ਜਾਣਕਾਰੀ ਮਿਲੀ ਹੈ ਕਿ ਮਾਨਸਾ ਜ਼ਿਲ੍ਹੇ ਦੇ ਬੁਢਲਾਡਾ ਵਿਖੇ ਪੀਆਰਟੀਸੀ ਦੀ ਬੱਸ ਅਤੇ ਟਰੱਕ ਵਿਚਕਾਰ ਟੱਕਰ ਹੋ ਗਈ, ਜਿਸ ਕਾਰਨ 20 ਵਿਅਕਤੀ ਜ਼ਖ਼ਮੀ ਹੋ ਗਏ। ਬੱਸ ਡਰਾਈਵਰ ਬਖਸ਼ੀਸ਼ ਸਿੰਘ ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ। ਪੀਆਰਟੀਸੀ ਦੇ ਪ੍ਰਬੰਧਕਾਂ ਅਨੁਸਾਰ ਇਹ ਬੱਸ (ਪੀਬੀਆਈ 03 ਬੀਜੀ 2016) ਹਰਦੁਆਰ ਤੋਂ ਬੁਢਲਾਡਾ ਆ ਰਹੀ ਸੀ ਅਤੇ ਅੰਬਾਲਾ ਤੋਂ ਪਟਿਆਲਾ ਨੂੰ ਜਾਂਦੇ ਰਸਤੇ ਵਿੱਚ ਇੱਕ ਭਾਰੀ ਟਰੱਕ ਨਾਲ ਟਕਰਾ ਗਈ। ਇਹ ਹਾਦਸਾ ਸੰਘਣੀ ਧੁੰਦ ਕਾਰਨ ਵਾਪਰਿਆ। ਬੱਸ ਹਰਦੁਆਰ ਤੋਂ ਕਰੀਬ 4 ਵਜੇ ਅਤੇ ਅੰਬਾਲਾ ਤੋਂ ਕਰੀਬ 8 ਵਜੇ ਰਵਾਨਾ ਹੋਈ। ਪ੍ਰਬੰਧਕਾਂ ਅਨੁਸਾਰ ਯਾਤਰੀਆਂ ਨੂੰ ਮੁੱਢਲੀ ਸਹਾਇਤਾ ਦਿੱਤੀ ਗਈ ਹੈ ਅਤੇ ਡਰਾਈਵਰ ਦਾ ਇਲਾਜ ਚੱਲ ਰਿਹਾ ਹੈ। ਇਸ ਘਟਨਾ ਸਬੰਧੀ ਪੁਲਿਸ ਨੂੰ ਸੂਚਨਾ ਦੇ ਦਿੱਤੀ ਗਈ ਹੈ।