No Result
View All Result
Saturday, May 24, 2025
Press Ki Taquat
No Result
View All Result
  • Login
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US
No Result
View All Result
Press Ki Taquat
No Result
View All Result
Home PUNJAB

ਕੈਬਨਿਟ ਮੰਤਰੀ ਗੁਰਪ੍ਰੀਤ ਸਿੰਘ ਕਾਂਗੜ ਵੱਲੋਂ ਪੰਜਾਬ ਦੇ ਪਹਿਲੇ ਪੂਰੀ ਤਰਾਂ ਏਅਰ ਕੰਡੀਸ਼ਨਡ ਸਰਕਾਰੀ ਹਾਈ ਸਮਾਰਟ ਸਕੂਲ ਦਾ ਉਦਘਾਟਨ

admin by admin
in PUNJAB
0
ਕੈਬਨਿਟ ਮੰਤਰੀ ਗੁਰਪ੍ਰੀਤ ਸਿੰਘ ਕਾਂਗੜ ਵੱਲੋਂ ਪੰਜਾਬ ਦੇ ਪਹਿਲੇ ਪੂਰੀ ਤਰਾਂ ਏਅਰ ਕੰਡੀਸ਼ਨਡ ਸਰਕਾਰੀ ਹਾਈ ਸਮਾਰਟ ਸਕੂਲ ਦਾ ਉਦਘਾਟਨ
  • Facebook
  • Twitter
  • WhatsApp
  • Telegram
  • Facebook Messenger
  • LinkedIn
  • Copy Link

ਮਾਨਸਾ, 15 ਅਗਸਤ:(ਪ੍ਰੈਸ ਕੀ ਤਾਕਤ ਬਿਉਰੋ): ਆਜ਼ਾਦੀ ਦਿਹਾੜੇ ਦੇ ਸ਼ੁੱਭ ਮੌਕੇ ’ਤੇ ਪੰਜਾਬ ਦੇ ਕੈਬਨਿਟ ਮੰਤਰੀ ਸ. ਗੁਰਪ੍ਰੀਤ ਸਿੰਘ ਕਾਂਗੜ ਨੇ ਬੁਢਲਾਡਾ ਦੇ ਪਿੰਡ ਬੋੜਾਵਾਲ ਵਿਖੇ ਪੰਜਾਬ ਦੇ ਪਹਿਲੇ ਪੂਰੀ ਤਰਾਂ ਨਾਲ ਏਅਰ ਕੰਡੀਸ਼ਨਡ ਸਰਕਾਰੀ ਹਾਈ ਸਮਾਰਟ ਸਕੂਲ ਦਾ ਉਦਘਾਟਨ ਕੀਤਾ। ਉਨਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਸੂਬੇ ਵਿੱਚ ਸਿੱਖਿਆ ਦਾ ਮਿਆਰ ਉੱਚਾ ਚੁੱਕਣ ਲਈ ਬੇਮਿਸਾਲ ਕਾਰਜ ਕਰਵਾਏ ਜਾ ਹਨ ਅਤੇ ਸਰਕਾਰੀ ਹਾਈ ਸਮਾਰਟ ਸਕੂਲ ਬੋੜਾਵਾਲ ਦੀ ਇਹ ਸੁੰਦਰ ਅਤਿ ਆਧੁਨਿਕ ਸੁਵਿਧਾਵਾਂ ਵਾਲੀ ਇਮਾਰਤ ਸੂਬੇ ਵਿੱਚ ਸਰਕਾਰੀ ਸਕੂਲਾਂ ਦੇ ਹਰ ਪੱਖੋਂ ਬਿਹਤਰੀਨ ਬਣਨ ਦੀ ਗਵਾਹੀ ਦਿੰਦੀ ਹੈ। ਉਨਾਂ ਕਿਹਾ ਕਿ ਪੰਜਾਬ ਸਰਕਾਰ ਨੇ ਸਰਕਾਰੀ ਸਕੂਲਾਂ ਵਿੱਚ ਸਮੇਂ ਦੀ ਲੋੜ ਮੁਤਾਬਕ ਸੁਵਿਧਾਵਾਂ ਮੁਹੱਈਆ ਕਰਵਾਈਆਂ ਜਿਸ ਦੇ ਚਲਦਿਆ ਸਿੱਖਿਆ ਪੱਖੋਂ ਪੰਜਾਬ ਦੇਸ਼ ਦਾ ਮੋਹਰੀ ਸੂਬਾ ਬਣਿਆ।
ਕੈਬਨਿਟ ਮੰਤਰੀ ਸ. ਕਾਂਗੜ ਨੇ ਕਿਹਾ ਕਿ ਸਿੱਖਿਆ ਦੇ ਖੇਤਰ ਵਿੱਚ ਸੁਧਾਰ ਦੇ ਨਿਰੰਤਰ ਉਪਰਾਲਿਆਂ ਦੇ ਸਦਕਾ ਹੁਣ ਪੰਜਾਬ ਦੇ ਸਰਕਾਰੀ ਸਕੂਲ ਪ੍ਰਾਈਵੇਟ ਸਕੂਲਾਂ ਨੂੰ ਮਾਤ ਦੇ ਰਹੇ ਹਨ ਅਤੇ ਸਰਕਾਰੀ ਸਕੂਲਾਂ ਵਿੱਚ ਵਿਦਿਆਰਥੀਆਂ ਦੀ ਦਾਖਲਾ ਦਰ ਵਿੱਚ ਵੱਡਾ ਵਾਧਾ ਹੋਇਆ ਹੈ। ਉਨਾਂ ਖੁਸ਼ੀ ਦਾ ਪ੍ਰਗਟਾਵਾ ਕਰਦਿਆਂ ਕਿਹਾ ਕਿ ਜ਼ਿਲਾ ਮਾਨਸਾ ਦੇ ਹੀ ਕੁੱਲ 195 ਅੱਪਰ ਪ੍ਰਾਇਮਰੀ ਸਕੂਲਾਂ ਵਿੱਚੋਂ 192 ਸਕੂਲ ਅਤੇ 294 ਪ੍ਰਾਇਮਰੀ ਸਕੂਲਾਂ ਵਿੱਚੋਂ 288 ਸਮਾਰਟ ਸਕੂਲ ਦਾ ਦਰਜਾ ਹਾਸਲ ਕਰ ਚੁੱਕੇ ਹਨ। ਉਨਾਂ ਸਰਕਾਰੀ ਸਕੂਲਾਂ ਦੇ ਪਿ੍ਰੰਸੀਪਲਾਂ ਤੇ ਸਟਾਫ਼ ਦੀ ਹੌਂਸਲਾ ਅਫ਼ਜਾਈ ਕਰਦਿਆਂ ਕਿਹਾ ਕਿ ਕੋਵਿਡ ਮਹਾਂਮਾਰੀ ਦੇ ਸੰਕਟਮਈ ਸਮੇਂ ਦੇ ਬਾਵਜੂਦ ਅਧਿਆਪਕਾਂ ਤੇ ਵਿਦਿਆਰਥੀਆਂ ਨੇ ਲਗਾਤਾਰ ਮਿਹਨਤ ਕੀਤੀ ਅਤੇ ਅਕਾਦਮਿਕ ਪੱਧਰ ’ਤੇ ਵਧੀਆ ਨਤੀਜੇ ਹਾਸਲ ਕੀਤੇ।
ਇਸ ਦੌਰਾਨ ਸ. ਕਾਂਗੜ ਨੇ ਸਕੂਲ ਕੰਪਲੈਕਸ ਦਾ ਦੌਰਾ ਕੀਤਾ ਅਤੇ ਬਿਜਲੀ ਦੀ ਬੱਚਤ ਲਈ ਸਥਾਪਤ ਸੋਲਰ ਪਲਾਂਟ, ਐਜੂਸੈਟ ਰੂਮ, ਕੰਪਿਊਟਰ ਲੈਬ, ਸਮਾਰਟ ਕਲਾਸ ਰੂਮ, ਲਾਇਬ੍ਰੇਰੀ, ਸਾਇੰਸ ਲੈਬ, ਭਾਸ਼ਾ ਲੈਬ, ਸਮਾਰਟ ਗੇਟ, ਐਜੂਕੇਸ਼ਨਲ ਪਾਰਕ ਆਦਿ ਦਾ ਜਾਇਜ਼ਾ ਲਿਆ। ਉਨਾਂ ਕਿਹਾ ਕਿ ਸਿੱਖਿਆ ਵਿਭਾਗ ਵੱਲੋਂ ਜਾਰੀ ਕੀਤੀ ਕਰੀਬ 20 ਲੱਖ ਰੁਪਏ ਦੀ ਗਰਾਂਟ ਦੇ ਨਾਲ ਨਾਲ ਸਕੂਲ ਦੇ ਪਿ੍ਰੰਸੀਪਲ ਸਮੇਤ ਸਮੂਹ ਸਟਾਫ਼ ਵੱਲੋਂ ਗ੍ਰਾਮ ਪੰਚਾਇਤ ਤੇ ਹੋਰ ਸਮਾਜ ਸੇਵੀ ਸੰਗਠਨਾਂ ਦੇ ਸਹਿਯੋਗ ਨਾਲ ਇਸ ਸਕੂਲ ਦਾ ਕਾਇਆ ਕਲਪ ਕੀਤਾ ਗਿਆ ਹੈ ਜੋ ਕਿ ਸ਼ਲਾਘਾਯੋਗ ਉਪਰਾਲਾ ਹੈ। ਉਨਾਂ ਇਸ ਦੌਰਾਨ ਸਕੂਲ ਕੰਪਲੈਕਸ ਵਿਖੇ ਹੀ ਸਥਾਪਿਤ ਬੈਡਮਿੰਟਨ ਹਾਲ ਵਿਖੇ ਵਿਦਿਆਰਥੀਆਂ ਨਾਲ ਬੈਡਮਿੰਟਨ ਵੀ ਖੇਡਿਆ।
ਸਮਾਗਮ ਦੌਰਾਨ ਕੈਬਨਿਟ ਮੰਤਰੀ ਦੁਆਰਾ ਜ਼ਿਲਾ ਸਿੱਖਿਆ ਅਫ਼ਸਰ ਸ਼੍ਰੀਮਤੀ ਅੰਜੂ ਗੁਪਤਾ, ਸਕੂਲ ਦੇ ਮੁੱਖ ਅਧਿਆਪਕ ਸ. ਹਰਜਿੰਦਰ ਸਿੰਘ ਵਿਰਦੀ ਅਤੇ ਪਿੰਡ ਦੇ ਸਰਪੰਚ ਸ. ਗੁਰਮੇਲ ਸਿੰਘ ਨੂੰ ਵਿਸ਼ੇਸ਼ ਤੌਰ ’ਤੇ ਸਨਮਾਨਿਤ ਕੀਤਾ ਗਿਆ। ਸਮਾਗਮ ਦੌਰਾਨ ਡਿਪਟੀ ਕਮਿਸ਼ਨਰ ਸ਼੍ਰੀ ਮਹਿੰਦਰ ਪਾਲ, ਐਸ.ਐਸ.ਪੀ ਡਾ. ਨਰਿੰਦਰ ਭਾਰਗਵ, ਸੀਨੀਅਰ ਕਾਂਗਰਸੀ ਆਗੂ ਸ਼੍ਰੀਮਤੀ ਰਣਜੀਤ ਕੌਰ ਭੱਟੀ ਅਤੇ ਡਾ. ਮੰਜੂ ਬਾਂਸਲ, ਪੰਜਾਬ ਰਾਜ ਸਫ਼ਾਈ ਕਰਮਚਾਰੀ ਕਮਿਸ਼ਨ ਦੇ ਵਾਈਸ ਚੇਅਰਮੈਨ ਸ਼੍ਰੀ ਰਾਮ ਸਿੰਘ ਸਰਦੂਲਗੜ, ਕਾਂਗਰਸੀ ਆਗੂ ਸ਼੍ਰੀ ਬੋਘ ਸਿੰਘ ਦਾਤੇਵਾਸ, ਸ਼੍ਰੀ ਮਾਈਕਲ ਗਾਗੋਵਾਲ, ਐਸ.ਡੀ.ਐਮ ਸ਼੍ਰੀ ਕਾਲਾ ਰਾਮ ਕਾਂਸਲ ਤੋਂ ਇਲਾਵਾ ਵੱਖ-ਵੱਖ ਸਮਾਜ ਸੇਵੀ ਸੰਗਠਨਾਂ ਨੂੰ ਵੀ ਸਨਮਾਨਿਤ ਕੀਤਾ ਗਿਆ।

Post Views: 87
  • Facebook
  • Twitter
  • WhatsApp
  • Telegram
  • Facebook Messenger
  • LinkedIn
  • Copy Link
Tags: Cabinet MinisterChief Minister Captain Amarinder SinghDeputy Commissioner Shri Mohinder Palfirst Air Conditioned Government School buildingGovernment School Punjab Revenue Minister S. Gurpreet Singh Kangarlatest newslatest on Punjablatest updatesMansa Districtpress ki taquat newsPunjabi khabransmart schoolssolar power plantSSP Dr. Narendra Bhargavthe Punjab government
Previous Post

Exactly what does “Sugar Daddy” Really Imply?

Next Post

ਆਜਾਦੀ ਦਿਵਸ ਤੇ ਮੁੱਖ ਮੰਤਰੀ ਨੇ ਪਾਕਿਸਤਾਨ ਹਮਲਾਵਰਾਂ ਨੂੰ  ਮੂੰਹ ਤੋੜਵਾਂ ਜਵਾਬ ਦੇਣ ਦਾ ਕੀਤਾ ਪ੍ਰਣ

Next Post
ਅਮਰਿੰਦਰ ਵੱਲੋਂ ਖੇਡ ਕਿੱਟਾਂ, ਓਪਨ ਏਅਰ ਜਿੰਮ ਅਤੇ ਮਹਿਲਾ ਮੰਡਲਾਂ ਲਈ ਵੀ 60 ਕਰੋੜ ਨੂੰ ਪ੍ਰਵਾਨਗੀ ;  ‘ਪੰਜਾਬ ਨਿਰਮਾਣ ਪ੍ਰੋਗਰਾਮ’ ਤਹਿਤ 658 ਕਰੋੜ ਰੁਪਏ ਮਨਜ਼ੂਰ

ਆਜਾਦੀ ਦਿਵਸ ਤੇ ਮੁੱਖ ਮੰਤਰੀ ਨੇ ਪਾਕਿਸਤਾਨ ਹਮਲਾਵਰਾਂ ਨੂੰ  ਮੂੰਹ ਤੋੜਵਾਂ ਜਵਾਬ ਦੇਣ ਦਾ ਕੀਤਾ ਪ੍ਰਣ

Press Ki Taquat

© 2023 presskitaquat.com - Powered by AMBIT SOLUTIONS+917488039982

Navigate Site

  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US

Follow Us

No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US

© 2023 presskitaquat.com - Powered by AMBIT SOLUTIONS+917488039982

Welcome Back!

Login to your account below

Forgotten Password?

Retrieve your password

Please enter your username or email address to reset your password.

Log In