ਨਵੀਂ ਦਿੱਲੀ, 30 ਮਾਰਚ(ਪ੍ਰੈਸ ਕੀ ਤਾਕਤ ) – ਅਮਿਤ ਸ਼ਾਹ ਦੇ ਇਸ ਬਿਆਨ ’ਤੇ ਕਿ ਕਾਂਗਰਸ ਰਾਹੁਲ ਗਾਂਧੀ ਦੇ ਮੁੱਦੇ ਲੋਕਾਂ ਨੂੰ ਗੁੰਮਰਾਹ ਕਰ ਰਹੀ ਹੈ ’ਤੇ ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ ਨੇ ਕਿਹਾ ਕਿ ਮੈਂ ਇਸ ਬਾਰੇ ਜ਼ਿਆਦਾ ਕੁਝ ਨਹੀਂ ਕਹਿਣਾ ।ਉਨ੍ਹਾਂ ਕਿਹਾ ਕਿ ਦੇਸ਼ ਵਿਚ ਕਿਤੇ ਵੀ ਅਜਿਹਾ ਨਹੀਂ ਹੋਇਆ। ਗ੍ਰਹਿ ਮੰਤਰੀ ਹਮੇਸ਼ਾ ਗੁੰਮਰਾਹ ਕਰਦੇ ਹਨ, ਉਹ ਹਮੇਸ਼ਾ ਝੂਠ ਬੋਲਦੇ ਹਨ। ਰਾਹੁਲ ਗਾਂਧੀ ਦੇ ਮਾਮਲੇ ’ਚ ਉਨ੍ਹਾਂ ਨੂੰ ਬਿਜਲੀ ਦੀ ਰਫ਼ਤਾਰ ਨਾਲ ਅਯੋਗ ਕਰਾਰ ਦਿੱਤਾ ਗਿਆ।