27 ਜੂਨ (ਪ੍ਰੈਸ ਕੀ ਤਾਕਤ ਬਿਊਰੋ):-ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਦੇ ਹੈਲੀਕਾਪਟਰ ਦੀ ਖ਼ਰਾਬ ਮੌਸਮ ਕਾਰਨ ਸਿਲੀਗੁੜੀ ਨੇੜੇ ਸੇਵੋਕੇ ਹਵਾਈ ਅੱਡੇ ‘ਤੇ ਐਮਰਜੈਂਸੀ ਲੈਂਡਿੰਗ ਕਰਨੀ ਪਈ। ਇਸ ਦੌਰਾਨ ਪੈਰ ਤਿਲਕ ਜਾਣ ਕਾਰਨ ਉਹ ਜ਼ਖ਼ਮੀ ਹੋ ਗਈ। ਬੈਕੁੰਠਪੁਰ ਦੇ ਜੰਗਲਾਂ ‘ਤੇ ਉਡਾਣ ਭਰਦੇ ਸਮੇਂ ਭਾਰੀ ਬਾਰਿਸ਼ ਕਾਰਨ ਹੈਲੀਕਾਪਟਰ ਦੇ ਡਗਮਗਾਉਣ ਕਾਰਨ ਮਮਤਾ ਬੈਨਰਜੀ ਦੇ ਡਿੱਗ ਜਾਣ ਕਾਰਨ ਉਨ੍ਹਾਂ ਦੇ ਗੋਡੇ ਤੇ ਕਮਰ ‘ਤੇ ਸੱਟ ਲੱਗ ਗਈ ਤੇ ਉਹ ਜ਼ਖ਼ਮੀ ਹੋ ਗਏ। ਮਮਤਾ ਬੈਨਰਜੀ ਦੀ ਟੈਸਟ ਰਿਪੋਰਟ ਮੁਤਾਬਕ ਖੱਬੇ ਗੋਡੇ ਅਤੇ ਕਮਰ ‘ਤੇ ਲਿਗਾਮੈਂਟ ‘ਤੇ ਸੱਟ ਲੱਗੀ ਹੈ। ਉਨ੍ਹਾਂ ਨੂੰ ਹਸਪਤਾਲ ‘ਚ ਦਾਖਲ ਹੋਣ ਦੀ ਸਲਾਹ ਦਿੱਤੀ ਗਈ ਸੀ ਪਰ ਉਨ੍ਹਾਂ ਕਿਹਾ ਕਿ ਉਹ ਘਰ ‘ਚ ਹੀ ਇਲਾਜ ਕਰਵਾਏਗੀ।