ਮੋਗਾ, 26 ਨਵੰਬਰ
ਡੀ.ਜੀ.ਪੀ ਪੰਜਾਬ ਵੱਲੋ ਨਸ਼ਾ ਤੱਸਕਰਾ ਖਿਲਾਫ ਚਲਾਈ ਮੁਹਿੰਮ ਤਹਿਤ ਸ੍ਰੀ ਅਜੈ ਗਾਂਧੀ ਐਸ.ਐਸ.ਪੀ ਮੋਗਾ ਦੇ ਦਿਸ਼ਾ-ਨਿਰਦੇਸ਼ਾਂ ਹੇਠ ਬਾਲ ਕ੍ਰਿਸ਼ਨ ਸਿੰਗਲਾ ਐਸ.ਪੀ (ਆਈ) ਮੋਗਾ, ਸ੍ਰੀ ਲਵਦੀਪ ਸਿੰਘ ਡੀ.ਐਸ.ਪੀ (ਡੀ), ਰਵਿੰਦਰ ਸਿੰਘ ਉਪ ਕਪਤਾਨ ਪੁਲਿਸ ਸਿਟੀ ਮੋਗਾ ਦੀ ਨਿਗਰਾਨੀ ਹੇਠ ਮੋਗਾ ਪੁਲਿਸ ਨੂੰ ਉਸ ਸਮੇ ਵੱਡੀ ਸਫਲਤਾ ਮਿਲੀ,ਜਦ ਸੀ.ਆਈ.ਏ ਸਟਾਫ ਮੋਗਾ ਦੀ ਪੁਲਿਸ ਪਾਰਟੀ ਵੱਲੋ ਇੱਕ ਨਸ਼ਾ ਤਸਕਰ ਨੂੰ ਕਾਰ ਹਡੇਈ ਆਈ ਟਵੰਟੀ ਰੰਗ ਚਿੱਟਾ ਨੰਬਰੀ ਪੀ.ਬੀ.03-ਏ.ਕਿਊ.-7072 ਸਮੇਤ ਕਾਬੂ ਕਰਕੇ ਉਸ ਪਾਸੋ 1 ਕਿੱਲੋਗ੍ਰਾਮ ਹੈਰੋਇਨ ਬਰਾਮਦ ਕੀਤੀ।
ਜਾਣਕਾਰੀ ਦਿੰਦਿਆਂ ਸ੍ਰੀ ਰਵਿੰਦਰ ਸਿੰਘ ਉਪ ਕਪਤਾਨ ਪੁਲਿਸ ਸ:ਡ ਸਿਟੀ ਨੇ ਦੱਸਿਆ ਪੁਲਿਸ ਨੂੰ ਮਿਲੀ ਖੁਫੀਆ ਜਾਣਕਾਰੀ ਕਿ ਚਮਕੌਰ ਸਿੰਘ ਉਰਫ ਗੋਰਾ ਉਰਫ ਗੁਰਪ੍ਰੀਤ ਸਿੰਘ ਪੁੱਤਰ ਬਲਵਿੰਦਰ ਸਿੰਘ ਵਾਸੀ ਪਿੰਡ ਖੰਨਾ ਜ਼ਿਲ੍ਹਾ ਫਿਰੋਜ਼ਪੁਰ ਜੋ ਹੈਰੋਇਨ ਵੇਚਣ ਦਾ ਧੰਦਾ ਕਰਦਾ ਹੈ, ਉਕਤ ਕਾਰ ਵਿੱਚ ਸਵਾਰ ਹੋ ਕੇ ਹੈਰੋਇਨ ਸਪਲਾਈ ਕਰਨ ਲਈ ਮੋਗਾ ਸ਼ਹਿਰ ਆਇਆ ਹੈ ਅਤੇ ਇਹ ਇਸ ਸਮੇਂ ਉਕਤ ਕਾਰ ਵਿੱਚ ਸਵਾਰ ਹੋ ਕੇ ਗਲੋਰੀਅਸ ਸਕੂਲ ਵਾਲੀ ਗਲੀ ਬਸਤੀ ਗੋਬਿੰਦਗੜ੍ਹ ਮੋਗਾ ਵਿੱਚ ਖੜ੍ਹਾ ਹੈਰੋਇਨ ਸਪਲਾਈ ਕਰਨ ਲਈ ਕਿਸੇ ਦੀ ਉਡੀਕ ਕਰ ਰਿਹਾ ਹੈ। ਇਸ ਸੂਚਨਾ ਦੇ ਆਧਾਰ ਉਪਰ ਏ.ਐਸ.ਆਈ. ਗੁਰਜੀਤ ਸਿੰਘ ਨੇ ਉਕਤ ਵਿਅਕਤੀ ਖਿਲਾਫ ਮੁਕੱਦਮਾ ਦਰਜ ਕਰਵਾਇਆ।ਮੁਕੱਦਮਾ ਦੀ ਅਗਲੀ ਤਫਤੀਸ਼ ਸੁਖਵਿੰਦਰ ਸਿੰਘ ਵੱਲੋਂ ਕੀਤੀ ਗਈ,ਜਿੰਨ੍ਹਾ ਵੱਲੋ ਸਮੇਤ ਪੁਲਿਸ ਪਾਰਟੀ ਦੇ ਮੁੱਖਬਰ ਵੱਲੋ ਦੱਸੀ ਜਗ੍ਹਾ ਗਲੋਰੀਅਸ ਸਕੂਲ ਵਾਲੀ ਗਲੀ ਬਸਤੀ ਗੋਬਿੰਦਗੜ੍ਹ ਮੋਗਾ ਰੇਡ ਕਰਕੇ ਚਮਕੌਰ ਸਿੰਘ ਉਰਫ ਗੋਰਾ ਉਰਫ ਗੁਰਪ੍ਰੀਤ ਸਿੰਘ ਨੂੰ ਉਕਤ ਕਾਰ ਸਮੇਤ ਕਾਬੂ ਕੀਤਾ। ਕਾਰ ਦੀ ਤਲਾਸ਼ੀ ਕੀਤੀ ਤਾਂ ਕਾਰ ਦੇ ਗੇਅਰ ਬਾਕਸ ਪਾਸੋਂ ਇੱਕ ਮੋਮੀ ਲਿਫਾਫੇ ਵਿੱਚ ਪਾਈ 1 ਕਿੱਲੋਗ੍ਰਾਮ ਹੈਰੋਇਨ ਬਰਾਮਦ ਹੋਈ, ਜਿਸ ਤੇ ਦੋਸ਼ੀ ਚਮਕੌਰ ਸਿੰਘ ਉਰਫ ਗੋਰਾ ਉਰਫ਼ ਗੁਰਪ੍ਰੀਤ ਸਿੰਘ ਨੂੰ ਗ੍ਰਿਫਤਾਰ ਕੀਤਾ ਗਿਆ।
ਉਹਨਾਂ ਦੱਸਿਆ ਕਿਦੋਸ਼ੀ ਚਮਕੌਰ ਸਿੰਘ ਉਰਫ਼ ਗੋਰਾ ਉਰਫ ਗੁਰਪ੍ਰੀਤ ਸਿੰਘ ਦੀ ਮੁੱਢਲੀ ਪੁੱਛਗਿੱਛ ਦੌਰਾਨ ਪਾਇਆ ਗਿਆ ਕਿ ਇਹ ਕਾਫੀ ਸਮੇਂ ਤੋ ਮੋਗਾ ਸ਼ਹਿਰ ਵਿੱਚ ਸਥਾਨ ਬਦਲ ਬਦਲ ਕੇ ਕਿਰਾਏ ਤੇ ਰਹਿ ਰਿਹਾ ਸੀ ਅਤੇ ਇਹ ਮੋਗਾ ਸ਼ਹਿਰ ਵਿੱਚ ਹੀ ਹੈਰੋਇਨ ਦੀ ਸਪਲਾਈ ਕਰਦਾ ਸੀ।ਦੋਸ਼ੀ ਉਕਤ ਨੂੰ ਅੱਜ ਅਦਾਲਤ ਪੇਸ਼ ਕਰਕੇ ਪੁਲਿਸ ਰਿਮਾਂਡ ਹਾਸਿਲ ਕੀਤਾ ਜਾਵੇਗਾ ਅਤੇ ਇਸ ਪਾਸੋ ਬੈੱਕਵਾਰਡ ਅਤੇ ਫਾਰਵਰਡ ਲਿੰਕਾਂ ਸਬੰਧੀ ਡੂੰਘਾਈ ਨਾਲ ਪੁੱਛਗਿੱਛ ਕੀਤੀ ਜਾਵੇਗੀ।