ਸੁਨਾਮ, ਜੋਗਿੰਦਰ,22-05-2023(ਪ੍ਰੈਸ ਕੀ ਤਾਕਤ)-ਮੁੱਖ ਮੰਤਰੀ ਸ੍ਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀਆਂ ਲੋਕ ਪੱਖੀ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ ਸੁਨਾਮ ਹਲਕੇ ਦੇ ਪਿੰਡ ਅਕਾਲਗੜ੍ਹ ਬਿਸ਼ਨਪੁਰਾ ਦਾ ਸਰਪੰਚ ਅਤੇ ਤਿੰਨ ਪੰਚ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ ਹਨ।
ਪਿੰਡ ਅਕਾਲਗੜ੍ਹ ਬਿਸ਼ਨਪੁਰਾ ਵਿਖੇ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਣ ਉਪਰੰਤ ਸਰਪੰਚ ਗੁਰਬਖਸ਼ ਸਿੰਘ, ਪੰਚ ਲਖਵਿੰਦਰ ਸਿੰਘ, ਪੰਚ ਬਲਵਿੰਦਰ ਸਿੰਘ, ਪੰਚ ਬਹਾਦਰ ਸਿੰਘ ਨੇ ਕਿਹਾ ਕਿ ਮੁੱਖ ਮੰਤਰੀ ਸ੍ਰੀ ਭਗਵੰਤ ਮਾਨ ਦੀ ਅਗਵਾਈ ਹੇਠ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ ਵੱਲੋਂ ਪਿਛਲੇ ਕਰੀਬ ਸਵਾ ਸਾਲ ਅੰਦਰ ਵਿਧਾਨ ਸਭਾ ਹਲਕਾ ਸੁਨਾਮ ਦੇ ਵਾਸੀਆਂ ਦੀਆਂ ਬਹੁਤ ਸਾਰੀਆਂ ਪ੍ਰਮੁੱਖ ਲੋੜਾਂ ਅਤੇ ਮੰਗਾਂ ਨੂੰ ਪੂਰਾ ਕਰਨ ਲਈ ਅਹਿਮ ਉਪਰਾਲੇ ਕੀਤੇ ਹਨ ਜਿਸ ਨਾਲ ਪੰਜਾਬ ਸਰਕਾਰ ਦੀ ਸ਼ਾਖ ਮਜ਼ਬੂਤ ਹੋਈ ਹੈ ਅਤੇ ਲੋਕਾਂ ਵਿੱਚ ਆਮ ਆਦਮੀ ਪਾਰਟੀ ਪ੍ਰਤੀ ਪਿਆਰ ਅਤੇ ਸਤਿਕਾਰ ਵਿੱਚ ਵਾਧਾ ਹੋਇਆ ਹੈ। ਇਸ ਮੌਕੇ ਸ੍ਰੀ ਅਮਨ ਅਰੋੜਾ ਨੇ ਸਮੂਹ ਆਗੂਆਂ ਦਾ ਪਾਰਟੀ ਵਿੱਚ ਸਵਾਗਤ ਕਰਦੇ ਹੋਏ ਕਿਹਾ ਕਿ ਪਾਰਟੀ ਵਿਚ ਹਰ ਆਗੂ ਅਤੇ ਵਰਕਰ ਦੇ ਮਾਣ ਸਨਮਾਨ ਨੂੰ ਯਕੀਨੀ ਬਣਾਇਆ ਜਾਂਦਾ ਹੈ। ਉਨ੍ਹਾਂ ਕਿਹਾ ਕਿ ਪਿੰਡਾਂ ਦੇ ਵਿਕਾਸ ਲਈ ਫੰਡਾਂ ਦੀ ਬਿਲਕੁਲ ਵੀ ਕਮੀ ਨਹੀਂ ਹੈ ਅਤੇ ਹਰ ਕੰਮ ਨੂੰ ਇਮਾਨਦਾਰੀ ਤੇ ਪਾਰਦਰਸ਼ਤਾ ਨਾਲ ਮੁਕੰਮਲ ਕਰਨ ਲਈ ਉਹ ਖੁਦ ਪੂਰੀ ਸ਼ਿੱਦਤ ਨਾਲ ਜੁਟੇ ਹੋਏ ਹਨ। ਸ੍ਰੀ ਅਮਨ ਅਰੋੜਾ ਨੇ ਸਮੁੱਚੇ ਆਗੂਆਂ ਨੂੰ ਸਨਮਾਨਿਤ ਕੀਤਾ ਅਤੇ ਪਿੰਡ ਦੀ ਬਿਹਤਰੀ ਲਈ ਭਾਈਚਾਰਕ ਸਾਂਝ ਮਜ਼ਬੂਤ ਕਰਨ ਦੀ ਲੋੜ ਉਤੇ ਜੋਰ ਦਿੱਤਾ। ਇਸ ਮੌਕੇ ਪਿੰਡ ਬਿਸ਼ਨਪੁਰਾ ਦੇ ਮੈਂਬਰ ਰਘਬੀਰ ਸਿੰਘ, ਸੁਰਜੀਤ ਸਿੰਘ, ਹਰਜੀਤ ਸਿੰਘ ਜੀਤਾ ਨੇ ਵੀ ਆਮ ਆਦਮੀ ਪਾਰਟੀ ਦਾ ਪੱਲਾ ਫੜਿਆ।
ਇਸ ਮੌਕੇ ਅਮਰੀਕ ਸਿੰਘ ਪ੍ਰਧਾਨ ਆੜਤੀਆ ਐਸੋਸੇਈਸ਼ਨ,ਆਪ ਆਗੂ ਯਾਦਵਿੰਦਰ ਸਿੰਘ ਰਾਜਾ ਚੱਠੇ ਨਕਟੇ, ਬੂਟਾ ਸਿੰਘ, ਜਗਸੀਰ ਸਿੰਘ, ਮਨਦੀਪ ਸਿੰਘ ਚੀਮਾਂ, ਜਸਵੰਤ ਸਿੰਘ ਪੁਲਿਸੀਆਂ ਆਦਿ ਮੌਜੂਦ ਸਨ।