No Result
View All Result
Tuesday, June 10, 2025
Press Ki Taquat
No Result
View All Result
  • Login
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US
No Result
View All Result
Press Ki Taquat
No Result
View All Result
Home BREAKING

ਮੋਦੀ ‘ਆਪ’ ਨੇਤਾਵਾਂ ਨੂੰ ਜੇਲ ਭੇਜ ਕੇ ਪਾਰਟੀ ਨੂੰ ਖ਼ਤਮ ਨਹੀਂ ਕਰ ਸਕਦੇ: ਭਗਵੰਤ ਮਾਨ

admin by admin
in BREAKING, COVER STORY, INDIA, National, POLITICS, PUNJAB
0
मुख्यमंत्री ने भ्रष्टाचार के दोषों के तहत स्वास्थ्य मंत्री विजय सिंगला को कैबिनेट से किया बाहर
  • Facebook
  • Twitter
  • WhatsApp
  • Telegram
  • Facebook Messenger
  • LinkedIn
  • Copy Link

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਹੈ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ‘ਆਪ’ ਨੇਤਾਵਾਂ ਨੂੰ ਜੇਲ ਭੇਜ ਕੇ ਪਾਰਟੀ ਨੂੰ ਖ਼ਤਮ ਨਹੀਂ ਕਰ ਸਕਦੇ ਹਨ। ਬੀਤੇ ਦਿਨ ਮੱਧ ਪ੍ਰਦੇਸ਼ ਦੇ ਸਤਨਾ ਸ਼ਹਿਰ ’ਚ ਚੋਣ ਰੈਲੀ ਨੂੰ ਸੰਬੋਧਨ ਕਰਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀਆਂ ਸਰਕਾਰਾਂ ਜਦੋਂ ਵੀ ਵਧੀਆ ਕੰਮ ਕਰਦੀਆਂ ਹਨ ਤਾਂ ਇਹ ਮੋਦੀ ਅਤੇ ਉਨ੍ਹਾਂ ਦੀ ਟੀਮ ਨੂੰ ਪਸੰਦ ਨਹੀਂ ਆਉਂਦਾ ਹੈ।ਉਨ੍ਹਾਂ ਕਿਹਾ ਕਿ ਦਿੱਲੀ ’ਚ ਸਾਬਕਾ ਸਿਖਿਆ ਮੰਤਰੀ ਮਨੀਸ਼ ਸਿਸੋਦੀਆ ਨੇ ਸਿੱਖਿਆ ਦੇ ਖੇਤਰ ’ਚ ਵਧੀਆ ਕੰਮ ਕੀਤਾ ਸੀ, ਜਿਸ ਦੀ ਪੂਰੀ ਦੁਨੀਆ ’ਚ ਸ਼ਲਾਘਾ ਹੋਈ ਸੀ ਪਰ ਇਹ ਮੋਦੀ ਨੂੰ ਪਸੰਦ ਨਹੀਂ ਆਇਆ ਅਤੇ ਉਨ੍ਹਾਂ ਨੇ ਸਿਸੋਦੀਆ ਨੂੰ ਗ੍ਰਿਫ਼ਤਾਰ ਕਰਵਾ ਕੇ ਜੇਲ ਭੇਜ ਦਿੱਤਾ।
ਭਗਵੰਤ ਮਾਨ ਨੇ ਕਿਹਾ ਕਿ ਦੇਸ਼ ’ਚ ਸਿਰਫ਼ ‘ਆਪ’ ਸਰਕਾਰਾਂ ਹੀ ਸਿੱਖਿਆ, ਸਿਹਤ ਅਤੇ ਹੋਰ ਸਾਰੇ ਖੇਤਰਾਂ ’ਚ ਵਧੀਆ ਕੰਮ ਕਰ ਰਹੀਆਂ ਹਨ, ਜਦਕਿ ਭਾਜਪਾ ਨੇ ਸਿਰਫ਼ ਵਾਅਦੇ ਕੀਤੇ ਹਨ ਅਤੇ ਉਨ੍ਹਾਂ ’ਚੋਂ ਇਕ ਵੀ ਵਾਅਦੇ ਨੂੰ ਪੂਰਾ ਨਹੀਂ ਕੀਤਾ। ਉਨ੍ਹਾਂ ਮੋਦੀ ’ਤੇ ਅਨਪੜ੍ਹ ਹੋਣ ਦਾ ਦੋਸ਼ ਲਾਉਂਦੇ ਹੋਏ ਕਿਹਾ ਕਿ ਉਹ ਚੌਥੀ ਪਾਸ ਹੈ। ਉਨ੍ਹਾਂ ਮੋਦੀ ਸਰਕਾਰ ਦੀ ਆਲੋਚਨਾ ਕਰਦੇ ਹੋਏ ਕਿਹਾ ਕਿ ਉਹ ਅੱਧੀ ਰਾਤ ਨੂੰ ਫੈਸਲੇ ਲੈਂਦੇ ਹਨ, ਜਿਨ੍ਹਾਂ ’ਚ ਨੋਟਬੰਦੀ ਦਾ ਫੈਸਾਲ ਵੀ ਸ਼ਾਮਲ ਸੀ। ਇਸੇ ਤਰ੍ਹਾਂ ਪਹਿਲਾਂ 2000 ਦੇ ਨੋਟ ਨੂੰ ਸ਼ੁਰੂ ਕੀਤਾ ਗਿਆ ਬਾਅਦ ’ਚ ਆਪਣੀ ਹੀ ਸਰਕਾਰ ਦੇ ਫ਼ੈਸਲੇ ਨੂੰ ਵਾਪਸ ਲੈ ਲਿਆ ਗਿਆ।

ਮੁੱਖ ਮੰਤਰੀ ਨੇ ਕਿਹਾ ਕਿ ਪਹਿਲਾਂ ਦਿੱਲੀ ’ਚ ਕੇਜਰੀਵਾਲ ਸਰਕਾਰ ਨੇ ਲੋਕਾਂ ਨੂੰ ਮੁਫ਼ਤ ਬਿਜਲੀ ਦਿੱਤੀ। ਹੁਣ ਪੰਜਾਬ ’ਚ ਪਿਛਲੇ ਇਕ ਸਾਲ ਤੋਂ ਲੋਕਾਂ ਨੂੰ ‘ਆਪ’ ਸਰਕਾਰ ਮੁਫਤ ਬਿਜਲੀ ਦੇ ਰਹੀ ਹੈ। 90 ਫ਼ੀਸਦੀ ਲੋਕਾਂ ਦੇ ਘਰਾਂ ਦੇ ਬਿਜਲੀ ਬਿਲ ਜ਼ੀਰੋ ਆ ਰਹੇ ਹਨ। ਉਨ੍ਹਾਂ ਕਿਹਾ ਕਿ ਲੋਕਾਂ ਨੇ ‘ਆਪ’ ਨੂੰ ਵੋਟ ਪਾ ਕੇ ਸਰਕਾਰ ਬਣਾਈ ਹੈ ਅਤੇ ਲੋਕਾਂ ਦਾ ਪੈਸਾ ਲੋਕਾਂ ’ਤੇ ਖਰਚ ਕਰਨ ’ਤੇ ਕੋਈ ਬੁਰਾਈ ਨਹੀਂ ਹੈ। ਉਨ੍ਹਾਂ ਕਿਹਾ ਕਿ ਪੰਜਾਬ ’ਚ ਸਰਕਾਰ ਨੇ 10 ਦਿਨ ਪਹਿਲਾਂ ਹੀ 12710 ਅਧਿਆਪਕਾਂ ਨੂੰ ਪੱਕਾ ਕਰ ਦਿੱਤਾ ਸੀ। ਇਸੇ ਤਰ੍ਹਾਂ ਇਨ੍ਹਾਂ ਅਧਿਆਪਕਾਂ ਦੀ ਤਨਖਾਹ ਵੀ 3 ਗੁਣਾ ਵਧ ਗਈ ਹੈ।

ਪੰਜਾਬ ਦੇ ਮੁੱਖ ਮਤਰੀ ਭਗਵੰਤ ਮਾਨ ਨੇ ਭ੍ਰਿਸ਼ਟਾਚਾਰ ਮੁਕਤ ਸ਼ਾਸਨ ਦੀ ਗੱਲ ਕਰਦੇ ਹੋਏ ਕਿਹਾ ਕਿ ਪੰਜਾਬ ’ਚ ਸਰਕਾਰ ਬਣਾਉਣ ਤੋਂ ਬਾਅਦ ਐਂਟੀ ਕੁਰੱਪਸ਼ਨ ਹੈਲਪਲਾਈਨ ਨੰਬਰ ਜਾਰੀ ਕੀਤਾ ਗਿਆ ਸੀ ਅਤੇ ਉਸ ਨੰਬਰ ’ਤੇ ਮਿਲੀਆਂ ਸ਼ਿਕਾਇਤਾਂ ਦੇ ਆਧਾਰ ’ਤੇ ‘ਆਪ’ ਸਰਾਕਰ ਨੇ 350 ਤੋਂ ਵੱਧ ਭ੍ਰਿਸ਼ਟ ਨੇਤਾਵਾਂ, ਅਧਿਕਾਰੀਆਂ ਅਤੇ ਕਰਮਚਾਰੀਆਂ ’ਤੇ ਕਾਰਵਾਈ ਕੀਤੀ ਹੈ।

Post Views: 172
  • Facebook
  • Twitter
  • WhatsApp
  • Telegram
  • Facebook Messenger
  • LinkedIn
  • Copy Link
Tags: Aam Aadmi PartyAAPaap punjabbhagwant mann speechlatest interviewlatest news punjabLatest Punjab Newslive news bhagwant mannnews punjabpunjab election 2022Punjab Governmentpunjab govtpunjab latest newspunjab newsPunjab news todaypunjab politicspunjabi newstoday news punjab
Previous Post

ਕੈਬਨਿਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਧੁੱਸੀ ਬੰਨ੍ਹ ਵਿੱਚ ਪਏ ਪਾੜ ਨੂੰ ਪੂਰਨ ਲਈ ਜੰਗੀ ਪੱਧਰ ‘ਤੇ ਚਲਾਏ ਜਾ ਰਹੇ ਰਾਹਤ ਕੰਮਾਂ ਦਾ ਲਿਆ ਜਾਇਜ਼ਾ

Next Post

ਕਬੱਡੀ ਖਿਡਾਰੀ ਸੰਦੀਪ ਨੰਗਲ ਅੰਬੀਆਂ ਦੇ ਕਤਲ ਮਾਮਲੇ ”ਚ ਸੁਣਵਾਈ ਅੱਜ, ਹੋ ਸਕਦੇ ਨੇ ਦੋਸ਼ ਤੈਅ

Next Post
ਕਬੱਡੀ ਖਿਡਾਰੀ ਸੰਦੀਪ ਨੰਗਲ ਅੰਬੀਆਂ ਦੇ ਕਤਲ ਮਾਮਲੇ ”ਚ ਸੁਣਵਾਈ ਅੱਜ, ਹੋ ਸਕਦੇ ਨੇ ਦੋਸ਼ ਤੈਅ

ਕਬੱਡੀ ਖਿਡਾਰੀ ਸੰਦੀਪ ਨੰਗਲ ਅੰਬੀਆਂ ਦੇ ਕਤਲ ਮਾਮਲੇ ''ਚ ਸੁਣਵਾਈ ਅੱਜ, ਹੋ ਸਕਦੇ ਨੇ ਦੋਸ਼ ਤੈਅ

Press Ki Taquat

© 2023 presskitaquat.com - Powered by AMBIT SOLUTIONS+917488039982

Navigate Site

  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US

Follow Us

No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US

© 2023 presskitaquat.com - Powered by AMBIT SOLUTIONS+917488039982

Welcome Back!

Login to your account below

Forgotten Password?

Retrieve your password

Please enter your username or email address to reset your password.

Log In