ਕੈਨੇਡਾ ਦੇ ਬਰੈਂਪਟਨ ਸੂਬੇ ‘ਚ ਮਹਾਰਾਜਾ ਰਣਜੀਤ ਸਿੰਘ (Maharaja Ranjit Singh) ਦੇ ਬੁੱਤ ‘ਤੇ ਕੁਝ ਫਲਸਤੀਨੀ ਬਦਮਾਸ਼ਾਂ ਵੱਲੋਂ ਹਮਲਾ ਕਰਨ ਦੀ ਕੋਸ਼ਿਸ਼ ਕੀਤੀ ਗਈ ਹੈ। ਮੁਲਜ਼ਮਾਂ ਨੇ ਮਹਾਰਾਜਾ ਰਣਜੀਤ ਸਿੰਘ ਦੇ ਬੁੱਤ ’ਤੇ ਫਲਸਤੀਨ ਦਾ ਝੰਡਾ ਵੀ ਲਾ ਦਿੱਤਾ।
ਇਸ ਦੀ ਵੀਡੀਓ ਸਾਹਮਣੇ ਆਉਣ ਤੋਂ ਬਾਅਦ ਸੋਸ਼ਲ ਮੀਡੀਆ ਉੱਤੇ ਇਸ ਨੂੰ ਲੈ ਕੇ ਬਹੁਤ ਚਰਚਾ ਹੋ ਰਹੀ ਹੈ। ਇਹ ਵੀਡੀਓ ਕੈਨੇਡੀਅਨ ਪੱਤਰਕਾਰ ਨੇ ਸ਼ੇਅਰ ਕੀਤੀ ਹੈ। ਪੱਤਰਕਾਰ ਨੇ ਇਸ ਕਾਰੇ ਨੂੰ ਅੰਜਾਮ ਦੇਣ ਵਾਲੇ ਬਦਮਾਸ਼ਾਂ ਨੂੰ ਜੇਹਾਦੀ ਕਹਿ ਕੇ ਸੰਬੋਧਨ ਕੀਤਾ ਹੈ। ਵਾਇਰਲ ਹੋ ਰਿਹਾ ਵੀਡੀਓ ਕਰੀਬ 37 ਸੈਕਿੰਡ ਦਾ ਹੈ ਜਿਸ ‘ਚ ਮਹਾਰਾਜਾ ਰਣਜੀਤ ਸਿੰਘ ਦੇ ਬੁੱਤ ‘ਤੇ ਸਵਾਰ ਦੋ ਨੌਜਵਾਨ ਆਪਣੇ ਘੋੜੇ ‘ਤੇ ਫਲਸਤੀਨ ਦਾ ਝੰਡਾ ਲਹਿਰਾ ਰਹੇ ਹਨ। ਦੋਵਾਂ ਨੌਜਵਾਨਾਂ ਨੇ ਮੂੰਹ ਢਕੇ ਹੋਏ ਸਨ ਅਤੇ ਹੇਠਾਂ ਕਈ ਲੋਕ ਖੜ੍ਹੇ ਸਨ। ਇਸ ਦੇ ਨਾਲ ਹੀ ਮਹਾਰਾਜਾ ਰਣਜੀਤ ਸਿੰਘ ਦੇ ਘੋੜੇ ‘ਤੇ ਇੱਕ ਵਿਅਕਤੀ ਨੂੰ ਕੱਪੜਾ ਬੰਨ੍ਹਦੇ ਦੇਖਿਆ ਗਿਆ।