ਰਾਹੁਲ ਗਾਂਧੀ ਨੇ ਕਾਂਗਰਸ ਸਰਕਾਰ ਆਉਣ ਦੀ ਸੂਰਤ ਵਿੱਚ ਰਸੋਈ ਗੈਸ ਸਿਲੰਡਰ 500 ਰੁਪਏ, ਕਿਸਾਨਾਂ ਦਾ ਦੋ ਲੱਖ ਰੁਪਏ ਦਾ ਕਰਜ਼ਾ ਮੁਆਫ਼ ਕਰਨ, ਕਣਕ ਦਾ ਘੱਟੋ-ਘੱਟ ਸਮਰਥਨ ਮੁੱਲ 3000 ਰੁਪਏ ਕਰਨ ਅਤੇ 100 ਯੂਨਿਟ ਬਜਿਲੀ ਮੁਫ਼ਤ ਦੇਣ ਦਾ ਵਾਅਦਾ ਵੀ ਕੀਤਾ। ਮੱਧ ਪ੍ਰਦੇਸ਼ ਦੀ 230 ਮੈਂਬਰੀ ਵਿਧਾਨ ਸਭਾ ਲਈ 17 ਨਵੰਬਰ ਨੂੰ ਵੋਟਾਂ ਪੈਣਗੀਆਂ। ਰਾਜਸਥਾਨ, ਤਿਲੰਗਾਨਾ ਅਤੇ ਛੱਤੀਸਗੜ੍ਹ ਵਿੱਚ ਦੂਜੇ ਗੇੜ ਦੀਆਂ ਚੋਣਾਂ ਵੀ ਇਸ ਮਹੀਨੇ ਦੇ ਅਖ਼ੀਰ ਵਿੱਚ ਹੋਣਗੀਆਂ। ਉੱਤਰ ਪੂਰਬੀ ਸੂਬੇ ਮਜਿ਼ੋਰਮ ਵਿੱਚ ਪਿਛਲੇ ਹਫ਼ਤੇ ਵੋਟਾਂ ਪੈ ਚੁੱਕੀਆਂ ਹਨ।
ਰਾਹੁਲ ਨੇ ਇਕੱਠ ਨੂੰ ਸੰਬੋਧਨ ਕਰਦਿਆਂ ਕਿਹਾ, ‘‘ਕਾਂਗਰਸ ਨੇ ਮੱਧ ਪ੍ਰਦੇਸ਼ ਵਿੱਚ (2018 ਦੀਆਂ ਚੋਣਾਂ ਮਗਰੋਂ) ਸਰਕਾਰ ਬਣਾਈ ਸੀ ਅਤੇ ਜਿਵੇਂ ਹੀ ਉਸ ਨੇ ਕਿਸਾਨਾਂ ਦਾ 27 ਲੱਖ ਰੁਪਏ ਦਾ ਕਰਜ਼ਾ ਮੁਆਫ਼ ਕਰ ਕੇ ਕੰਮ ਕਰਨਾ ਸ਼ੁਰੂ ਕੀਤਾ, ਭਾਜਪਾ ਨੇ ਵੱਡੇ ਉਦਯੋਗਪਤੀਆਂ ਨਾਲ ਮਿਲੀਭੁਗਤ ਕਰ ਕੇ ਕਿਸਾਨਾਂ, ਮਜ਼ਦੂਰਾਂ ਅਤੇ ਛੋਟੇ ਦੁਕਾਨਦਾਰਾਂ ਦੀ ਆਪਣੀ ਸਰਕਾਰ ਹਥਿਆ ਲਈ ਅਤੇ ਸੱਤਾ ਵਿੱਚ ਵਾਪਸ ਆ ਗਈ।’’ ਉਨ੍ਹਾਂ ਦਾਅਵਾ ਕੀਤਾ, ‘‘ਮੱਧ ਪ੍ਰਦੇਸ਼ ਦੇਸ਼ ਦੀ ਭ੍ਰਿਸ਼ਟਾਚਾਰ ਦੀ ਰਾਜਧਾਨੀ ਹੈ।’’