No Result
View All Result
Wednesday, May 6, 2026
Press Ki Taquat
No Result
View All Result
  • Login
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US
No Result
View All Result
Press Ki Taquat
No Result
View All Result
Home BREAKING

ਮੀਤ ਹੇਅਰ ਵੱਲੋਂ ਕਜੌਲੀ ਵਾਟਰ ਵਰਕਸ ਦਾ ਦੌਰਾ, ਟਰਾਈਸਿਟੀ ਨੂੰ ਪਾਣੀ ਸਪਲਾਈ ਚ ਕੋਈ ਦਿੱਕਤ ਨਹੀਂ ਆਉਣ ਦਿੱਤੀ ਜਾਵੇਗੀ

admin by admin
in BREAKING, CHANDIGARH, COVER STORY, PUNJAB
0
ਮੀਤ ਹੇਅਰ ਵੱਲੋਂ ਕਜੌਲੀ ਵਾਟਰ ਵਰਕਸ ਦਾ ਦੌਰਾ, ਟਰਾਈਸਿਟੀ ਨੂੰ ਪਾਣੀ ਸਪਲਾਈ ਚ ਕੋਈ ਦਿੱਕਤ ਨਹੀਂ ਆਉਣ ਦਿੱਤੀ ਜਾਵੇਗੀ
0
SHARES
0
VIEWS
Share on FacebookShare on Twitter

ਨੁਕਸਾਨਗ੍ਰਸਤ ਪਾਈਪਾਂ ਦੀ ਮੁਰੰਮਤ ਦਾ ਕੰਮ ਤੇਜ਼ੀ ਨਾਲ ਕਰਨ ਦੇ ਨਿਰਦੇਸ਼

ਮੋਰਿੰਡਾ/ਚੰਡੀਗੜ੍ਹ, 13 ਜੁਲਾਈ (ਪ੍ਰੈਸ ਕੀ ਤਾਕਤ ਬਿਊਰੋ)
ਪੰਜਾਬ ਦੇ ਜਲ ਸਰੋਤ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਵੱਲੋਂ ਅੱਜ ਕਜੌਲੀ ਵਾਟਰ ਵਰਕਸ ਦਾ ਦੌਰਾ ਕਰਕੇ ਟਰਾਈਸਿਟੀ ਨੂੰ ਹੋ ਰਹੀ ਪਾਣੀ ਦੀ ਸਪਲਾਈ ਦੇ ਕੰਮ ਦਾ ਜਾਇਜ਼ਾ ਲਿਆ। ਇਸ ਮੌਕੇ ਡਿਪਟੀ ਕਮਿਸ਼ਨਰ ਰੂਪਨਗਰ ਪ੍ਰੀਤੀ ਯਾਦਵ, ਐਸ.ਐਸ.ਪੀ. ਵਿਵੇਕ ਸੋਨੀ ਅਤੇ ਜਲ ਸਰੋਤ ਤੇ ਜਲ ਸਪਲਾਈ ਦੇ ਅਧਿਕਾਰੀ ਵੀ ਹਾਜ਼ਰ ਸਨ।

ਮੀਤ ਹੇਅਰ ਨੇ ਨੁਕਸਾਨਗ੍ਰਸਤ ਪਾਈਪਾਂ ਦੀ ਮੁਰੰਮਤ ਦਾ ਕੰਮ ਤੇਜ਼ੀ ਨਾਲ ਕਰਨ ਦੇ ਨਿਰਦੇਸ਼ ਦਿੰਦਿਆਂ ਕਿਹਾ ਕਿ ਮੁਹਾਲੀ, ਚੰਡੀਗੜ੍ਹ ਤੇ ਚੰਡੀਮੰਦਰ ਨੂੰ ਪਾਣੀ ਦੀ ਸਪਲਾਈ ਪ੍ਰਮੁੱਖ ਤਰਜੀਹ ਹੈ। ਉਨ੍ਹਾਂ ਕਿਹਾ ਕਿ ਆਉਣ ਵਾਲੇ ਦਿਨਾਂ ਵਿੱਚ ਬਾਰਸ਼ਾਂ ਦੀ ਸੰਭਾਵਨਾ ਨਾਲ ਕਿਸੇ ਵੀ ਅਣਸੁਖਾਵੀਂ ਸਥਿਤੀ ਪੈਦਾ ਹੋਣ ਦੀ ਸੂਰਤ ਵਿੱਚ ਪਾਣੀ ਦੀਆਂ ਪਾਈਪਾਂ ਦੀ ਸੁਰੱਖਿਆ ਯਕੀਨੀ ਬਣਾਈ ਜਾਵੇ।

ਮੀਤ ਹੇਅਰ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੇ ਨਿਰਦੇਸ਼ਾਂ ਉਤੇ ਰਾਹਤ ਕਾਰਜ ਜੰਗੀ ਪੱਧਰ ਉਤੇ ਜਾਰੀ ਹਨ ਅਤੇ ਇਹਤਿਆਤ ਵਜੋਂ ਅਗਾਊਂ ਪ੍ਰਬੰਧ ਵੀ ਕੀਤੇ ਜਾ ਰਹੇ ਹਨ।ਉਨ੍ਹਾਂ ਕਿਹਾ ਕਿ ਜਲ ਸਰੋਤ ਵਿਭਾਗ ਵੱਲੋਂ ਲੋੜੀਂਦੇ ਮਿੱਟੀ ਦੇ ਥੈਲੇ ਅਤੇ ਖਾਲੀ ਬੈਗਾਂ ਦਾ ਪ੍ਰਬੰਧ ਕੀਤਾ ਗਿਆ ਹੈ।ਪਾਣੀ ਦਾ ਪੱਧਰ ਘਟਾ ਕੇ ਮੁਰੰਮਤ ਦੇ ਕੰਮ ਵਿੱਚ ਮੱਦਦ ਕੀਤੀ ਜਾ ਰਹੀ ਹੈ।ਪਾਈਪਾਂ ਦੀ ਮੁਰੰਮਤ ਦੇ ਕੰਮ ਵਿੱਚ ਵਿਭਾਗ ਦੇ ਕਰਮਚਾਰੀ ਲੱਗੇ ਹੋਏ ਹਨ।

ਜ਼ਿਕਰਯੋਗ ਹੈ ਕਿ ਭਾਖੜਾ ਮੇਨ ਲਾਈਨ ਤੋਂ ਕਜੌਲੀ ਵਾਟਰ ਵਰਕਸ ਰਾਹੀਂ ਰੋਜ਼ਾਨਾ ਟਰਾਈਸਿਟੀ ਨੂੰ ਪੀਣ ਵਾਲਾ ਪਾਣੀ ਮੁਹੱਈਆ ਕਰਵਾਉਣ ਲਈ 120 ਮਿਲੀਅਨ ਗੇਲਨ ਪ੍ਰਤੀ ਦਿਨ ਸਮਰੱਥਾ ਵਾਲੀਆਂ ਪੰਜ ਪਾਈਪਾਂ ਵਿੱਚੋਂ ਪੰਜਾਬ ਦੇ ਜਲ ਸਪਲਾਈ ਵਿਭਾਗ ਦੀ ਇਕ ਪਾਈਪ ਨੂੰ ਨੁਕਸਾਨ ਹੋਇਆ ਜਦੋਂ ਕਿ ਚੰਡੀਗੜ੍ਹ ਪ੍ਰਸ਼ਾਸਨ ਦੀ ਇਕ ਪਾਈਪਲਾਈਨ ਪੂਰੀ ਤਰ੍ਹਾਂ ਨੁਕਸਾਨੀ ਗਈ ਹੈ। ਦੋਵੇਂ ਪਾਈਪਾਂ ਦੀ ਸਮਰੱਥਾ 20-20 ਮਿਲੀਅਨ ਗੇਲਨ ਪ੍ਰਤੀ ਦਿਨ ਹੈ।

Post Views: 107
Tags: #gurmeet singh meet#water supply departmentfloodliverPunjab
Previous Post

ਯਮੁਨਾ ਦੇ ਪਾਣੀ ’ਚ ਡੁੱਬਣ ਲੱਗੀ ਦਿੱਲੀ, ਮੁੱਖ ਮੰਤਰੀ ਤੇ ਹੋਰ ਮੰਤਰੀਆਂ ਦੇ ਦਫ਼ਤਰਾਂ ਵਾਲੇ ਸਕੱਤਰੇਤ ’ਚ ਪਾਣੀ ਭਰਿਆ

Next Post

ਮੇਰੀ ਫਸਲ ਮੇਰਾ ਬਿਊਰਾ ਪੋਰਟਲ ‘ਤੇ ਕਿਸਾਨਾਂ ਦੀ ਜਮੀਨ ਦਾ ਕਰਵਾਇਆ ਜਾਵੇਗਾ ਸੌ-ਫੀਸਦੀ ਰਜਿਸਟ੍ਰੇਸ਼ਣ – ਮੁੱਖ ਮੰਤਰੀ ਮਨੋਹਰ ਲਾਲ

Next Post
ਨੌਜੁਆਨਾ ਦੇ ਕੌਸ਼ਲ ਵਿਕਾਸ ਦੇ ਨਾਲ ਰੁਜਗਾਰ ਦਿਵਾਉਣਾ ਸਾਡੀ ਪ੍ਰਾਥਮਿਕਤਾ – ਮੁੱਖ ਮੰਤਰੀ

ਮੇਰੀ ਫਸਲ ਮੇਰਾ ਬਿਊਰਾ ਪੋਰਟਲ 'ਤੇ ਕਿਸਾਨਾਂ ਦੀ ਜਮੀਨ ਦਾ ਕਰਵਾਇਆ ਜਾਵੇਗਾ ਸੌ-ਫੀਸਦੀ ਰਜਿਸਟ੍ਰੇਸ਼ਣ - ਮੁੱਖ ਮੰਤਰੀ ਮਨੋਹਰ ਲਾਲ

Press Ki Taquat

© 2026 presskitaquat.com - Powered by Press Ki Taquat+919041568800

Navigate Site

  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US

Follow Us

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US

© 2026 presskitaquat.com - Powered by Press Ki Taquat+919041568800