ਦੱਖਣੀ ਅਫਰੀਕਾ ਅਤੇ ਬੰਗਲਾਦੇਸ਼ ਇੱਕ ਰੋਜ਼ਾ ਕ੍ਰਿਕਟ ਵਿਸ਼ਵ ਕੱਪ ਮੈਚ ਵਿੱਚ ਮੰਗਲਵਾਰ ਨੂੰ ਆਹਮੋ-ਸਾਹਮਣੇ ਹੋਣਗੇ। ਪਿਛਲੇ ਮੈਚ ਵਿੱਚ ਇੰਗਲੈਂਡ ਨੂੰ 229 ਦੌੜਾਂ ਨਾਲ ਹਰਾਉਣ ਵਾਲੀ ਦੱਖਣੀ ਅਫਰੀਕਾ ਟੀਮ ਅੱਗੇ ਬੰਗਲਾਦੇਸ਼ ਖ਼ਿਲਾਫ਼ ਉਲਟਫੇਰ ਤੋਂ ਬਚਣ ਦੀ ਚੁਣੌਤੀ ਹੋਵੇਗੀ। ਬੰਗਲਾਦੇਸ਼ ਦੀ ਟੀਮ ਇਸ ਵਿਸ਼ਵ ਕੱਪ ਵਿੱਚ ਹੁਣ ਤੱਕ ਜੂਝਦੀ ਨਜ਼ਰ ਆਈ ਹੈ ਪਰ ਇਸ ਟੂਰਨਾਮੈਂਟ ਵਿੱਚ ਦੱਖਣੀ ਅਫਰੀਕਾ ਖ਼ਿਲਾਫ਼ ਉਸ ਦਾ ਰਿਕਾਰਡ ਚੰਗਾ ਹੈ। ਉਸ ਨੇ ਦੱਖਣੀ ਅਫਰੀਕਾ ਨੂੰ ਇੱਕ ਰੋਜ਼ਾ ਵੰਨਗੀ ਦੇ ਛੇ ਮੈਚਾਂ ਵਿੱਚ ਹਰਾਇਆ ਹੈ।