ਪਟਿਆਲਾ, 9 ਅਪ੍ਰੈਲ:
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਰਹਿਨੁਮਾਈ ਅਤੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਦੀ ਅਗਵਾਈ ਹੇਠ, ਪੰਜਾਬ ਸਿੱਖਿਆ ਕ੍ਰਾਂਤੀ ਤਹਿਤ ਅੱਜ ਪਟਿਆਲਾ ਦੇ 28 ਸਰਕਾਰੀ ਪ੍ਰਾਇਮਰੀ, ਮਿਡਲ, ਹਾਈ ਅਤੇ ਸੀਨੀਅਰ ਸੈਕੰਡਰੀ ਸਕੂਲਾਂ ਵਿੱਚ 5 ਕਰੋੜ ਰੁਪਏ ਦੀ ਲਾਗਤ ਨਾਲ ਹੋਏ 67 ਵਿਕਾਸ ਕਾਰਜ ਲੋਕ ਅਰਪਿਤ ਕੀਤੇ ਗਏ।
ਇਨ੍ਹਾਂ ਪ੍ਰੋਗਰਾਮਾਂ ਵਿੱਚ ਹਲਕਾ ਸਨੌਰ ਦੇ ਵਿਧਾਇਕ ਹਰਮੀਤ ਸਿੰਘ ਪਠਾਣਮਾਜਰਾ, ਹਲਕਾ ਘਨੌਰ ਵਿਧਾਇਕ ਦੇ ਗੁਰਲਾਲ ਸਿੰਘ ਘਨੌਰ, ਹਲਕਾ ਸ਼ੁਤਰਾਣਾ ਦੇ ਵਿਧਾਇਕ ਕੁਲਵੰਤ ਸਿੰਘ ਬਾਜ਼ੀਗਰ, ਹਲਕਾ ਸਮਾਣਾ ਦੇ ਵਿਧਾਇਕ ਅਤੇ ਸਾਬਕਾ ਮੰਤਰੀ ਚੇਤਨ ਸਿੰਘ ਜੌੜਾਮਾਜਰਾ, ਹਲਕਾ ਨਾਭਾ ਦੇ ਵਿਧਾਇਕ ਗੁਰਦੇਵ ਸਿੰਘ ਦੇਵ ਮਾਨ ਅਤੇ ਹਲਕਾ ਰਾਜਪੁਰਾ ਦੇ ਵਿਧਾਇਕ ਮੈਡਮ ਨੀਨਾ ਮਿੱਤਲ ਨੇ ਉਦਘਾਟਨੀ ਸਮਾਗਮਾਂ ਵਿੱਚ ਬਤੌਰ ਮੁੱਖ ਮਹਿਮਾਨ ਸ਼ਿਰਕਤ ਕੀਤੀ। ਵਿਧਾਇਕਾਂ ਵੱਲੋਂ ਸਮੂਹ ਅਧਿਆਪਕਾਂ ਅਤੇ ਵਿਦਿਆਰਥੀਆਂ ਦੀ ਹੌਸਲਾ-ਅਫ਼ਜ਼ਾਈ ਵੀ ਕੀਤੀ ਗਈ।
ਉਦਘਾਟਨੀ ਸਮਾਰੋਹ ਵਾਲੇ ਸਕੂਲਾਂ ਵੱਲੋਂ ਵਿੱਦਿਅਕ ਪ੍ਰਦਰਸ਼ਨੀਆਂ, ਦੇਸ਼ ਭਗਤੀ ਗੀਤ, ਸਭਿਆਚਾਰਕ ਪ੍ਰੋਗਰਾਮ ਅਤੇ ਹੋਰ ਗਤੀਵਿਧੀਆਂ ਰਾਹੀਂ ਮਾਪਿਆਂ ਅਤੇ ਪਤਵੰਤੇ ਸੱਜਣਾਂ ਨੂੰ ਸਰਕਾਰੀ ਸਕੂਲਾਂ ਦੀ ਕਾਰਗੁਜ਼ਾਰੀ ਬਾਰੇ ਜਾਗਰੂਕ ਕੀਤਾ ਗਿਆ।
ਇਸ ਮੌਕੇ ਵਿਧਾਇਕ ਹਲਕਾ ਰਾਜਪੁਰਾ ਨੀਨਾ ਮਿੱਤਲ ਨੇ ਸਰਕਾਰੀ ਹਾਈ ਸਕੂਲ ਰਾਜਪੁਰਾ ਟਾਊਨ, ਸਰਕਾਰੀ ਪ੍ਰਾਇਮਰੀ ਸਕੂਲ ਪੁਰਾਣਾ ਰਾਜਪੁਰਾ ਅਤੇ ਸਰਕਾਰੀ ਪ੍ਰਾਇਮਰੀ ਸਕੂਲ ਐਨਟੀਸੀ ਨੰਬਰ 1, ਵਿਧਾਇਕ ਹਲਕਾ ਘਨੌਰ ਗੁਰਲਾਲ ਸਿੰਘ ਘਨੌਰ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਘਨੌਰ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕਪੂਰੀ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੋਹਸਿੰਬਲੀ ਅਤੇ ਸਰਕਾਰੀ ਪ੍ਰਾਇਮਰੀ ਘਨੌਰ ਵਿਖੇ ਹੋਏ ਸਮਾਗਮ ’ਚ ਸ਼ਿਰਕਤ ਕੀਤੀ।
ਵਿਧਾਇਕ ਹਲਕਾ ਸਮਾਣਾ ਚੇਤਨ ਸਿੰਘ ਜੌੜਾ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਗਾਜੀਪੁਰ, ਸਰਕਾਰੀ ਪ੍ਰਾਇਮਰੀ ਸਕੂਲ ਕ੍ਰਿਸ਼ਨਾਬਸਤੀ ਅਤੇ ਸਰਕਾਰੀ ਪ੍ਰਾਇਮਰੀ ਸਕੂਲ ਸਮਾਣਾ ਮੁੰਡੇ, ਹਲਕਾ ਸਨੌਰ ਦੇ ਵਿਧਾਇਕ ਹਰਮੀਤ ਸਿੰਘ ਪਠਾਣਮਾਜਰਾ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਅਤੇ ਸਰਕਾਰੀ ਪ੍ਰਾਇਮਰੀ ਸਕੂਲ ਬਿੰਜਲ, ਸਰਕਾਰੀ ਹਾਈ ਸਕੂਲ ਅਤੇ ਸਰਕਾਰੀ ਪ੍ਰਾਇਮਰੀ ਸਕੂਲ ਦੂਧਨਸਾਧਾਂ ਵਿਖੇ ਵਿਕਾਸ ਕਾਰਜਾਂ ਦਾ ਉਦਘਾਟਨ ਕੀਤਾ।
ਹਲਕਾ ਨਾਭਾ ਦੇ ਵਿਧਾਇਕ ਗੁਰਦੇਵ ਸਿੰਘ ਦੇਵ ਮਾਨ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਜੱਸੋਮਜਾਰਾ, ਸਕੂਲ ਆਫ਼ ਐਮੀਨੈਂਸ ਭਾਦਸੋਂ ਅਤੇ ਸਰਕਾਰੀ ਪ੍ਰਾਇਮਰੀ ਸਕੂਲ ਨੌਹਰਾ ਅਤੇ ਹਲਕਾ ਸ਼ੁਤਰਾਣਾ ਦੇ ਵਿਧਾਇਕ ਕੁਲਵੰਤ ਸਿੰਘ ਬਾਜ਼ੀਗਰ ਨੇ ਸਰਕਾਰੀ ਹਾਈ ਸਕੂਲ ਅਤੇ ਸਰਕਾਰੀ ਪ੍ਰਾਇਮਰੀ ਸਕੂਲ ਢਾਬੀਂ ਗੁੱਜਰਾਂ, ਸਰਕਾਰੀ ਮਿਡਲ ਸਕੂਲ ਅਤੇ ਸਰਕਾਰੀ ਪ੍ਰਾਇਮਰੀ ਸਕੂਲ ਸ਼ੇਰਗੜ੍ਹ, ਸਰਕਾਰੀ ਮਿਡਲ ਸਕੂਲ ਅਤੇ ਸਰਕਾਰੀ ਪ੍ਰਾਇਮਰੀ ਸਕੂਲ ਗੁਲਜ਼ਾਰਪੁਰਾ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਅਤੇ ਸਰਕਾਰੀ ਪ੍ਰਾਇਮਰੀ ਸਕੂਲ ਅਰਨੋ ਸਰਕਾਰੀ ਪ੍ਰਾਇਮਰੀ ਸਕੂਲ ਗਲੌਲੀ ਅਤੇ ਸਰਕਾਰੀ ਪ੍ਰਾਇਮਰੀ ਸਕੂਲ ਗੁਰਦਿੱਤਪੁਰਾ ਵਿਖੇ ਉਦਘਾਟਨ ਸਮਾਗਮਾਂ ਵਿੱਚ ਸ਼ਿਰਕਤ ਕੀਤੀ।
ਜ਼ਿਕਰਯੋਗ ਹੈ ਕਿ ਇਹਨਾਂ ਉਦਘਾਟਨ ਸਮਾਰੋਹਾਂ ਵਿੱਚ ਵੱਖ-ਵੱਖ ਵਿਧਾਇਕਾਂ ਨੇ ਪੰਜਾਬ ਸਰਕਾਰ ਦੇ ਵੱਲੋਂ ਇਸ ਵਾਰ ਬਜਟ ਵਿੱਚ ਸਿੱਖਿਆ ਲਈ ਰੱਖੇ 12 ਫ਼ੀਸਦੀ ਵਾਧੇ ਵਾਲੇ ਬਜਟ, ਸਕੂਲਾਂ ਵਿੱਚ ਕੈਂਪਸ ਮੈਨੇਜਰ ਅਤੇ ਸਕਿਉਰਿਟੀ ਗਾਰਡਾਂ ਦੀਆਂ ਅਸਾਮੀਆਂ ਭਰਨ, ਅਧਿਆਪਕਾਂ ਦੀ ਮਿਆਰੀ ਸਿਖਲਾਈ ਲਈ ਫਿਨਲੈਂਡ ਅਤੇ ਸਿੰਘਾਪੁਰ ਭੇਜੇ ਜਾਣ ਬਾਰੇ ਮਾਪਿਆਂ ਨਾਲ ਜਾਣਕਾਰੀ ਸਾਂਝੀ ਕੀਤੀ। ਵਿਧਾਇਕਾਂ ਨੇ ਸਾਲਾਨਾ ਇਮਤਿਹਾਨਾਂ ਵਿੱਚ ਅੱਵਲ ਰਹਿਣ ਵਾਲੇ, ਸਹਿ ਅਕਾਦਮਿਕ ਕਿਰਿਆਵਾਂ ਵਿੱਚ ਵਧੀਆ ਪ੍ਰਦਰਸ਼ਨ ਕਰਨ ਵਾਲੇ ਅਤੇ ਬਿਜ਼ਨਸ ਬਲਾਸਟਰ ਸਕੀਮਾਂ ਵਿੱਚ ਭਾਗ ਲੈਣ ਵਾਲੇ ਵਿਦਿਆਰਥੀਆਂ ਦੀ ਹੌਸਲਾ-ਅਫ਼ਜ਼ਾਈ ਵੀ ਕੀਤੀ।
ਇਹਨਾਂ ਸਮਾਗਮਾਂ ਵਿੱਚ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਸਿੱਖਿਆ ਸੰਜੀਵ ਸ਼ਰਮਾ, ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਸਿੱਖਿਆ ਪਟਿਆਲਾ ਸ਼ਾਲੂ ਮਹਿਰਾ, ਡਾ: ਰਵਿੰਦਰਪਾਲ ਸ਼ਰਮਾ ਡਿਪਟੀ ਡੀਈਓ, ਮਨਵਿੰਦਰ ਕੌਰ ਭੁੱਲਰ ਡਿਪਟੀ ਡੀਈਓ, ਬਲਾਕ ਨੋਡਲ ਅਫ਼ਸਰਾਂ, ਹਲਕਾ ਸਿੱਖਿਆ ਕੋਆਰਡੀਨੇਟਰਾਂ, ਵਿਭਾਗ ਦੇ ਮੀਡੀਆ ਕੋਆਰਡੀਨੇਟਰਾਂ, ਸਕੂਲ ਮੈਨੇਜਮੈਂਟ ਕਮੇਟੀਆਂ ਦੇ ਚੇਅਰਪਰਸਨ, ਮੈਂਬਰਾਂ, ਵੱਖ-ਵੱਖ ਨਗਰ ਕੌਂਸਲਾਂ ਅਤੇ ਨਗਰ ਨਿਗਮਾਂ ਦੇ ਪ੍ਰਧਾਨਾਂ ਅਤੇ ਮੇਅਰ ਸਾਹਿਬਾਨਾਂ, ਮਿਊਂਸੀਪਲ ਕੌਂਸਲਰਾਂ, ਸਰਪੰਚਾਂ, ਪੰਚਾਂ, ਪਤਵੰਤੇ ਸੱਜਣਾਂ, ਮਾਪਿਆਂ ਅਤੇ ਵਿਦਿਆਰਥੀਆਂ ਨੇ ਵੀ ਸ਼ਮੂਲੀਅਤ ਦਰਜ ਕਰਵਾਈ।