No Result
View All Result
Tuesday, February 10, 2026
Press Ki Taquat
No Result
View All Result
  • Login
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US
No Result
View All Result
Press Ki Taquat
No Result
View All Result
Home PUNJAB

ਜਨਤਕ ਥਾਵਾਂ `ਤੇ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਨੂੰ ਹੋਵੇਗਾ ਜ਼ੁਰਮਾਨਾ

Subash Bharti by Subash Bharti
in PUNJAB
0
ਜਨਤਕ ਥਾਵਾਂ `ਤੇ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਨੂੰ ਹੋਵੇਗਾ ਜ਼ੁਰਮਾਨਾ
0
SHARES
0
VIEWS
Share on FacebookShare on Twitter

ਸੰਗਰੂਰ, 18 ਮਈ (ਸੁਭਾਸ਼ ਭਾਰਤੀ):
ਕੋਵਿਡ-19 ਨੂੰ ਫੈਲਣ ਤੋਂ ਰੋਕਣ ਲਈ ਪੰਜਾਬ ਭਰ ਵਿੱਚ ਕਰਫਿਊ ਲਗਾਇਆ ਗਿਆ ਹੈ। ਲੋਕਾਂ ਦੀਆਂ ਮੁਸ਼ਕਲਾਂ ਨੂੰ ਧਿਆਨ ਵਿੱਚ ਰੱਖਦਿਆਂ ਪੰਜਾਬ ਸਰਕਾਰ ਵੱਲੋਂ ਕੁਝ ਛੋਟਾਂ ਦਿੱਤੀਆਂ ਗਈਆਂ ਹਨ। ਇਸ ਮੌਕੇ ਵੀ ਪੰਜਾਬ ਸਰਕਾਰ ਵੱਲੋਂ ਲੋਕਾਂ ਨੂੰ ਮਾਸਕ ਪਹਿਨਣ, ਉਚਿਤ ਸਮਾਜਿਕ ਦੂਰੀ ਰੱਖਣ ਅਤੇ ਜਨਤਕ ਥਾਵਾਂ `ਤੇ ਥੁੱਕਣ ਦੀ ਮਨਾਹੀ ਕੀਤੀ ਗਈ ਹੈ ।
ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਸੰਗਰੂਰ ਘਨਸ਼ਿਆਮ ਥੋਰੀ ਨੇ ਦੱਸਿਆ ਕਿ ਕੋਵਿਡ-19 ਨੂੰ ਫੈਲਣ ਤੋਂ ਰੋਕਣ ਲਈ ਇਹ ਜ਼ਰੂਰੀ ਹੈ ਕਿ ਹਰ ਵਿਅਕਤੀ ਜਨਤਕ ਥਾਵਾਂ ਤੇ ਜਾਣ ਸਮੇਂ ਮਾਸਕ ਪਹਿਨੇ ਉਚਿਤ ਸਮਾਜਿਕ ਦੂਰੀ ਰੱਖੇ ਅਤੇ ਜਨਤਕ ਥਾਵਾਂ ਤੇ ਥੁੱਕਣ ਤੋਂ ਗੁਰੇਜ਼ ਕਰੇ, ਜਿਨ੍ਹਾਂ ਵਿਅਕਤੀਆਂ ਨੂੰ ਵਿਭਾਗ ਵੱਲੋਂ ਇਕਾਂਤਵਾਸ ਕੀਤਾ ਗਿਆ ਹੈ ਉਹ ਇਕਾਂਤਵਾਸ ਦੀ ਪਾਲਣਾ ਕਰਨ। ਥੋਰੀ ਨੇ ਕਿਹਾ ਕਿ ਜੇਕਰ ਕੋਈ ਵਿਅਕਤੀ ਇਸ ਦੀ ਉਲੰਘਣਾ ਕਰਦਾ ਹੈ ਤਾਂ ਉਸ ਖ਼ਿਲਾਫ਼ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ, ਜੇਕਰ ਕੋਈ ਵਿਅਕਤੀ ਮਾਸਕ ਨਹੀਂ ਪਹਿਨਦਾ ਤਾਂ ਉਸਨੂੰ 200 ਰੁਪਏ ਜੁਰਮਾਨਾ ਕੀਤਾ ਜਾਵੇਗਾ ਇਸਦੇ ਨਾਲ ਹੀ ਇਕਾਂਤ ਵਾਸ ਦੀ ਉਲੰਘਣਾ ਕਰਨ ਵਾਲੇ ਵਿਅਕਤੀ ਨੂੰ 500 ਰੁਪਏ ਜੁਰਮਾਨਾ ਅਤੇ ਜਨਤਕ ਥਾਂ ਤੇ ਥੁੱਕਣ ਵਾਲੇ ਵਿਅਕਤੀ ਨੂੰ 100 ਰੁਪਏ ਜੁਰਮਾਨਾ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਇਸ ਲਈ ਬੀ.ਡੀ.ਪੀ.ਓ. ਨਾਇਬ ਤਹਿਸੀਲਦਾਰ ਅਤੇ ਪੰਜਾਬ ਪੁਲਿਸ ਦੇ ਏ.ਐੱਸ.ਆਈ. ਦੇ ਅਹੁਦੇ ਤੋਂ ਉੱਪਰਲੇ ਸਮੂਹ ਅਧਿਕਾਰੀਆਂ ਅਤੇ ਮਿਊਂਸਪਲ ਕਾਰਪੋਰੇਸ਼ਨਾਂ ਦੇ ਅਧਿਕਾਰੀਆਂ ਦੁਆਰਾ ਅਧਿਕਾਰਤ ਕੀਤੇ ਅਧਿਕਾਰੀ ਜਾਂ ਕਰਮਚਾਰੀ ਇਨ੍ਹਾਂ ਹੁਕਮਾਂ ਨੂੰ ਲਾਗੂ ਕਰਨਗੇ, ਜੇਕਰ ਕੋਈ ਵਿਅਕਤੀ ਇਨ੍ਹਾਂ ਦੀ ਉਲੰਘਣਾ ਕਰਦਾ ਹੈ ਤਾਂ ਉਸ ਦੇ ਖਿਲਾਫ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।

Post Views: 50
Previous Post

ਵਿਧਾਇਕ ਅਮਨ ਅਰੋੜਾ ਨੇ ਸ਼ਰਾਬ ਮਾਫੀਆ ਬਾਰੇ ਮੁੱਖਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਨੂੰ ਚਿੱਠੀ ਲਿਖ ਕੇ ਦਿੱਤੇ ਕਈ ਅਹਿਮ ਸੁਝਾਅ

Next Post

ਪੰਜਾਬ ਵਿੱਚ ਬੁੱਧਵਾਰ ਤੋਂ ਪ੍ਰਾਈਵੇਟ ਤੇ ਮਿੰਨੀ ਬੱਸਾਂ ਦੇ ਨਾਲ-ਨਾਲ ਚਲਾਈਆਂ ਜਾਣਗੀਆਂ ਸੂਬਾ ਟਰਾਂਸਪੋਰਟ ਬਸਾਂ

Next Post
ਪੰਜਾਬ ਵਿੱਚ ਬੁੱਧਵਾਰ ਤੋਂ ਪ੍ਰਾਈਵੇਟ ਤੇ ਮਿੰਨੀ ਬੱਸਾਂ ਦੇ ਨਾਲ-ਨਾਲ ਚਲਾਈਆਂ ਜਾਣਗੀਆਂ ਸੂਬਾ ਟਰਾਂਸਪੋਰਟ ਬਸਾਂ

ਪੰਜਾਬ ਵਿੱਚ ਬੁੱਧਵਾਰ ਤੋਂ ਪ੍ਰਾਈਵੇਟ ਤੇ ਮਿੰਨੀ ਬੱਸਾਂ ਦੇ ਨਾਲ-ਨਾਲ ਚਲਾਈਆਂ ਜਾਣਗੀਆਂ ਸੂਬਾ ਟਰਾਂਸਪੋਰਟ ਬਸਾਂ

Press Ki Taquat

© 2023 presskitaquat.com - Powered by AMBIT SOLUTIONS+917488039982

Navigate Site

  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US

Follow Us

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US

© 2023 presskitaquat.com - Powered by AMBIT SOLUTIONS+917488039982