ਆਮ ਆਦਮੀ ਪਾਰਟੀ ਸਰਕਾਰ (AAP Govt) ਦੇ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ (Gurmeet Singh Meet Hayer) ਤੀਜੇ ਮੰਤਰੀ ਹਨ ਜਿਹੜੇ ਵਿਆਹ ਦੇ ਬੰਧਨ ‘ਚ ਬੱਝ ਗਏ ਹਨ। ਚੰਡੀਗੜ੍ਹ ਵਿਖੇ ਪਰਿਵਾਰਕ ਮੈਂਬਰਾਂ ਦੀ ਹਾਜ਼ਰੀ ‘ਚ ਆਨੰਦ ਕਾਰਜ ਦੀ ਰਸਮ ਹੋਈ। ਵਿਆਹ ਦੀਆਂ ਰਸਮਾਂ ਬਹੁਤ ਹੀ ਸਾਦੇ ਢੰਗ ਨਾਲ ਹੋਈਆਂ। ਭਾਈ ਬਲਵਿੰਦਰ ਸਿੰਘ ਰੰਗੀਲਾ ਜੀ ਨੇ ਰਸਭਿੰਨਾ ਸ਼ਬਦ ਕੀਰਤਨ ਕੀਤਾ।