No Result
View All Result
Sunday, May 11, 2025
Press Ki Taquat
No Result
View All Result
  • Login
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US
No Result
View All Result
Press Ki Taquat
No Result
View All Result
Home BREAKING

ਮੀਤ ਹੇਅਰ ਵੱਲੋਂ ਭਾਖੜਾ-ਨੰਗਲ ਪ੍ਰਾਜੈਕਟ ਦਾ ਦੌਰਾ, ਡੈਮ ਅਤੇ ਜਲ ਭੰਡਾਰਨ ਦਾ ਕੀਤਾ ਨਿਰੀਖਣ

admin by admin
in BREAKING, CAREER, COVER STORY, PUNJAB
0
ਮੀਤ ਹੇਅਰ ਵੱਲੋਂ ਭਾਖੜਾ-ਨੰਗਲ ਪ੍ਰਾਜੈਕਟ ਦਾ ਦੌਰਾ, ਡੈਮ ਅਤੇ ਜਲ ਭੰਡਾਰਨ ਦਾ ਕੀਤਾ ਨਿਰੀਖਣ
  • Facebook
  • Twitter
  • WhatsApp
  • Telegram
  • Facebook Messenger
  • LinkedIn
  • Copy Link

ਚੰਡੀਗੜ੍ਹ/ਨੰਗਲ, 02-06-2023(ਪ੍ਰੈਸ ਕੀ ਤਾਕਤ)- ਪੰਜਾਬ ਵਿੱਚ ਕਿਸਾਨਾਂ ਨੂੰ ਸਿੰਜਾਈ ਲਈ ਨਹਿਰੀ ਪਾਣੀ ਮੁਹੱਈਆ ਕਰਵਾਉਣ ਲਈ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਬਿਹਤਰ ਨੈਟਵਰਕ ਮੁਹੱਈਆ ਕਰਵਾ ਰਹੀ ਹੈ। ਆਗਾਮੀ ਮਾਨਸੂਨ ਸੀਜ਼ਨ ਤੋਂ ਪਹਿਲਾਂ ਸੂਬੇ ਵਿੱਚ ਹੜ੍ਹ ਰੋਕੂ ਕੰਮ ਜੂਨ ਮਹੀਨੇ ਮੁਕੰਮਲ ਹੋ ਜਾਣਗੇ। ਇਹ ਗੱਲ ਜਲ ਸਰੋਤ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਬੀਤੀ ਸ਼ਾਮ ਭਾਖੜਾ-ਨੰਗਲ ਡੈਮ ਵਿਖੇ ਭਾਖੜਾ ਬਿਆਸ ਪ੍ਰਬੰਧਕੀ ਬੋਰਡ ਦੇ ਬੁਨਿਆਦੀ ਢਾਂਚੇ ਅਤੇ ਪ੍ਰਬੰਧਨ ਦਾ ਦੌਰਾ ਕਰਨ ਉਪਰੰਤ ਕਹੀ।


ਮੀਤ ਹੇਅਰ ਜੋ ਪਹਿਲੀ ਵਾਰ ਇੱਥੇ ਪੁੱਜੇ ਸਨ, ਨੂੰ ਬੀ.ਬੀ.ਐਮ.ਬੀ. ਅਦਾਰੇ ਅਧੀਨ ਆਉਦੇ ਬੁਨਿਆਦੀ ਢਾਂਚੇ, ਪਾਣੀ ਦੇ ਨਿਯਮਾਂ ਅਤੇ ਸਹਿਭਾਗੀ ਰਾਜਾਂ ਤੋਂ ਵੱਖ-ਵੱਖ ਅਸਾਮੀਆਂ ਦੇ ਸ਼ੇਅਰ ਬਾਰੇ ਜਾਣੂੰ ਕਰਵਾਇਆ ਗਿਆ। ਉਨ੍ਹਾਂ ਚੱਲ ਰਹੇ ਕੰਮਾਂ ਅਤੇ ਭਵਿੱਖ ਦੇ ਪ੍ਰਾਜੈਕਟਾਂ ਬਾਰੇ ਜਾਣਕਾਰੀ ਹਾਸਲ ਕੀਤੀ ਅਤੇ ਭਾਖੜਾ ਬੰਨ੍ਹ ਤੇ ਜਲ ਭੰਡਾਰਨ ਦਾ ਵੀ ਨਿਰੀਖਣ ਕੀਤਾ। ਉਨ੍ਹਾਂ ਡੈਮ ਦਾ ਪੱਧਰ ਦਾ ਮੁਆਇਨਾ ਕਰਦਿਆਂ ਮੌਕੇ ਉਤੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਮਾਨਸੂਨ ਸੀਜ਼ਨ ਦੌਰਾਨ ਕੀਤੇ ਜਾਣ ਵਾਲੇ ਪ੍ਰਬੰਧ ਸਮੇਂ ਸਿਰ ਮੁਕੰਮਲ ਕਰ ਲਏ ਜਾਣ। ਮੌਜੂਦਾ ਸਮੇਂ ਭਾਖੜਾ ਡੈਮ ਵਿੱਚ ਪਾਣੀ ਦਾ ਪੱਧਰ 1563.90 ਫੁੱਟ ਸੀ।


ਜਲ ਸਰੋਤ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਬੀਤੇ ਦਿਨੀਂ ਹੜ੍ਹ ਰੋਕੂ ਪ੍ਰਬੰਧਾਂ ਦਾ ਜਾਇਜ਼ਾ ਲਿਆ ਗਿਆ ਸੀ ਜਿਸ ਵਿੱਚ ਉਨ੍ਹਾਂ ਵੱਲੋਂ ਦਿੱਤੇ ਨਿਰਦੇਸ਼ਾਂ ਤਹਿਤ ਵਿਭਾਗ ਵੱਲੋਂ ਜੂਨ ਮਹੀਨੇ ਤੱਕ ਆਗਾਮੀ ਮਾਨਸੂਨ ਸੀਜ਼ਨ ਦੌਰਾਨ ਹੜ੍ਹਾਂ ਦੇ ਸੰਭਾਵਿਤ ਖਤਰੇ ਨਾਲ ਨਜਿੱਠਣ ਲਈ ਸਾਰੇ ਪ੍ਰਬੰਧ ਮੁਕੰਮਲ ਕਰ ਲਏ ਜਾਣਗੇ। ਉਨ੍ਹਾਂ ਕਿਹਾ ਕਿ ਜਲ ਸਰੋਤ ਵਿਭਾਗ ਵੱਲੋਂ ਇਸ ਵਾਰ ਟੇਲਾਂ ਤੱਕ ਕਿਸਾਨਾਂ ਨੂੰ ਉਨ੍ਹਾਂ ਦੀ ਮੰਗ ਅਨੁਸਾਰ ਨਹਿਰੀ ਪਾਣੀ ਪੁੱਜਦਾ ਕੀਤਾ ਗਿਆ ਜੋ ਕਿ ਸੂਬੇ ਵਿੱਚ ਪਹਿਲੀ ਵਾਰ ਹੋਇਆ।


ਮੀਤ ਹੇਅਰ ਨੇ ਹਰਿਆਲੀ ਤੇ ਵਾਤਾਵਰਣ ਨੂੰ ਮਹੱਤਤਾ ਦਿੰਦੇ ਹੋਏ ਬੀ.ਬੀ.ਐਮ.ਬੀ. ਕੰਪਲੈਕਸ ਵਿੱਚ ਪੌਦਾ ਵੀ ਲਾਇਆ। ਉਨ੍ਹਾਂ ਭਾਖੜਾ ਬੰਨ੍ਹ ’ਤੇ ਸਥਿਤ ਸ਼ਹੀਦੀ ਸਮਾਰਕ ਉਤੇ ਸਿਜਦਾ ਕਰਦਿਆਂ ਸ਼ਰਧਾਂਜਲੀ ਵੀ ਭੇਂਟ ਕੀਤੀ।

ਇਸ ਮੌਕੇ ਮੁੱਖ ਇੰਜਨੀਅਰ ਭਾਖੜਾ ਡੈਮ (ਬੀ.ਬੀ.ਐਮ.ਬੀ.) ਚਰਨਪ੍ਰੀਤ ਸਿੰਘ ਵੀ ਹਾਜ਼ਰ ਸਨ।

Post Views: 92
  • Facebook
  • Twitter
  • WhatsApp
  • Telegram
  • Facebook Messenger
  • LinkedIn
  • Copy Link
Tags: #IndiaFightsCoronabest current affairsboard examsBusiness NewsCBSEcivil serviceseditorialeditorial analysiseditorial analysis of the hinduenglish grammargeneral knowledgegeographyindia year bookindian economyindian politylearn englishmodern historyncert booksnews todayprelims 2021srijan indiasrijanindiaonetechnologythe hindu analysisthe hindu newspaper todaytodays newspaperupscvocabulary
Previous Post

ਖੇਡ ਮੰਤਰੀ ਮੀਤ ਹੇਅਰ ਨੇ ਜੂਨੀਅਰ ਹਾਕੀ ਏਸ਼ੀਆ ਕੱਪ ਜੇਤੂ ਭਾਰਤੀ ਟੀਮ ਨੂੰ ਦਿੱਤੀ ਮੁਬਾਰਕਬਾਦ

Next Post

ਗੁਰੂਗ੍ਰਾਮ ਜਲ ਸਪਲਾਈ ਅਤੇ ਮੇਵਾਤ ਫੀਡਰ ਪਾਈਪਲਾਈਨ ਮਹੱਤਵਪੂਰਨ ਪ੍ਰੋਜੈਕਟ

Next Post
ਗੁਰੂਗ੍ਰਾਮ ਜਲ ਸਪਲਾਈ ਅਤੇ ਮੇਵਾਤ ਫੀਡਰ ਪਾਈਪਲਾਈਨ ਮਹੱਤਵਪੂਰਨ ਪ੍ਰੋਜੈਕਟ

ਗੁਰੂਗ੍ਰਾਮ ਜਲ ਸਪਲਾਈ ਅਤੇ ਮੇਵਾਤ ਫੀਡਰ ਪਾਈਪਲਾਈਨ ਮਹੱਤਵਪੂਰਨ ਪ੍ਰੋਜੈਕਟ

Press Ki Taquat

© 2023 presskitaquat.com - Powered by AMBIT SOLUTIONS+917488039982

Navigate Site

  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US

Follow Us

No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US

© 2023 presskitaquat.com - Powered by AMBIT SOLUTIONS+917488039982

Welcome Back!

Login to your account below

Forgotten Password?

Retrieve your password

Please enter your username or email address to reset your password.

Log In