No Result
View All Result
Sunday, March 29, 2026
Press Ki Taquat
No Result
View All Result
  • Login
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US
No Result
View All Result
Press Ki Taquat
No Result
View All Result
Home PUNJAB

ਮੋਹਾਲੀ, ਸੰਗਰੂਰ, ਫਿਰੋਜ਼ਪੁਰ ਅਤੇ ਮੋਗਾ ਜ਼ਿਲ੍ਹੇ ਕਰੋਨਾਵਾਇਰਸ-ਮੁਕਤ ਹੋਣ `ਤੇ ਖੁਸ਼ੀ ; ਮਹਾਮਾਰੀ ਨਾਲ ਸਾਡੀ ਜੰਗ ਅਜੇ ਖ਼ਤਮ ਨਹੀਂ ਹੋਈ : ਬਲਬੀਰ ਸਿੱਧੂ

admin by admin
in PUNJAB
0
Hypertension & diabetes are major co-morbid conditions contributing to higher risk of mortality in Covid-19 infection
0
SHARES
0
VIEWS
Share on FacebookShare on Twitter

ਚੰਡੀਗੜ੍ਹ, 21 ਮਈ (ਪ੍ਰੈਸ ਕੀ ਤਾਕਤ ਬਿਊਰੋ) : ਸਿਹਤ ਤੇ ਪਰਿਵਾਰ ਭਲਾਈ ਮੰਤਰੀ ਸ. ਬਲਬੀਰ ਸਿੰਘ ਸਿੱਧੂ ਨੇ ਮੋਹਾਲੀ, ਸੰਗਰੂਰ, ਫਿਰੋਜ਼ਪੁਰ ਅਤੇ ਮੋਗਾ ਜ਼ਿਲ੍ਹੇ ਵਿੱਚ ਕਰੋਨਾਵਾਇਰਸ ਦੇ ਸਾਰੇ ਮਰੀਜ਼ਾਂ ਦੇ ਆਈਸੋਲੇਸ਼ਨ ਕੇਂਦਰਾਂ ਚੋਂ ਡਿਸਚਾਰਜ ਹੋਣ `ਤੇ ਖੁਸ਼ੀ ਅਤੇ ਤਸੱਲੀ ਦਾ ਪ੍ਰਗਟਾਵਾ ਕੀਤਾ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਜ਼ਿਲ੍ਹਿਆਂ ਲਈ ਇਹ ਵੱਡੀ ਰਾਹਤ ਦੀ ਗੱਲ ਹੈ ਕਿ ਇੱਥੇ ਹੁਣ ਕਰੋਨਾਵਾਇਰਸ ਦਾ ਹੋਰ ਕੋਈ ਐਕਟਿਵ ਕੇਸ ਨਹੀਂ ਹੈ।
ਜ਼ਿਕਰਯੋਗ ਹੈ ਕਿ ਸਾਰੇ ਮਰੀਜ਼ਾਂ ਨੂੰ ਅੱਜ ਆਈਸੋਲੇਸ਼ਨ ਕੇਂਦਰਾਂ `ਚੋਂ ਇਲਾਜ ਤੋਂ ਬਾਅਦ ਛੁੱਟੀ ਦੇ ਦਿੱਤੀ ਗਈ ਹੈ ਅਤੇ ਘਰ ਭੇਜ ਦਿੱਤਾ ਗਿਆ ਹੈ, ਜਿਸ ਨਾਲ ਇਨ੍ਹਾਂ ਚਾਰਾਂ ਜ਼ਿਲ੍ਹਿਆਂ ਵਿੱਚ ਕੋਈ ਐਕਟਿਵ ਕੇਸ ਨਹੀਂ ਰਿਹਾ।
ਇੱਕ ਪ੍ਰੈਸ ਬਿਆਨ ਵਿੱਚ ਸ. ਬਲਬੀਰ ਸਿੰਘ ਸਿੱਧੂ ਨੇ ਕਿਹਾ ਕਿ ਹਾਲਾਂਕਿ ਹੁਣ ਚਾਰ ਜਿ਼ਲ੍ਹਿਆਂ ਵਿੱਚ ਕਰੋਨਾਵਾਇਰਸ ਦੇ ਕੇਸ ਨਹੀਂ ਹਨ, ਪਰ ਇਸ ਮਹਾਮਾਰੀ ਨਾਲ ਸਾਡੀ ਲੜਾਈ ਹਾਲੇ ਖ਼ਤਮ ਨਹੀਂ ਹੋਈ ਹੈ। ਉਨ੍ਹਾਂ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਬਹੁਤ ਹੱਦ ਤੱਕ ਇਸ ਮਾਰੂ ਬਿਮਾਰੀ ਦੇ ਫੈਲਣ ਤੋਂ ਕਾਬੂ ਕਰਨ ਵਿੱਚ ਕਾਮਯਾਬ ਰਹੀ ਹੈ ਪਰ ਸਾਡੀ ਲੜਾਈ ਉਦੋਂ ਤੱਕ ਜਾਰੀ ਰਹੇਗੀ ਜਦੋਂ ਤੱਕ ਇਸ ਬਿਮਾਰੀ ਦਾ ਢੁੱਕਵਾਂ ਇਲਾਜ਼ ਨਹੀਂ ਮਿਲ ਜਾਂਦਾ।
ਸਿਹਤ ਮੰਤਰੀ ਨੇ ਸਾਰੇ ਜਿ਼ਲ੍ਹਾ ਪ੍ਰਸ਼ਾਸਨਾਂ ਖ਼ਾਸਕਰ ਸਿਹਤ ਵਿਭਾਗ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਦੇ ਕਰੋਨਾਵਾਇਰਸ ਦੇ ਫੈਲਣ ਨੂੰ ਰੋਕਣ ਲਈ ਕੀਤੇ ਜਾ ਰਹੇ ਉਪਰਾਲਿਆਂ ਦੀ ਸ਼ਲਾਘਾ ਕੀਤੀ । ਕਾਬਿਲੇਗੌਰ ਹੈ ਕਿ ਸਿਹਤ ਕਰਮੀਆਂ ਵਲੋਂ ਹੁਣ ਤੱਕ ਸੰਪਰਕ ਟਰੇਸਿੰਗ ਰਾਹੀਂ ਕੰਟੇਨਮੈਂਟ ਜ਼ੋਨਾਂ ਅਤੇ ਹੋਰ ਖੇਤਰਾਂ ਵਿੱਚ, ਜਿਥੇ ਪਾਜ਼ੀਟਿਵ ਮਰੀਜ਼ਾਂ ਦੀ ਗਿਣਤੀ ਬਹੁਤ ਵੱਧ ਹੈ , 99 % ਤੋਂ ਵੱਧ ਸੰਪਰਕ ਸਫਲਤਾਪੂਰਵਕ ਲੱਭੇ ਗਏ ਹਨ। ਉਨ੍ਹਾਂ ਉਮੀਦ ਪ੍ਰਗਟਾਈ ਕਿ ਲੋਕ ਬਿਮਾਰੀਆਂ ਤੋਂ ਦੂਰ ਰਹਿਣ ਲਈ ਵਿਭਾਗ ਵਲੋਂ ਸੁਝਾਈਆਂ ਸਾਵਧਾਨੀਆਂ ਜਿਵੇਂ ਸਰੀਰਕ ਦੂਰੀ , ਹੱਥਾਂ ਦੀ ਸਫਾਈ, ਸਾਹ ਦੀ ਸਵੱਛਤਾ ਅਤੇ ਹੋਰ ਸਾਰੀਆਂ ਸਾਵਧਾਨੀਆਂ ਦੀ ਪਾਲਣਾ ਕਰਨਗੇ।

Post Views: 78
Tags: carona cerfew updates in punjabchandigarh newscorona virus in punjabcorona virus latest figures news in punjabcoronavirus in punjab: Latest News & VideosCoronaVirus is easier to avoid in punjabcoronavirus rumors in punjabcrime news in punjabcriminal newscriminal storyHow To Prevent Coronavirus In punjabinternational latest news channeljust now india newsLatest News and Updates on Punjab Punjab coronavirus symptomslive updateslive viral newslive viral videoLock Down Punjabpb govt. newspress ki takatpress ki taquatpunjab congress akali dal newspunjab congress newspunjab Coronavirus Live Updatespunjab Coronavirus rumour-mongerspunjab crime newsPunjab government latest newsPunjab Live latest newspunjab politicsPunjabi khabranpunjabi latest newsSuspected Of Corona Virus Found In Punjabtop 10 newspaperstop ten patiala daily punjabi newspapers listਕੋਰੋਨਾ ਵਾਇਰਸਕੋਰੋਨਾਵਾਇਰਸ
Previous Post

ਪੰਜਾਬ ਸਰਕਾਰ ਵੱਲੋਂ ਕੰਨਟੇਨਮੈਂਟ ਜ਼ੋਨ/ਰੈੱਡ ਜ਼ੋਨ/ਹਾਟਸਪਾਟ ਵਿੱਚ ਪਸ਼ੂ ਮੇਲੇ ਨਾ ਲਗਾਉਣ ਦੀ ਸਲਾਹ

Next Post

ਸਕੂਲਾਂ ਦੇ ਅਧਿਆਪਕਾਂ ਦੀਆਂ ਡਿਊਟੀਆਂ ਵਿਜੈ ਇੰਦਰ ਸਿੰਗਲਾ ਦੇ ਦਖ਼ਲ ਤੋਂ ਬਾਅਦ ਰੱਦ

Next Post

ਸਕੂਲਾਂ ਦੇ ਅਧਿਆਪਕਾਂ ਦੀਆਂ ਡਿਊਟੀਆਂ ਵਿਜੈ ਇੰਦਰ ਸਿੰਗਲਾ ਦੇ ਦਖ਼ਲ ਤੋਂ ਬਾਅਦ ਰੱਦ

Press Ki Taquat

© 2023 presskitaquat.com - Powered by AMBIT SOLUTIONS+917488039982

Navigate Site

  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US

Follow Us

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US

© 2023 presskitaquat.com - Powered by AMBIT SOLUTIONS+917488039982