ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਕਿਹਾ ਕਿ ਭਾਰਤ ਅਤੇ ਸ੍ਰੀਲੰਕਾ ਵਿਚਾਲੇ ਫੈਰੀ ਸੇਵਾ ਦੋਵਾਂ ਦੇਸ਼ਾਂ ਵਿਚਾਲੇ ਸੰਪਰਕ ਵਧਾਏਗੀ, ਵਪਾਰ ਨੂੰ ਹੁਲਾਰਾ ਦੇਵੇਗੀ ਅਤੇ ਲੰਬੇ ਸਮੇਂ ਦੇ ਸਬੰਧਾਂ ਨੂੰ ਮਜ਼ਬੂਤ ਕਰੇਗੀ। ਭਾਰਤ ਦੇ ਨਾਗਾਪੱਟੀਨਮ ਤੋਂ ਸ੍ਰੀਲੰਕਾ ਤੱਕ ਫੈਰੀ ਸੇਵਾ ਨੂੰ ਹਰੀ ਝੰਡੀ ਦੇਣ ਲਈ ਪ੍ਰੋਗਰਾਮ ਦੌਰਾਨ ਵਰਚੁਅਲ ਸੰਬੋਧਨ ਵਿੱਚ ਸ੍ਰੀ ਮੋਦੀ ਨੇ ਕਿਹਾ ਕਿ ਲੰਕਾ ਦੇ ਰਾਸ਼ਟਰਪਤੀ ਰਾਨਿਲ ਵਿਕਰਮਸਿੰਘੇ ਦੀ ਹਾਲੀਆ ਫੇਰੀ ਦੌਰਾਨ ਉਨ੍ਹਾਂ ਨੇ ਦੋਵਾਂ ਦੇਸ਼ਾਂ ਵਿਚਾਲੇ ਆਰਥਿਕ ਭਾਈਵਾਲੀ ਅੱਗੇ ਵਧਣ ਲਈ ਕਿਹਾ ਸੀ।