No Result
View All Result
Thursday, March 26, 2026
Press Ki Taquat
No Result
View All Result
  • Login
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US
No Result
View All Result
Press Ki Taquat
No Result
View All Result
Home BREAKING

67ਵੀਆਂ ਨੈਸ਼ਨਲ ਸਕੂਲ ਖੇਡਾਂ ਵਿੱਚ ਅੰਡਰ 19 ਬਾਸਕਟਬਾਲ ਮੁਕਾਬਲਿਆਂ ਦੇ ਆਯੋਜਨ ਦੀ ਤਿਆਰੀ ਲਈ ਮੀਟਿੰਗ

admin by admin
in BREAKING, COVER STORY, PUNJAB
0
67ਵੀਆਂ ਨੈਸ਼ਨਲ ਸਕੂਲ ਖੇਡਾਂ ਵਿੱਚ ਅੰਡਰ 19 ਬਾਸਕਟਬਾਲ ਮੁਕਾਬਲਿਆਂ ਦੇ ਆਯੋਜਨ ਦੀ ਤਿਆਰੀ ਲਈ ਮੀਟਿੰਗ
0
SHARES
0
VIEWS
Share on FacebookShare on Twitter

ਪਟਿਆਲਾ, 21 ਦਸੰਬਰ:
ਸਿੱਖਿਆ ਮੰਤਰੀ ਪੰਜਾਬ ਹਰਜੋਤ ਸਿੰਘ ਬੈਂਸ ਦੀ ਰਹਿਨੁਮਾਈ ਹੇਠ ਡੀਪੀਆਈ ਸੈਕੰਡਰੀ ਸਿੱਖਿਆ ਪੰਜਾਬ ਦੇ ਦਿਸ਼ਾ ਨਿਰਦੇਸ਼ ਅਨੁਸਾਰ ਸਕੂਲ ਸਿੱਖਿਆ ਵਿਭਾਗ ਪੰਜਾਬ ਦੇ ਸਪੋਰਟਸ ਵਿੰਗ ਦੇ ਡਿਪਟੀ ਡਾਇਰੈਕਟਰ ਸੁਨੀਲ ਭਾਰਦਵਾਜ ਦੀ ਪ੍ਰਧਾਨਗੀ ਵਿੱਚ 67ਵੀਆਂ ਨੈਸ਼ਨਲ ਸਕੂਲ ਖੇਡਾਂ ਵਿੱਚ ਅੰਡਰ 19 ਬਾਸਕਟਬਾਲ ਮੁਕਾਬਲਿਆਂ ਦੇ ਆਯੋਜਨ ਦੀ ਤਿਆਰੀ ਲਈ ਮੀਟਿੰਗ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮਲਟੀਪਰਪਜ਼ ਪਾਸੀ ਰੋਡ ਪਟਿਆਲਾ ਵਿਖੇ ਆਯੋਜਿਤ ਕੀਤੀ ਗਈ।
ਡਿਪਟੀ ਡਾਇਰੈਕਟਰ ਸਪੋਰਟਸ ਸੁਨੀਲ ਭਾਰਦਵਾਜ ਨੇ ਸਮੂਹ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਪ੍ਰੇਰਿਤ ਕਰਦਿਆਂ ਕਿਹਾ ਕਿ ਹਰਿੰਦਰ ਕੌਰ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਸਿੱਖਿਆ ਪਟਿਆਲਾ ਦੀ ਦੇਖ-ਰੇਖ ਹੇਠ ਜ਼ਿਲ੍ਹਾ ਪਟਿਆਲਾ ਨੂੰ ਇਸ ਵਾਰ ਬਾਸਕਟਬਾਲ ਦੇ ਅੰਡਰ 19 ਲੜਕਿਆਂ ਦੇ ਮੁਕਾਬਲਿਆਂ ਦਾ ਆਯੋਜਨ ਕਰਨ ਦਾ ਮੌਕਾ ਮਿਲਿਆ ਹੈ। ਇਸ ਲਈ ਸਮੂਹ ਅਧਿਕਾਰੀ ਅਤੇ ਕਰਮਚਾਰੀ ਵਿੱਤ ਵਿਭਾਗ ਅਤੇ ਹੋਰ ਨਿਯਮਾਂ ਅਨੁਸਾਰ ਕਾਰਵਾਈ ਕਰਦਿਆਂ ਆਪਣੀ ਆਪਣੀ ਡਿਊਟੀ ਬਾਖੂਬੀ ਨਿਭਾ ਕੇ ਖੇਡਾਂ ਦੇ ਆਯੋਜਨ ਨੂੰ ਸਫਲ ਬਣਾਉਣ।
ਇਸ ਮੀਟਿੰਗ ਵਿੱਚ ਖੇਡਾਂ ਦੇ ਸੁਚਾਰੂ ਅਤੇ ਪ੍ਰਭਾਵਸ਼ਾਲੀ ਆਯੋਜਨ ਲਈ ਡਿਪਟੀ ਡੀਈਓ ਰਵਿੰਦਰਪਾਲ ਸਿੰਘ, ਪ੍ਰਿੰਸੀਪਲ ਵਿਜੈ ਕਪੂਰ, ਹਰਮਨਦੀਪ ਕੌਰ ਐਸ. ਓ., ਅਮਰਜੋਤ ਸਿੰਘ ਲੈਕਚਰਾਰ ਫਿਜੀਕਲ ਐਜੂਕੇਸ਼ਨ ਅਤੇ ਅੰਤਰ-ਰਾਸ਼ਟਰੀ ਰੈਫਰੀ, ਜਗਜੀਤ ਵਾਲੀਆ, ਬਲਬੀਰ ਸਿੰਘ ਜੱਸਲ ਨੇ ਵੀ ਸੰਬੋਧਨ ਕੀਤਾ। ਮੰਚ ਸੰਚਾਲਨ ਦੀ ਭੂਮਿਕਾ ਅਮਰਿੰਦਰ ਸਿੰਘ ਬਾਬਾ ਨੇ ਨਿਭਾਈ। ਮੀਟਿੰਗ ਉਪਰੰਤ ਡਿਪਟੀ ਡਾਇਰੈਕਟਰ ਸਪੋਰਟਸ ਸੁਨੀਲ ਭਾਰਦਵਾਜ ਅਤੇ ਕਮੇਟੀ ਮੈਂਬਰਾਂ ਨੇ ਬਾਸਕਟਬਾਲ ਖੇਡ ਮੈਦਾਨਾਂ, ਖਿਡਾਰੀਆਂ ਲਈ ਰਿਹਾਇਸ਼ ਸਥਾਨਾਂ ਅਤੇ ਹੋਰ ਪ੍ਰਬੰਧਾਂ ਦਾ ਵੀ ਘੁੰਮ ਕੇ ਜਾਇਜ਼ਾ ਲਿਆ।ਇਸ ਮੌਕੇ ਸਟੇਟ ਸਪੋਰਟਸ ਕਮੇਟੀ ਅਤੇ ਜ਼ਿਲ੍ਹਾ ਖੇਡ ਆਰਗੇਨਾਈਜ਼ਿੰਗ ਕਮੇਟੀ ਪਟਿਆਲਾ ਵੀ ਮੌਜੂਦ ਰਹੇ।

Post Views: 60
Tags: flash flood in patialaflash flood patialaflood in patialaflood patialahimachal latest newslatest newslatest news punjabnews 18 punjabnews punjabnews18news18 punjabnews18 punjab haryananews18 punjab latestnews18 punjab latest newsnews18 punjab newspatiala flood newspatiala latest newspatiala newsPatiala policePatiala today newspunjab latest newspunjab newsPunjab news todaypunjab weather newspunjabi news
Previous Post

ਦੂਧਨਸਾਧਾਂ ਦੇ ਐਸ.ਡੀ.ਐਮ ਵਲੋਂ ਦੁਆਰਾ “ਸੇਫ ਸਕੂਲ ਵਾਹਨ ਪਾਲਿਸੀ” ਸਬੰਧੀ ਸਕੂਲ ਮੁਖੀਆਂ ਨਾਲ ਬੈਠਕ                                

Next Post

ਵੱਡੀ ਖ਼ਬਰ ! ਆਮ ਆਦਮੀ ਪਾਰਟੀ ਦੇ ਕੈਬਨਿਟ ਮੰਤਰੀ ਅਮਨ ਅਰੋੜਾ ਸਮੇਤ 9 ਲੋਕਾਂ ਨੂੰ 2 ਸਾਲ ਦੀ ਸਜ਼ਾ, ਜਾਣੋ ਮਾਮਲਾ

Next Post
CABINET MINISTER AMAN ARORA LAYS FOUNDATION STONE OF DEVELOPMENT WORKS WORTH 50 LAKH AT JAKHEPAL CHAUWAS

ਵੱਡੀ ਖ਼ਬਰ ! ਆਮ ਆਦਮੀ ਪਾਰਟੀ ਦੇ ਕੈਬਨਿਟ ਮੰਤਰੀ ਅਮਨ ਅਰੋੜਾ ਸਮੇਤ 9 ਲੋਕਾਂ ਨੂੰ 2 ਸਾਲ ਦੀ ਸਜ਼ਾ, ਜਾਣੋ ਮਾਮਲਾ

Press Ki Taquat

© 2023 presskitaquat.com - Powered by AMBIT SOLUTIONS+917488039982

Navigate Site

  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US

Follow Us

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US

© 2023 presskitaquat.com - Powered by AMBIT SOLUTIONS+917488039982