ਸੁਪਰੀਮ ਕੋਰਟ ਨੇ ਸੀਬੀਆਈ ਨੂੰ ਮਨੀਪੁਰ ‘ਚ ਜਿਨਸੀ ਸ਼ੋਸ਼ਣ ਦੀਆਂ ਪੀੜਤਾਂ ਦੇ ਬਿਆਨ ਦਰਜ ਨਾ ਕਰਨ ਦੇ ਨਿਰਦੇਸ਼ ਦਿੱਤੇ ਅਤੇ ਕਿਹਾ ਕਿ ਉਹ ਇਸ ਮਾਮਲੇ ਨਾਲ ਜੁੜੀਆਂ ਕਈ ਪਟੀਸ਼ਨਾਂ ‘ਤੇ ਬਾਅਦ ਦੁਪਹਿਰ 2 ਵਜੇ ਸੁਣਵਾਈ ਕਰੇਗੀ। ਪਿਛਲੇ ਮਹੀਨੇ ਸਾਹਮਣੇ ਆਈ ਵੀਡੀਓ ਵਿੱਚ ਮਨੀਪੁਰ ਵਿੱਚ ਕੁਝ ਪੁਰਸ਼ ਦੋ ਔਰਤਾਂ ਦੀ ਨਿਰਵਸਤਰ ਪਰੇਡ ਕਰਦੇ ਨਜ਼ਰ ਆਏ। ਚੀਫ਼ ਜਸਟਿਸ ਡੀਵਾਈ ਚੰਦਰਚੂੜ, ਜਸਟਿਸ ਜੇਬੀ ਪਾਰਦੀਵਾਲਾ ਅਤੇ ਜਸਟਿਸ ਮਨੋਜ ਮਿਸ਼ਰਾ ਦੀ ਬੈਂਚ ਨੇ ਔਰਤਾਂ ਵੱਲੋਂ ਪੇਸ਼ ਹੋਏ ਵਕੀਲ ਨਿਜ਼ਾਮ ਪਾਸ਼ਾ ਦੀਆਂ ਦਲੀਲਾਂ ਦਾ ਨੋਟਿਸ ਲਿਆ। ਸੀਬੀਆਈ ਨੇ ਇਨ੍ਹਾਂ ਔਰਤਾਂ ਨੂੰ ਅੱਜ ਆਪਣੇ ਆਪਣੇ ਸਾਹਮਣੇ ਪੇਸ਼ ਹੋ ਕੇ ਬਿਆਨ ਦਰਜ ਕਰਾਉਣ ਲਈ ਕਿਹਾ ਸੀ।