ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ ਨੇ ਸੰਸਦ ਦੇ ਦੋਵਾਂ ਸਦਨਾਂ ’ਚੋਂ ਵਿਰੋਧੀ ਪਾਰਟੀਆਂ ਦੇ 141 ਸੰਸਦ ਮੈਂਬਰਾਂ ਨੂੰ ਮੁਅੱਤਲ ਕਰਨ ’ਤੇ ਸਰਕਾਰ ‘ਤੇ ਨਿਸ਼ਾਨਾ ਸਾਧਦੇ ਹੋਏ ਦੋਸ਼ ਲਾਇਆ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਭਾਰਤੀ ਜਨਤਾ ਪਾਰਟੀ ਦੇਸ਼ ’ਚ ਇਕ ਪਾਰਟੀ ਦਾ ਰਾਜ ਸਥਾਪਤ ਕਰਨ ਦੀ ਕੋਸ਼ਿਸ਼ ਕਰ ਰਹੇ ਹਨ। ਖੜਗੇ ਨੇ ਸੋਸ਼ਲ ਮੀਡੀਆ ਪਲੇਟਫਾਰਮ ‘ਐਕਸ’ ‘ਤੇ ਪੋਸਟ ਕੀਤਾ, ‘141 ਸੰਸਦ ਮੈਂਬਰਾਂ ਨੂੰ ਮੁਅੱਤਲ ਕੀਤਾ ਗਿਆ ਹੈ ਕਿਉਂਕਿ ਉਹ ਗੰਭੀਰ ਸੁਰੱਖਿਆ ਉਲੰਘਣਾ ਦੇ ਮੁੱਦੇ ‘ਤੇ ਗ੍ਰਹਿ ਮੰਤਰੀ ਤੋਂ ਬਿਆਨ ਚਾਹੁੰਦੇ ਸਨ। 6 ਮੁਲਜ਼ਮਾਂ ’ਤੇ ਅਤਿਵਾਦ ਵਿਰੋਧੀ ਯੂਏਪੀਏ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ। ਮੁਲਜ਼ਮਾਂ ਨੂੰ ਦਾਖਲ ਹੋਣ ‘ਚ ਮਦਦ ਕਰਨ ਵਾਲੇ ਭਾਜਪਾ ਦੇ ਸੰਸਦ ਮੈਂਬਰ (ਪ੍ਰਤਾਪ ਸਿਮਹਾ) ਤੋਂ ਹਾਲੇ ਤੱਕ ਪੁੱਛ ਪੜਤਾਲ ਨਹੀਂ ਕੀਤੀ ਗਈ। ਇਹ ਕਿਹੋ ਜਿਹੀ ਜਾਂਚ ਹੈ? ਸੰਸਦੀ ਸੁਰੱਖਿਆ ਲਈ ਜ਼ਿੰਮੇਵਾਰ ਸੀਨੀਅਰ ਅਧਿਕਾਰੀਆਂ ਨੂੰ ਜਵਾਬਦੇਹ ਕਿਉਂ ਨਹੀਂ ਬਣਾਇਆ ਗਿਆ?’

