਾਈ ਨੂੰ ਸਹੀ ਰੱਖਣ ਲਈ ਕਿਸੇ ਵੀ ਤਰ੍ਹਾਂ ਦੀ ਮਸ਼ੀਨਰੀ ਦੀ ਜ਼ਰੂਰਤ ਹੈ ਤਾਂ ਉਹ ਪਹਿਲ ਦੇ ਅਧਾਰ ‘ਤੇ ਖਰੀਦ ਕੀਤੀ ਜਾਵੇ ਕਿਉ ਜੋ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬਾ ਵਾਸੀਆਂ ਨੂੰ ਬੁਨਿਆਦੀ ਸਹੂਲਤਾਂ, ਸਾਫ਼-ਸੁਥਰਾ ਅਤੇ ਪ੍ਰਦੂਸ਼ਣ ਰਹਿਤ ਵਾਤਾਵਰਣ ਮੁਹੱਈਆਂ ਕਰਵਾਉਣ ਲਈ ਵਚਨਬੱਧ ਹੈ।
ਸ. ਬਲਕਾਰ ਸਿੰਘ ਨੇ ਕਾਰਜ ਸਾਧਕ ਅਫਸਰਾਂ ਅਤੇ ਸੀਵਰੇਜ ਬੋਰਡ ਦੇ ਕਾਰਜਕਾਰੀ ਇੰਜੀਨੀਅਰਾਂ ਨੂੰ ਹਦਾਇਤਾਂ ਦਿੱਤੀਆਂ ਕਿ ਉਹ ਕੋਈ ਵੀ ਨਵਾਂ ਪ੍ਰਾਜੈਕਟ ਉਲੀਕਣ ਸਬੰਧੀ ਪੂਰੀ ਜਾਣਕਾਰੀ ਸਬੰਧਤ ਹਲਕਾ ਵਿਧਾਇਕ ਨਾਲ ਸਾਂਝੀ ਕਰਨ ਤਾਂ ਜੋ ਹਲਕਾ ਵਿਧਾਇਕ ਵੱਲੋਂ ਸਥਾਨਕ ਲੋਕਾਂ ਦੀਆਂ ਸਮੱਸਿਆਵਾਂ ਨੂੰ ਧਿਆਨ ਵਿੱਚ ਰੱਖਕੇ ਵਿਕਾਸ ਕਾਰਜ ਕਰਵਾਏ ਜਾ ਸਕਣ।
ਸ. ਬਲਕਾਰ ਸਿੰਘ ਨੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਹਨ ਕਿ ਸਾਡੀ ਸਰਕਾਰ ਸੂਬਾ ਵਾਸੀਆਂ ਨੂੰ ਭਿ੍ਸ਼ਟਾਚਾਰ ਮੁਕਤ ਪ੍ਰਸ਼ਾਸਨ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ। ਇਸ ਲਈ ਜੇਕਰ ਕੋਈ ਵੀ ਵਿਅਕਤੀ ਭਿ੍ਸ਼ਟਾਚਾਰ ਕਰਦਾ ਫੜ੍ਹਿਆ ਜਾਂਦਾ ਹੈ ਤਾਂ ਉਸ ਨੂੰ ਬਖਸ਼ਿਆ ਨਹੀਂ ਜਾਵੇਗਾ।
ਇਸ ਮੌਕੇ ਵਿਧਾਨ ਸਭਾ ਦੇ ਡਿਪਟੀ ਸਪੀਕਰ ਜੈ ਕ੍ਰਿਸ਼ਨ ਸਿੰਘ ਰੋੜੀ, ਵਿਧਾਇਕ ਇੰਦਰਜੀਤ ਕੌਰ ਤੋ ਇਲਾਵਾ ਸਥਾਨਕ ਸਰਕਾਰਾਂ ਵਿਭਾਗ ਦੇ ਸਕੱਤਰ ਸ੍ਰੀ ਅਜੋਏ ਸ਼ਰਮਾ, ਪੰਜਾਬ ਜਲ ਸਪਲਾਈ ਅਤੇ ਸੀਵਰੇਜ ਬੋਰਡ ਦੇ ਸੀ.ਈ.ਓ. ਸ੍ਰੀ ਮਾਲਵਿੰਦਰ ਸਿੰਘ ਜੱਗੀ, ਸਥਾਨਕ ਸਰਕਾਰਾਂ ਵਿਭਾਗ ਦੇ ਡਾਇਰੈਕਟਰ ਸ੍ਰੀ ਉਮਾ ਸ਼ੰਕਰ ਗੁਪਤਾ, ਸਬੰਧਤ ਵਧੀਕ ਡਿਪਟੀ ਕਮਿਸ਼ਨਰ, ਮੁੱਖ ਦਫ਼ਤਰ ਦੇ ਸਾਰੇ ਮੁੱਖ ਇੰਜੀਨੀਅਰ, ਸਬੰਧਤ ਕਾਰਜ ਸਾਧਕ ਅਫਸਰ ਅਤੇ ਹੋਰ ਅਧਿਕਾਰੀ ਸ਼ਾਮਲ ਸਨ।