No Result
View All Result
Wednesday, April 22, 2026
Press Ki Taquat
No Result
View All Result
  • Login
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US
No Result
View All Result
Press Ki Taquat
No Result
View All Result
Home BREAKING

ਐਮ.ਐਲ.ਏ. ਜੌੜਾਮਾਜਰਾ ਵੱਲੋਂ ਪਿੰਡ ਡਕਾਲਾ ‘ਚ 1.50 ਕਰੋੜ ਰੁਪਏ ਦੀ ਲਾਗਤ ਵਾਲੇ ਵਿਕਾਸ ਕਾਰਜਾਂ ਦਾ ਉਦਘਾਟਨ -ਕਿਹਾ, ਸਮਾਣਾ ਹਲਕੇ ਦੇ ਹਰ ਪਿੰਡ ਦਾ ਕੀਤਾ ਜਾ ਰਿਹਾ ਹੈ ਬਿਨ੍ਹਾਂ ਵਿਤਕਰੇ ਤੋਂ ਬਹੁਪੱਖੀ ਵਿਕਾਸ -ਜੰਗੀ ਪੱਧਰ ‘ਤੇ ਹੋ ਰਹੇ ਹਨ ਵਿਕਾਸ ਕਾਰਜ-ਜੌੜਾਮਾਜਰਾ

admin by admin
in BREAKING, COVER STORY, INDIA, PUNJAB
0
ਐਮ.ਐਲ.ਏ. ਜੌੜਾਮਾਜਰਾ ਵੱਲੋਂ ਪਿੰਡ ਡਕਾਲਾ ‘ਚ 1.50 ਕਰੋੜ ਰੁਪਏ ਦੀ ਲਾਗਤ ਵਾਲੇ ਵਿਕਾਸ ਕਾਰਜਾਂ ਦਾ ਉਦਘਾਟਨ  -ਕਿਹਾ, ਸਮਾਣਾ ਹਲਕੇ ਦੇ ਹਰ ਪਿੰਡ ਦਾ ਕੀਤਾ ਜਾ ਰਿਹਾ ਹੈ ਬਿਨ੍ਹਾਂ ਵਿਤਕਰੇ ਤੋਂ ਬਹੁਪੱਖੀ ਵਿਕਾਸ  -ਜੰਗੀ ਪੱਧਰ ‘ਤੇ ਹੋ ਰਹੇ ਹਨ ਵਿਕਾਸ ਕਾਰਜ-ਜੌੜਾਮਾਜਰਾ

ਵਿਧਾਇਕ ਚੇਤਨ ਸਿੰਘ ਜੌੜਾਮਾਜਰਾ ਹਲਕਾ ਸਮਾਣਾ ਦੇ ਪਿੰਡ ਡਕਾਲਾ ਦੇ ਵਿਕਾਸ ਕਾਰਜਾਂ ਦੀ ਸ਼ੁਰੁਆਤ ਕਰਵਾਉਂਦੇ ਹੋਏ।

0
SHARES
0
VIEWS
Share on FacebookShare on Twitter

ਸਮਾਣਾ, ਡਕਾਲਾ, 10 ਨਵੰਬਰ:

ਸਮਾਣਾ ਹਲਕੇ ਦੇ ਵਿਧਾਇਕ ਚੇਤਨ ਸਿੰਘ ਜੌੜਾਮਾਜਰਾ ਨੇ ਅੱਜ ਆਪਣੇ ਹਲਕੇ ਦੇ ਪਿੰਡ ਡਕਾਲਾ ਵਿਖੇ 1.50 ਕਰੋੜ ਰੁਪਏ ਦੀ ਲਾਗਤ ਵਾਲੇ ਵਿਕਾਸ ਕਾਰਜਾਂ ਦਾ ਉਦਘਾਟਨ ਕੀਤਾ ਹੈ। ਇਸ ਮੌਕੇ ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਰੰਗਲਾ ਪੰਜਾਬ ਤਹਿਤ ਸਮਾਣਾ ਹਲਕੇ ਦੇ ਹਰ ਪਿੰਡ ਤੇ ਸਮਾਣਾ ਸ਼ਹਿਰ ਵਿੱਚ ਬਿਨ੍ਹਾਂ ਕਿਸੇ ਵਿਤਕਰੇ ਤੋਂ ਵਿਕਾਸ ਕਾਰਜ ਜੰਗੀ ਪੱਧਰ ‘ਤੇ ਕਰਵਾਏ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਹਲਕੇ ਅੰਦਰ 30 ਖੇਡਾਂ ਦੇ ਮੈਦਾਨ ਬਣਾਂਏ ਜਾ ਰਹੇ ਹਨ ਤੇ ਇਸ ਲਈ ਟੈਂਡਰ ਲੱਗ ਚੁੱਕਾ ਹੈ।

ਵਿਧਾਇਕ ਜੌੜਾਮਾਜਰਾ ਨੇ ਦੱਸਿਆ ਕਿ ਇਕੱਲੀਆਂ 100 ਦਿਹਾਤੀ ਲਿੰਕ ਸੜਕਾਂ ਦੇ ਨਵ ਨਿਰਮਾਣ ਤੇ ਮੁਰੰਮਤ ਲਈ 32.17 ਕਰੋੜ ਰੁਪਏ ਨਾਲ ਕੰਮ ਤੇਜੀ ਨਾਲ ਮੁਕੰਮਲ ਕੀਤੇ ਜਾ ਰਹੇ ਹਨ ਜਦੋਂਕਿ ਹੋਰ ਬਾਕੀ ਕੰਮ ਤੇ ਚਹੁੰਤਰਫ਼ਾ ਵਿਕਾਸ ਕਰਵਾਉਣਾ ਉਨ੍ਹਾਂ ਦੀ ਮੁਢਲੀ ਤਰਜੀਹ ਹੈ।

ਵਿਧਾਇਕ ਜੌੜਾਮਾਜਰਾ ਨੇ ਦੱਸਿਆ ਕਿ ਨਵੇਂ ਤੇ ਪੁਰਾਣੇ ਡਕਾਲਾ ਲਈ ਪੰਚਾਇਤ ਘਰ ਬਣਾਉਣ ਵਾਸਤੇ 25 ਲੱਖ ਰੁਪਏ ਦੀ ਮਨਜ਼ੂਰੀ ਦਾ ਪੱਤਰ ਸੌਂਪਿਆ ਗਿਆ ਹੈ ਅਤੇ ਪਿੰਡ ‘ਚ ਸੀਵਰੇਜ ਪ੍ਰਣਾਲੀ ਸਮੇਤ 78.65 ਲੱਖ ਰੁਪਏ ਦੀ ਲਾਗਤ ਕੰਕਰੀਟ ਦੀ ਬਣਾਈ ਗਈ ਵੱਡੀ ਫਿਰਨੀ ਬਣਾਈ ਗਈ ਹੈ। ਇਸ ਤੋਂ ਇਲਾਵਾ ਹਲਕੇ ਦੇ ਇਸ ਵੱਡੇ ਪਿੰਡ ਡਕਾਲਾ ਲਈ ਗਰਾਊਂਡ, ਸੀਵਰੇਜ, ਛੱਪੜਾਂ, ਪਾਣੀ ਦੀ ਨਿਕਾਸੀ, ਬਣਨ ਵਾਲੇ ਰਸਤਿਆਂ ਦਾ ਕੋਈ ਵੀ ਕੰਮ ਬਕਾਇਆ ਨਹੀਂ ਰਹੇਗਾ।

ਚੇਤਨ ਸਿੰਘ ਜੌੜਾਮਾਜਰਾ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਵਿਸ਼ੇਸ਼ ਧੰਨਵਾਦ ਕਰਦਿਆਂ ਦੱਸਿਆ ਕਿ ਪੰਜਾਬ ਸਰਕਾਰ ਦੀ ਪਹਿਲਕਦਮੀ ਸਦਕਾ ਸਮਾਣਾ ਹਲਕੇ ਵਿੱਚ ਕੋਈ ਵਿਕਾਸ ਕਾਰਜ ਬਕਾਇਆ ਨਹੀਂ ਰਹੇਗਾ। ਉਨ੍ਹਾਂ ਦੱਸਿਆ ਕਿ ਯੁੱਧ ਨਸ਼ਿਆਂ ਵਿਰੁੱਧ ਪਹਿਲਕਦਮੀ ਨੂੰ ਵੀ ਲੋਕਾਂ ਵੱਲੋਂ ਭਰਵਾਂ ਹੁੰਗਾਰਾ ਮਿਲ ਰਿਹਾ ਹੈ ਅਤੇ ਸੂਬੇ ਵਿੱਚ ਸਿਹਤ, ਸਿੱਖਿਆ ਤੇ ਰੋਜ਼ਗਾਰ ਨੂੰ ਦਿੱਤੀ ਤਰਜੀਹ ਦੇ ਵੀ ਨਤੀਜੇ ਸਾਹਮਣੇ ਆ ਰਹੇ ਹਨ।

ਇਸ ਮੌਕੇ ਗੁਰਦੇਵ ਸਿੰਘ ਟਿਵਾਣਾ, ਮਨਿੰਦਰ ਸਿੰਘ ਬਲਾਕ ਪ੍ਰਧਾਨ, ਬੀਡੀਪੀਓ ਸੁਖਵਿੰਦਰ ਸਿੰਘ ਟਿਵਾਣਾ, ਸਰਪੰਚ ਹਰਕਿੰਦਰ ਸਿੰਘ, ਸਰਪੰਚ ਅਮਰਦੀਪ ਸਿੰਘ, ਕੁਲਜੀਤ ਸਿੰਘ ਰੰਧਾਵਾ, ਮਨਬੀਰ ਸਿੰਘ ਡਕਾਲਾ, ਪਵਿੱਤਰ ਸਿੰਘ, ਅੰਮ੍ਰਿਤ ਸਿੰਘ ਤਲਵੰਡੀ, ਜੇਈ ਸੁਨੀਲ ਕੁਮਾਰ, ਪੰਚਾਇਤ ਸਕੱਤਰ ਅਸ਼ੋਕ ਕੁਮਾਰ ਸਮੇਤ ਹੋਰ ਪਿੰਡਾਂ ਦੇ ਮੋਹਤਬਰ ਮੌਜੂਦ ਸਨ।

Post Views: 24
Tags: #follow#punjabinews#viralnews#viralpostcmbhagwantmannsinghcommentslikespresskitaquatsharesubscribetoday'snewstrendingnews
Previous Post

ਗੁਰੂ ਤੇਗ਼ ਬਹਾਦੁਰ ਸਾਹਿਬ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ — ਕਾਬੁਲ (ਅਫਗਾਨਿਸਤਾਨ) ਦੀ ਸਿੱਖ ਸੰਗਤ ਵੱਲੋਂ ਵਿਸ਼ੇਸ਼ ਗੁਰਮਤਿ ਸਮਾਗਮ ਗੁਰਦੁਆਰਾ ਸੀਸ ਗੰਜ ਸਾਹਿਬ ਵਿਖੇ ਆਯੋਜਿਤ: ਹਰਮੀਤ ਸਿੰਘ ਕਾਲਕਾ

Next Post

ਪੰਜਾਬ ਸਰਕਾਰ ਨੇ ਬਿਜਲੀ ਕੁਨੈਕਸ਼ਨਾਂ ਸਬੰਧੀ ਪ੍ਰਕਿਰਿਆ ਨੂੰ ਬਣਾਇਆ ਸਰਲ; 50 ਕਿਲੋਵਾਟ ਤੱਕ ਦੇ ਲੋਡ ਵਾਲੇ ਖਪਤਕਾਰਾਂ ਲਈ ਸਵੈ-ਪ੍ਰਮਾਣੀਕਰਨ ਦੀ ਕੀਤੀ ਸ਼ੁਰੂਆਤ: ਸੰਜੀਵ ਅਰੋੜਾ

Next Post
ਪੰਜਾਬ ਸਰਕਾਰ ਨੇ ਬਿਜਲੀ ਕੁਨੈਕਸ਼ਨਾਂ ਸਬੰਧੀ ਪ੍ਰਕਿਰਿਆ ਨੂੰ ਬਣਾਇਆ ਸਰਲ; 50 ਕਿਲੋਵਾਟ ਤੱਕ ਦੇ ਲੋਡ ਵਾਲੇ ਖਪਤਕਾਰਾਂ ਲਈ ਸਵੈ-ਪ੍ਰਮਾਣੀਕਰਨ ਦੀ ਕੀਤੀ ਸ਼ੁਰੂਆਤ: ਸੰਜੀਵ ਅਰੋੜਾ

ਪੰਜਾਬ ਸਰਕਾਰ ਨੇ ਬਿਜਲੀ ਕੁਨੈਕਸ਼ਨਾਂ ਸਬੰਧੀ ਪ੍ਰਕਿਰਿਆ ਨੂੰ ਬਣਾਇਆ ਸਰਲ; 50 ਕਿਲੋਵਾਟ ਤੱਕ ਦੇ ਲੋਡ ਵਾਲੇ ਖਪਤਕਾਰਾਂ ਲਈ ਸਵੈ-ਪ੍ਰਮਾਣੀਕਰਨ ਦੀ ਕੀਤੀ ਸ਼ੁਰੂਆਤ: ਸੰਜੀਵ ਅਰੋੜਾ

Press Ki Taquat

© 2026 presskitaquat.com - Powered by Press Ki Taquat+919041568800

Navigate Site

  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US

Follow Us

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US

© 2026 presskitaquat.com - Powered by Press Ki Taquat+919041568800