No Result
View All Result
Saturday, May 16, 2026
Press Ki Taquat
No Result
View All Result
  • Login
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US
No Result
View All Result
Press Ki Taquat
No Result
View All Result
Home BREAKING

‘ਸੇਫ਼ ਫੂਡ ਐਂਡ ਹੈਲਦੀ ਡਾਇਟਜ਼’ ਦੀ ਜ਼ਿਲ੍ਹਾ ਪੱਧਰੀ ਐਡਵਾਈਜ਼ਰੀ ਕਮੇਟੀ ਦੀ ਹੋਈ ਮੀਟਿੰਗ

admin by admin
in BREAKING, National, POLITICS, PUNJAB
0
‘ਸੇਫ਼ ਫੂਡ ਐਂਡ ਹੈਲਦੀ ਡਾਇਟਜ਼’ ਦੀ ਜ਼ਿਲ੍ਹਾ ਪੱਧਰੀ ਐਡਵਾਈਜ਼ਰੀ ਕਮੇਟੀ ਦੀ ਹੋਈ ਮੀਟਿੰਗ
0
SHARES
0
VIEWS
Share on FacebookShare on Twitter

ਮਾਲੇਰਕੋਟਲਾ 07 ਫਰਵਰੀ :ਬਲਜੀਤ ਸਿੰਘ ਹੁਸੈਨਪੁਰਾ ,ਇਮਰਾਨ ਖਾਨ( ਪ੍ਰੈਸ ਕੀ ਤਾਕਤ ਬਿਊਰੋ): ਸਹਾਇਕ ਕਮਿਸ਼ਨਰ ਮਾਲੇਰਕੋਟਲਾ ਸ੍ਰੀ ਗੁਰਮੀਤ ਕੁਮਾਰ ਨੇ ‘ਸੇਫ਼ ਫੂਡ ਐਂਡ ਹੈਲਦੀ ਡਾਇਟਜ਼’ ਦੀ ਜ਼ਿਲ੍ਹਾ ਪੱਧਰੀ ਐਡਵਾਈਜ਼ਰੀ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆ ਕਿਹਾ ਕਿ ਜ਼ਿਲ੍ਹਾ ਪ੍ਰਾਸ਼ਸਨ ਆਮ ਜਨਤਾ ਨੂੰ ਸ਼ੁੱਧ ਖਾਧ ਪਦਾਰਥ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ । ਜ਼ਿਲ੍ਹਾ ਪ੍ਰਾਸ਼ਸਨ ਲੋਕਾਂ ਦੀ ਸਿਹਤ ਨਾਲ ਖਿਲਵਾੜ ਬਰਦਾਸ਼ਤ ਯੋਗ ਨਹੀਂ ਹੈ ਅਤੇ ਅਜਿਹਾ ਕਰਨ ਵਾਲਿਆਂ ਖਿਲਾਫ਼ ਸਖ਼ਤ ਕਾਰਵਾਈ ਉਲੀਕੀ ਜਾਵੇਗੀ।

ਉਨ੍ਹਾਂ ਕਿਹਾ ਕਿ  ਫੁਡ ਸੇਫਟੀ ਅਧੀਨ ਖਾਣ-ਪੀਣ ਵਾਲੀਆਂ ਵਸਤੂਆਂ ਦਾ ਵਪਾਰ ਕਰਨ ਵਾਲਿਆਂ ਨੂੰ ਫੂਡ ਸੇਫ਼ਟੀ ਲਾਇਸੈਂਸ ਲੈਣਾ ਅਤੇ ਆਪਣੀ ਰਜਿਸਟ੍ਰੇਸ਼ਨ ਕਰਵਾਉਣੀ ਲਾਜ਼ਮੀ ਹੈ। ਸਰਕਾਰ ਵੱਲੋਂ ਚਲਾਏ ਜਾ ਰਹੇ ਆਨਲਾਇਨ ਐੱਫ.ਐੱਸ.ਐੱਸ.ਏ.ਆਈ ਦੇ ਪੋਰਟਲ ਤੇ ਜਾ ਕੇ ਕੋਈ ਵੀ ਵਿਅਕਤੀ ਖੁਦ ਰਜਿਸਟ੍ਰੇਸ਼ਨ ਲਈ ਅਪਲਾਈ ਕਰ ਸਕਦਾ ਹੈ ਅਤੇ ਅਪਲਾਈ ਕਰਨ ਉਪਰੰਤ ਦੋ ਦਿਨਾਂ ਦੇ ਅੰਦਰ-ਅੰਦਰ ਉਸ ਨੂੰ ਉਸ ਦੇ ਮੋਬਾਇਲ ਤੇ ਰਜਿਸਟ੍ਰੇਸ਼ਨ ਸਰਟੀਫਿਕੇਟ ਪ੍ਰਾਪਤ ਹੋ ਜਾਵੇਗਾ।

ਸ੍ਰੀ ਗੁਰਮੀਤ ਕੁਮਾਰ ਨੇ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਹਦਾਇਤ ਕਰਦਿਆ ਕਿਹਾ ਕਿ ਪੰਜਾਬ ਸਰਕਾਰ ਲੋਕਾਂ ਦੀ ਸਿਹਤ ਸੁਰੱਖਿਆ ਲਈ ਪੂਰੀ ਤਰ੍ਹਾਂ ਗੰਭੀਰ ਹੈ ਅਤੇ ਜੇਕਰ ਕੋਈ ਵੀ ਦੁਕਾਨਦਾਰ  ਖਾਣ-ਪੀਣ ਦੀਆਂ ਵਸਤਾਂ ਵਿੱਚ ਮਿਲਾਵਟ ਕਰਦਾ ਜਾਂ ਲੋਕਾਂ ਦੀ ਸਿਹਤ ਨੂੰ ਖ਼ਤਰੇ ਵਿੱਚ ਪਾਉਂਦਾ  ਪਾਇਆ ਜਾਂਦਾ ਹੈ ਤਾਂ ਉਸ ਖਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ। ਉਨ੍ਹਾਂ ਸਬਜ਼ੀ ਮੰਡੀ ਵਿਖੇ ਲੱਗਣ ਵਾਲੀਆਂ ਰੇਹੜੀ ਵਾਲਿਆਂ ਦੀ ਰਜਿਸਟਰੇਸ਼ਨ ਕਰਵਾਉਣ ਲਈ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਜ਼ਿਲ੍ਹਾ ਸਿਹਤ ਵਿਭਾਗ ਦਾ ਪੂਰਾ ਸਹਿਯੋਗ ਦੇਣ ਲਈ ਕਿਹਾ। ਉਹਨਾਂ ਸਿਹਤ ਵਿਭਾਗ ਦੇ ਅਧਿਕਾਰੀਆਂ ਨੂੰ ਖਾਣ ਪੀਣ ਵਾਲੀਆ ਵਸਤਾਂ ਦੀ ਵਿਕਰੀ ਅਤੇ ਉਤਪਾਦ ਕਰ ਰਹੇ ਅਦਾਰਿਆਂ ਦੀ ਚੈਕਿੰਗ ਵਧਾਉਣ ਅਤੇ ਫੂਡ ਸੈਂਪਲਿੰਗ ਵਧਾਉਣ ਦੀਆਂ ਹਦਾਇਤਾਂ ਵੀ ਜਾਰੀ ਕੀਤੀਆਂ । ਉਨ੍ਹਾਂ ਸਾਰੇ ਫੂਡ ਵਿਕਰੇਤਾ ਨੂੰ ਹਦਾਇਤ ਕੀਤੀ ਕਿ ਉਹ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਫੂਡ ਤਿਆਰ ਕਰਨ ਵਾਲੇ ਮਾਲਿਕ ਜਾਂ ਮੁਲਾਜ਼ਮਾਂ ਨੂੰ ਇਹ ਟ੍ਰੇਨਿੰਗ ਜ਼ਰੂਰ ਕਰਵਾਉਣ।

ਉਨ੍ਹਾਂ ਨੇ ਲੋਕਾਂ ਨੂੰ ਵੀ ਅਪੀਲ ਕਰਦਿਆਂ ਕਿਹਾ ਕਿ ਜੇਕਰ ਉਨ੍ਹਾਂ ਵੱਲੋਂ ਖਰੀਦਦਾਰੀ ਦੌਰਾਨ ਕੋਈ ਵੀ ਅਜਿਹਾ ਮਾਮਲਾ ਸਾਹਮਣੇ ਆਉਂਦਾ ਹੈ ਤਾਂ ਉਹ ਇਸ ਦੀ ਸੂਚਨਾ ਦਫ਼ਤਰ ਸਿਵਲ ਸਰਜਨ ਮਾਲੇਰਕੋਟਲਾ ਵਿਖੇ ਸਹਾਇਕ ਕਮਿਸ਼ਨਰ ਫੂਡ ਸੇਫਟੀ ਨੂੰ ਦਫ਼ਤਰੀ ਸਮੇਂ ਦੌਰਾਨ ਦੇਣ  ।

ਜ਼ਿਲ੍ਹਾ ਪੱਧਰੀ ਐਡਵਾਈਜ਼ਰੀ ਕਮੇਟੀ  ਦੀ ਮੀਟਿੰਗ ਦੌਰਾਨ ਸਹਾਇਕ ਕਮਿਸ਼ਨਰ ਫੂਡ ਸ੍ਰੀਮਤੀ ਰਾਖੀ ਵਿਨਾੲਕ ਨੇ ਦੱਸਿਆ ਕਿ ਫੂਡ ਸੇਫ਼ਟੀ ਵਿਭਾਗ ਵੱਲੋਂ ਪਿਛਲੇ ਦੋ ਮਹੀਨਿਆਂ ‘ਚ ਕਰੀਬ 305 ਫੂਡ ਸੇਫ਼ਟੀ ਲਾਇਸੈਂਸ  ਜਾਰੀ ਕੀਤੇ ਜਾ ਚੁੱਕੇ ਹਨ । ਉਨ੍ਹਾਂ ਕਿਹਾ ਕਿ ਆਉਣ ਵਾਲੇ ਦਿਨਾਂ  ਵਿੱਚ ਜ਼ਿਲ੍ਹੇ ਭਰ ਵਿੱਚ ਵੱਡੇ ਪੱਧਰ ’ਤੇ ਸੈਂਪਲਿੰਗ ਕੀਤੀ ਜਾਵੇਗੀ ਤਾਂ ਜੋ ਲੋਕਾਂ ਤੱਕ ਮਿਆਰੀ ਮਿਠਾਈਆਂ ਅਤੇ ਹੋਰ ਖਾਣ ਪੀਣ ਦੀਆਂ ਵਸਤਾਂ ਮੁਹੱਈਆ ਹੋ ਸਕਣ।

Post Views: 133
Tags: 1 THE FOOD SAFETY AND STANDARDS ACTDC Kupwara chairs DLAC meet on safe food and healthy dietsDC Leh chairs 2nd DLAC meeting of Safe Food and HealthyDC Poonch chairs District Level Advisory Committee meeting onDistrict Level Advisory Committee held a meeting on Food SafetyDistrict-level advisory panel for food safety reconstitutedDLAC discusses promotion of Safe FoodFirst meeting of Central Advisory Committee of FSSAI onfood safety.pdf - Directorate of Higher Education ShimlaGovernment of SikkimGovernment of Sikkim - GangtokHandbook For Members Of VHSNC - National Health MissionLeh district holds first DLAC meeting on Safe Food andRegistration of Schools serving mid day meal to the studentsState Food Safety Index_Handbook_Single Page
Previous Post

ਭਗਵੰਤ ਮਾਨ ਦੇ ਰਾਜ ਵਿੱਚ ਨਰਸਾਂ ਨੂੰ ਮਿਲੀ ਡਾਕਟਰਾਂ ਦੀ ਜਿੰਮੇਵਾਰੀ- ਸਾਬਕਾ ਸਿਹਤ ਮੰਤਰੀ

Next Post

ਪਟਿਆਲਾ ਪ੍ਰਸ਼ਾਸਨ ਦੀ ਨਿਵੇਕਲੀ ਪਹਿਲਕਦਮੀ, ਸਰਕਾਰੀ ਤੇ ਪ੍ਰਾਈਵੇਟ ਸਕੂਲਾਂ ਦੇ ਵਿਦਿਆਰਥੀਆਂ ਦੇ ਆਦਾਨ-ਪ੍ਰਦਾਨ ਪ੍ਰੋਗਰਾਮ ਦੀ ਸ਼ੁਰੂਆਤ

Next Post
ਪਟਿਆਲਾ ਪ੍ਰਸ਼ਾਸਨ ਦੀ ਨਿਵੇਕਲੀ ਪਹਿਲਕਦਮੀ, ਸਰਕਾਰੀ ਤੇ ਪ੍ਰਾਈਵੇਟ ਸਕੂਲਾਂ ਦੇ ਵਿਦਿਆਰਥੀਆਂ ਦੇ ਆਦਾਨ-ਪ੍ਰਦਾਨ ਪ੍ਰੋਗਰਾਮ ਦੀ ਸ਼ੁਰੂਆਤ

ਪਟਿਆਲਾ ਪ੍ਰਸ਼ਾਸਨ ਦੀ ਨਿਵੇਕਲੀ ਪਹਿਲਕਦਮੀ, ਸਰਕਾਰੀ ਤੇ ਪ੍ਰਾਈਵੇਟ ਸਕੂਲਾਂ ਦੇ ਵਿਦਿਆਰਥੀਆਂ ਦੇ ਆਦਾਨ-ਪ੍ਰਦਾਨ ਪ੍ਰੋਗਰਾਮ ਦੀ ਸ਼ੁਰੂਆਤ

Press Ki Taquat

© 2026 presskitaquat.com - Powered by Press Ki Taquat+919041568800

Navigate Site

  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US

Follow Us

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US

© 2026 presskitaquat.com - Powered by Press Ki Taquat+919041568800