No Result
View All Result
Friday, July 4, 2025
Press Ki Taquat
No Result
View All Result
  • Login
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US
No Result
View All Result
Press Ki Taquat
No Result
View All Result
Home BREAKING

48 ਪਟਵਾਰੀਆਂ ਸਣੇ 138 ਮੁਲਾਜ਼ਮਾਂ ‘ਤੇ ਸ਼ਿਕੰਜਾ ਕੱਸੇਗੀ ਮਾਨ ਸਰਕਾਰ

admin by admin
in BREAKING, COVER STORY, PUNJAB
0
BHAGWANT MANN LAUNCHES ONLINE PORTAL TO SEEK IDEAS FROM GOVERNMENT TEACHERS TO BRING SWEEPING REFORMS IN EDUCATION SYSTEM
  • Facebook
  • Twitter
  • WhatsApp
  • Telegram
  • Facebook Messenger
  • LinkedIn
  • Copy Link

ਜਲੰਧਰ, 27 ਜੁਲਾਈ (ਪ੍ਰੈਸ ਕੀ ਤਾਕਤ ਬਿਊਰੋ): ‘ਜਗ ਬਾਣੀ’ ਵਲੋਂ ਪ੍ਰਕਾਸ਼ਿਤ ਵਿਸਤ੍ਰਿਤ ਖ਼ਬਰ ਦੀ ਖੋਜਪੂਰਨ ਰਿਪੋਰਟ ਆਖਰ ਸੱਚ ਸਾਬਤ ਹੋਈ। ਪੰਜਾਬ ਦੇ ਪੰਚਾਇਤੀ ਵਿਭਾਗ ਵਿਚ ਪਿਛਲੇ ਦਰਵਾਜ਼ੇ ਤੋਂ ਕੀਤੀ ਗਈ ਅਣਗਿਣਤ ਕਰਮਚਾਰੀਆਂ ਦੀ ਭਰਤੀ ਦੀ ਸਰਕਾਰ ਵਲੋਂ ਜਾਂਚ ਕਰਵਾਈ ਗਈ, ਜਿਸ ਵਿਚ ਪਤਾ ਲੱਗਾ ਕਿ 138 ਕਰਮਚਾਰੀਆਂ ਦੀ ਭਰਤੀ ਕਾਨੂੰਨਾਂ ਦੀ ਉਲੰਘਣਾ ਕਰ ਕੇ ਕੀਤੀ ਗਈ ਹੈ। ਇਨ੍ਹਾਂ ਕਰਮਚਾਰੀਆਂ ਵਿਚ 48 ਕਮੇਟੀ ਪਟਵਾਰੀ, ਕਲਰਕ ਤੇ ਹੋਰ ਹਨ। ਇਸ ਦੇ ਨਾਲ ਹੀ ਇਨ੍ਹਾਂ ਕਰਮਚਾਰੀਆਂ ਦੀ ਗ਼ੈਰ-ਕਾਨੂੰਨੀ ਭਰਤੀ ਕਰਨ ਵਾਲੇ ਲਗਭਗ 103 ਅਧਿਕਾਰੀਆਂ ਨੂੰ ਵੀ ਦੋਸ਼ੀ ਕਰਾਰ ਦਿੱਤਾ ਗਿਆ ਹੈ। ਪੰਚਾਇਤ ਵਿਭਾਗ ਨੇ ਆਪਣੀ ਜਾਂਚ ਵਿਚ ਗ਼ੈਰ-ਕਾਨੂੰਨੀ ਭਰਤੀਆਂ ਕਰਨ ਵਾਲੇ ਅਧਿਕਾਰੀਆਂ ਨੂੰ ਜਲਦ ਵੱਡੀਆਂ ਸਜ਼ਾਵਾਂ ਦੇਣ ਅਤੇ ਚਾਰਜਸ਼ੀਟ ਕਰਨ ਦੀ ਸਿਫਾਰਿਸ਼ ਕੀਤੀ ਹੈ। ਇਸ ਦੇ ਨਾਲ ਹੀ ਜਿਨ੍ਹਾਂ ਕਰਮਚਾਰੀਆਂ ਨੂੰ ਰੈਗੂਲਰ ਕਰ ਕੇ ਉਨ੍ਹਾਂ ਦੀ ਤਨਖ਼ਾਹ ਵਧਾਈ ਗਈ ਸੀ, ਉਨ੍ਹਾਂ ਨੂੰ ਤੁਰੰਤ ਵਾਧੂ ਤਨਖ਼ਾਹ ਦੀ ਰਕਮ ਵਾਪਸ ਜਮ੍ਹਾ ਕਰਵਾਉਣ ਲਈ ਕਿਹਾ ਗਿਆ ਹੈ।

ਪੰਚਾਇਤੀ ਵਿਭਾਗ ਵਿਚ ਠੇਕੇ ’ਤੇ ਵੱਖ-ਵੱਖ ਕਰਮਚਾਰੀ ਜਿਵੇਂ ਪਟਵਾਰੀ, ਕੰਪਿਊਟਰ ਆਪ੍ਰੇਟਰ, ਕਲਰਕ, ਡਰਾਈਵਰ, ਮਾਲੀ ਆਦਿ ਰੱਖਣ ਦਾ ਸਿਲਸਿਲਾ ਕਾਫ਼ੀ ਅਰਸੇ ਤੋਂ ਚੱਲ ਰਿਹਾ ਸੀ। ਸਾਬਕਾ ਸਰਕਾਰ ਦੇ ਮੰਤਰੀਆਂ ਤੇ ਵਿਧਾਇਕਾਂ ਨੇ ਆਪਣੇ ਚਹੇਤਿਆਂ ਨੂੰ ਸਾਰੇ ਨਿਯਮਾਂ ਦੀ ਉਲੰਘਣਾ ਕਰ ਕੇ ਨੌਕਰੀ ’ਤੇ ਰੱਖਿਆ। ਇਹੀ ਨਹੀਂ ਸਗੋਂ ਕਈ ਅਧਿਕਾਰੀਆਂ ਨੇ ਵੀ ਮੋਟੀ ਰਕਮ ਲੈ ਕੇ ਮੁੰਡੇ-ਕੁੜੀਆਂ ਨੂੰ ਇਨ੍ਹਾਂ ਅਹੁਦਿਆਂ ’ਤੇ ਨਿਯੁਕਤ ਕੀਤਾ। ਇਨ੍ਹਾਂ ਅਹੁਦਿਆਂ ਨੂੰ ਭਰਨ ਲਈ ਨਾ ਤਾਂ ਕਿਸੇ ਕਿਸਮ ਦਾ ਇਸ਼ਤਿਹਾਰ ਕੱਢਿਆ ਗਿਆ ਅਤੇ ਨਾ ਹੀ ਸੂਬਾ ਸਰਕਾਰ ਦੀ ਆਗਿਆ ਲਈ ਗਈ, ਸਗੋਂ ਬਲਾਕ ਕਮੇਟੀਆਂ ਨੇ ਅਤੇ ਜ਼ਿਲ੍ਹਾ ਪ੍ਰੀਸ਼ਦ ਨੇ ਆਪਣੇ ਹੀ ਪੱਧਰ ’ਤੇ ਇਨ੍ਹਾਂ ਕਰਮਚਾਰੀਆਂ ਨੂੰ ਨਿਯੁਕਤੀਆਂ ਦੇ ਦਿੱਤੀਆਂ। ਇਨ੍ਹਾਂ ਵਿਅਕਤੀਆਂ ’ਤੇ ਵਿਵਾਦ ਪਿਛਲੀ ਸਰਕਾਰ ਸਮੇਂ ਵੀ ਸਾਹਮਣੇ ਆਇਆ ਸੀ ਜਦੋਂ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੇ ਇਕ ਬਲਾਕ ਦੇ ਬੀ. ਡੀ. ਪੀ. ਓ. ਨੇ ਇਕ ਮੰਤਰੀ ਦੇ ਕਹਿਣ ’ਤੇ ਅਜਿਹੀ ਨਿਯੁਕਤੀ ਦੇ ਪੱਤਰ ’ਤੇ ਹਸਤਾਖ਼ਰ ਕਰਨ ਤੋਂ ਇਨਕਾਰ ਕਰ ਦਿੱਤਾ ਸੀ।

ਇੱਥੇ ਇਹ ਵੀ ਧਿਆਨ ਯੋਗ ਹੈ ਕਿ ਪਿਛਲੀ ਸਰਕਾਰ ਦੇ ਹੁੰਦੇ ਹੋਏ ਵੀ ਇਹ ਮਾਮਲਾ ਵਿਵਾਦਾਂ ਵਿਚ ਆਇਆ ਸੀ ਅਤੇ ਉਸ ਵੇਲੇ ਲਗਭਗ ਡੇਢ ਸਾਲ ਪਹਿਲਾਂ ਪੰਚਾਇਤ ਵਿਕਾਸ ਵਿਭਾਗ ਨੇ ਇਕ ਪੱਤਰ ਜਾਰੀ ਕਰ ਕੇ ਸਾਰੇ ਜ਼ਿਲ੍ਹਾ ਪ੍ਰੀਸ਼ਦਾਂ ਤੇ ਬਲਾਕ ਕਮੇਟੀਆਂ ਵਲੋਂ ਇਸ ਤਰ੍ਹਾਂ ਦੀਆਂ ਨਿਯੁਕਤੀਆਂ ਕਰਨ ’ਤੇ ਮੁਕੰਮਲ ਰੋਕ ਲਾ ਦਿੱਤੀ ਸੀ ਅਤੇ ਕਿਹਾ ਸੀ ਕਿ ਕੋਈ ਵੀ ਨਿਯੁਕਤੀ ਬਿਨਾਂ ਕਿਸੇ ਅਖ਼ਬਾਰੀ ਇਸ਼ਤਿਹਾਰ ਤੇ ਸੂਬਾ ਸਰਕਾਰ ਦੀ ਆਗਿਆ ਤੋਂ ਬਿਨਾਂ ਨਹੀਂ ਕੀਤੀ ਜਾਵੇਗੀ। ਜੇਕਰ ਕੋਈ ਅਜਿਹੀ ਨਿਯੁਕਤੀ ਕਰਦਾ ਹੈ ਤਾਂ ਉਹ ਗ਼ੈਰ-ਕਾਨੂੰਨੀ ਮੰਨੀ ਜਾਵੇਗੀ ਤੇ ਉਕਤ ਅਧਿਕਾਰੀ ਖ਼ਿਲਾਫ਼ ਕਾਰਵਾਈ ਕੀਤੀ ਜਾਵੇਗੀ।

ਖ਼ਾਸ ਗੱਲ ਇਹ ਵੀ ਹੈ ਕਿ ਸਰਕਾਰ ਦੇ ਇਸ ਹੁਕਮ ਤੋਂ ਬਾਅਦ ਵੀ ਅਜਿਹੀਆਂ ਨਿਯੁਕਤੀਆਂ ਕੀਤੀਆਂ ਗਈਆਂ ਅਤੇ ਬਾਅਦ ’ਚ ਉਨ੍ਹਾਂ ਨੂੰ ਰੈਗੂਲਰ ਵੀ ਕੀਤਾ ਗਿਆ। ਫਿਰ ਚਰਨਜੀਤ ਚੰਨੀ ਸਰਕਾਰ ਨੇ ਜਾਂਦੇ-ਜਾਂਦੇ ਪਹਿਲਾਂ 18 ਨਵੰਬਰ, 2021 ਨੂੰ ਅਤੇ ਫਿਰ 3 ਜਨਵਰੀ, 2022 ਨੂੰ ਪੰਚਾਇਤ ਕਮੇਟੀਆਂ ਤੇ ਜ਼ਿਲ੍ਹਾ ਪ੍ਰੀਸ਼ਦਾਂ ਨੂੰ ਅਜਿਹੀ ਭਰਤੀਆਂ ਨਾ ਕਰਨ ਦਾ ਹੁਕਮ ਦਿੱਤਾ।

Post Views: 77
  • Facebook
  • Twitter
  • WhatsApp
  • Telegram
  • Facebook Messenger
  • LinkedIn
  • Copy Link
Tags: bhagwant mann new updatebreaking newslatest newslatest news todaylatest updateslive newslive news updatenewspunjab newspunjab news channelPunjab Vigilance BureauToday newstop news
Previous Post

ਸਫ਼ਲ ਤਜਰਬੇ ਮਗਰੋਂ ਵਿਰੋਧੀ ਪਾਰਟੀਆਂ ‘ਤੇ CM ਮਾਨ ਦੀਆਂ ਨਜ਼ਰਾਂ

Next Post

ਲੋਕ ਸਭਾ ਵਿੱਚ ਮੋਦੀ ਸਰਕਾਰ ਖਿਲਾਫ਼ ਬੇਭਰੋਸਗੀ ਮਤਾ

Next Post
ਲੋਕ ਸਭਾ ਮੰਗਲਵਾਰ ਸਵੇਰੇ 11 ਵਜੇ ਤੱਕ ਮੁਅੱਤਲ

ਲੋਕ ਸਭਾ ਵਿੱਚ ਮੋਦੀ ਸਰਕਾਰ ਖਿਲਾਫ਼ ਬੇਭਰੋਸਗੀ ਮਤਾ

Press Ki Taquat

© 2023 presskitaquat.com - Powered by AMBIT SOLUTIONS+917488039982

Navigate Site

  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US

Follow Us

No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US

© 2023 presskitaquat.com - Powered by AMBIT SOLUTIONS+917488039982

Welcome Back!

Login to your account below

Forgotten Password?

Retrieve your password

Please enter your username or email address to reset your password.

Log In