No Result
View All Result
Monday, March 23, 2026
Press Ki Taquat
No Result
View All Result
  • Login
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US
No Result
View All Result
Press Ki Taquat
No Result
View All Result
Home BREAKING

ਸਰਕਾਰੀ ਮੈਡੀਕਲ ਕਾਲਜ ਤੇ ਡੈਂਟਲ ਕਾਲਜ ਦੇ ਦੌਰੇ ਦੌਰਾਨ ਮੈਡੀਕਲ ਸਿੱਖਿਆ ਮੰਤਰੀ ਨੇ ਕੀਤੇ ਵੱਡੇ ਐਲਾਨ

admin by admin
in BREAKING, COVER STORY, Education, PUNJAB
0
ਸਰਕਾਰੀ ਮੈਡੀਕਲ ਕਾਲਜ ਤੇ ਡੈਂਟਲ ਕਾਲਜ ਦੇ ਦੌਰੇ ਦੌਰਾਨ ਮੈਡੀਕਲ ਸਿੱਖਿਆ ਮੰਤਰੀ ਨੇ ਕੀਤੇ ਵੱਡੇ ਐਲਾਨ
0
SHARES
0
VIEWS
Share on FacebookShare on Twitter

ਸਰਕਾਰੀ ਰਾਜਿੰਦਰਾ ਹਸਪਤਾਲ ਵਿਖੇ 150 ਕਰੋੜ ਰੁਪਏ ਦੀ ਲਾਗਤ ਨਾਲ ਬਣੇਗਾ ਸਟੇਟ ਆਫ਼ ਦੀ ਆਰਟ ਟਰੋਮਾ ਸੈਂਟਰ : ਡਾ. ਬਲਬੀਰ ਸਿੰਘ
ਪਟਿਆਲਾ, 8 ਜੁਲਾਈ (ਪ੍ਰੈਸ ਕੀ ਤਾਕਤ ਬਿਊਰੋ)
ਪੰਜਾਬ ਦੇ ਮੈਡੀਕਲ ਸਿੱਖਿਆ, ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਅੱਜ ਸਰਕਾਰੀ ਮੈਡੀਕਲ ਕਾਲਜ ਵਿਖੇ ਉੱਚ ਪੱਧਰੀ ਮੀਟਿੰਗ ਕਰਦਿਆਂ ਕਿਹਾ ਕਿ ਸਰਕਾਰੀ ਰਜਿੰਦਰਾ ਹਸਪਤਾਲ ਵਿਖੇ 150 ਕਰੋੜ ਰੁਪਏ ਦੀ ਲਾਗਤ ਨਾਲ ਸਟੇਟ ਆਫ਼ ਦੀ ਆਰਟ ਟਰੋਮਾ ਸੈਂਟਰ ਜਲਦ ਬਣਾਉਣਾ ਸ਼ੁਰੂ ਕੀਤਾ ਜਾਵੇਗਾ।
ਇਸ ਮੌਕੇ ਉਨ੍ਹਾਂ ਕਿਹਾ ਕਿ ਸਰਕਾਰੀ ਮੈਡੀਕਲ ਕਾਲਜ ਪਟਿਆਲਾ ਦੇ ਸੀਨੀਅਰ ਰੈਂਜੀਡੈਂਸ ਸਟਾਫ਼ ਅਤੇ ਹੋਰ ਮੈਡੀਕਲ ਸਟਾਫ਼ ਲਈ ਕਰੀਬ 92 ਕਰੋੜ ਰੁਪਏ ਦੀ ਲਾਗਤ ਨਾਲ ਮਲਟੀਸਟੋਰੀ ਫਲੈਟ ਬਣਾਏ ਜਾਣਗੇ। ਉਨ੍ਹਾਂ ਕਿਹਾ ਕਿ ਸਰਕਾਰੀ ਮੈਡੀਕਲ ਕਾਲਜ ਵਿਖੇ 4.75 ਕਰੋੜ ਰੁਪਏ ਦੀ ਲਾਗਤ ਨਾਲ ਸਪੋਰਟਸ ਹਾਲ ਦਾ ਨਿਰਮਾਣ ਵੀ ਕੀਤਾ ਜਾਵੇਗਾ। ਡਾ. ਬਲਬੀਰ ਸਿੰਘ ਨੇ ਕਿਹਾ ਕਿ ਜੂਨੀਅਰ ਰੈਜੀਡੈਂਟ ਲਈ 13.52 ਕਰੋੜ ਦੀ ਲਾਗਤ ਨਾਲ ਹੋਸਟਲ ਦਾ ਨਿਰਮਾਣ ਕੀਤਾ ਜਾਵੇਗਾ ਅਤੇ 1.11 ਕਰੋੜ ਦੀ ਲਾਗਤ ਨਾਲ ਲਾਂਡਰੀ ਪਲਾਂਟ ਦਾ ਵੀ ਨਵੀਨੀਕਰਨ ਹੋਵੇਗਾ। ਇਸ ਤੋਂ ਇਲਾਵਾ ਈ.ਐਨ.ਟੀ. ਵਿਭਾਗ ਵਿੱਚ 31 ਲੱਖ ਦੀ ਲਾਗਤ ਨਾਲ ਐਡੋਲੋਜੀ ਰੂਮ ਸਥਾਪਤ ਕੀਤਾ ਜਾਵੇਗਾ।
ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਮਾਨ ਵੱਲੋਂ ਸੂਬੇ ਦੇ ਲੋਕਾਂ ਨੂੰ ਬਿਹਤਰ ਸਿਹਤ ਸੇਵਾਵਾਂ ਪ੍ਰਦਾਨ ਕਰਨ ਲਈ ਸਿਹਤ ਖੇਤਰ ਲਈ ਵੱਡਾ ਬਜਟ ਰੱਖਿਆ ਗਿਆ ਹੈ ਤੇ ਸੂਬੇ ਦੇ ਸਿਹਤ ਖੇਤਰ ਦੇ ਬੁਨਿਆਦੀ ਢਾਂਚੇ ਦੇ ਵਿਕਾਸ ਲਈ ਵੱਡੇ ਪੱਧਰ ‘ਤੇ ਕੰਮ ਕੀਤਾ ਜਾ ਰਿਹਾ ਹੈ ਜਿਸ ਦੇ ਨਤੀਜੇ ਜਲਦ ਦੇਖਣ ਨੂੰ ਮਿਲਣਗੇ।
ਇਸ ਮੌਕੇ ਡਾ. ਬਲਬੀਰ ਸਿੰਘ ਨੇ ਕਿਹਾ ਕਿ ਸਰਕਾਰੀ ਡੈਂਟਲ ਕਾਲਜ ਵਿਖੇ ਵੀ ਐਸੋਸੀਏਟ ਪ੍ਰੋਫੈਸਰ ਦੀਆਂ ਅਸਾਮੀਆਂ ਜਲਦੀ ਕੱਢੀਆਂ ਜਾਣਗੀਆਂ ਅਤੇ ਸਿਹਤ ਵਿਭਾਗ ਵਿੱਚ ਸਟਾਫ਼ ਦੀ ਕਮੀ ਨੂੰ ਹਰੇਕ ਪੱਧਰ ‘ਤੇ ਦੂਰ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਵਿਦਿਆਰਥੀਆਂ ਦੇ ਵੀ ਹੋਰਨਾਂ ਇੰਸਟੀਚਿਊਟ ਵਿੱਚ ਦੌਰੇ ਕਰਵਾਏ ਜਾਣਗੇ ਤਾਂ ਜੋ ਗਿਆਨ ਅਤੇ ਤਕਨੀਕ ਦਾ ਆਦਾਨ ਪ੍ਰਦਾਨ ਹੋ ਸਕੇ।
ਇਸ ਮੌਕੇ ਮੈਡੀਕਲ ਸਿੱਖਿਆ ਦੇ ਵਿਸ਼ੇਸ਼ ਮੁੱਖ ਸਕੱਤਰ ਅਨੁਰਾਗ ਅਗਰਵਾਲ, ਗੁਰੂ ਰਵੀਦਾਸ ਆਯੂਰਵੈਦਿਕ ਯੂਨੀਵਰਸਿਟੀ ਉਪ ਕੁਲਪਤੀ ਰਾਹੁਲ ਗੁਪਤਾ ਤੇ ਹੋਰ ਵਿਭਾਗਾਂ ਦੇ ਅਧਿਕਾਰੀ ਵੀ ਮੌਜੂਦ ਸਨ।

Post Views: 130
Tags: #crore#detalcollege#educationminister#govt#mdeicalcollege
Previous Post

ਮਹਿੰਦੀ ਸੱਜਣਾ ਦੀ ਫਿਲਮ ਦੀ ਸੂਟਿੰਗ  ਪੰਜਾਬ ਵਿੱਚ ਚੱਲ ਰਹੀ ‌ਆ ਜੋਰਾਂ ਤੇ

Next Post

ਹਰਿਆਣਾ ‘ਚ ਵੱਡਾ ਹਾਦਸਾ, ਬੱਸ ਅਤੇ ਕਰੂਜ਼ਰ ਦੀ ਟੱਕਰ, 7 ਲੋਕਾਂ ਦੀ ਮੌਤ, 25 ਜ਼ਖਮੀ

Next Post
चंडीगढ़-दिल्ली नेशनल हाईवे पर भीषण सड़क हादसा, बस और ट्रक की हुई टक्कर

ਹਰਿਆਣਾ 'ਚ ਵੱਡਾ ਹਾਦਸਾ, ਬੱਸ ਅਤੇ ਕਰੂਜ਼ਰ ਦੀ ਟੱਕਰ, 7 ਲੋਕਾਂ ਦੀ ਮੌਤ, 25 ਜ਼ਖਮੀ

Press Ki Taquat

© 2023 presskitaquat.com - Powered by AMBIT SOLUTIONS+917488039982

Navigate Site

  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US

Follow Us

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US

© 2023 presskitaquat.com - Powered by AMBIT SOLUTIONS+917488039982